ਸੰਵਿਧਾਨ ਦੀ ਕਾਪੀ ਲੈ ਕੇ ਸੰਸਦ ਪੁੱਜੇ ਕਾਂਗਰਸੀ ਨੇਤਾ

ਦੁਆਰਾ: Punjab Bani ਪ੍ਰਕਾਸ਼ਿਤ :Monday, 24 June, 2024, 06:41 PM

ਸੰਵਿਧਾਨ ਦੀ ਕਾਪੀ ਲੈ ਕੇ ਸੰਸਦ ਪੁੱਜੇ ਕਾਂਗਰਸੀ ਨੇਤਾ
ਨਵੀਂ ਦਿੱਲੀ, 24 ਜੂਨ
ਕਾਂਗਰਸ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ, ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ, ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਵਿਰੋਧੀ ਗਠਜੋੜ ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ (ਇੰਡੀਆ’) ਦੇ ਕਈ ਭਾਈਵਾਲ ਦਲਾਂ ਦੇ ਨੇਤਾ 18ਵੀਂ ਲੋਕ ਸਭਾ ਦੀ ਬੈਠਕ ਦੇ ਪਹਿਲੇ ਦਿਨ ਸੰਵਿਧਾਨ ਦੀ ਕਾਪੀ ਲੈ ਕੇ ਸੰਸਦ ਪਹੁੰਚੇ ਅਤੇ ਕਿਹਾ ਕਿ ਉਹ ਸੰਵਿਧਾਨ ਦੀ ਰੱਖਿਆ ਕਰਨਗੇ। ਕਾਂਗਰਸ ਤੋਂ ਇਲਾਵਾ ਡੀਐੱਮਕੇ, ਤ੍ਰਿਣਮੂਲ ਕਾਂਗਰਸ ਅਤੇ ਕੁਝ ਹੋਰ ਵਿਰੋਧੀ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਵੀ ਸੰਸਦ ਕੰਪਲੈਕਸ ਵਿੱਚ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ‘ਅਸੀਂ ਸੰਵਿਧਾਨ ਦੀ ਰੱਖਿਆ ਕਰਾਂਗੇ’ ਅਤੇ ‘ਤਾਨਾਸ਼ਾਹੀ ਨਹੀਂ ਚੱਲੇਗੀ’ ਦੇ ਨਾਅਰੇ ਲਾਏ।