Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 7:27 pm

+91 90915 01313 , +91 90916 01313

punjabbanni@gmail.com
punjabbani@yahoo.com

ਜ਼ਮੀਨ ਦੇ ਇੰਤਕਾਲ ਬਦਲੇ 5500 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਜ਼ਮੀਨ ਦੇ ਇੰਤਕਾਲ ਬਦਲੇ 5500 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਵਿਜੀਲੈਂਸ ਬਿਊਰੋ ਪੰਜਾਬ
ਜ਼ਮੀਨ ਦੇ ਇੰਤਕਾਲ ਬਦਲੇ 5500 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ, 24 ਜੂਨ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਮਾਨਸਾ ਜ਼ਿਲ੍ਹੇ ਦੇ ਮਾਲ ਹਲਕਾ ਦਾਤੇਵਾਸ, ਤਹਿਸੀਲ ਬੁਢਲਾਡਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਜੋਗਿੰਦਰ ਸਿੰਘ ਨੂੰ 5500 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਮਾਨਸਾ ਦੇ ਪਿੰਡ ਰੰਘੜਿਆਲ ਦੇ ਵਸਨੀਕ ਗੁਰਚੰਦ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ । ਉਹਨਾਂ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣਾ ਬਿਆਨ ਦਰਜ ਕਰਵਾਇਆ ਹੈ ਕਿ ਉਕਤ ਪਟਵਾਰੀ ਨੇ ਸਾਂਝੀ ਜ਼ਮੀਨ ਦੀ ਵੰਡ ਅਤੇ ਇਸਦੀ ਹੱਦਬੰਦੀ ਕਰਨ ਲਈ ਪਹਿਲਾਂ ਹੀ ਉਸ ਤੋਂ ਅਤੇ ਹੋਰਨਾਂ ਹਿੱਸੇਦਾਰਾਂ ਤੋਂ ਰਿਸ਼ਵਤ ਵਜੋਂ 12,000 ਰੁਪਏ ਲੈ ਲਏ ਹਨ। ਹੁਣ ਮੁਲਜ਼ਮ ਪਟਵਾਰੀ ਨੇ ਇਸ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਦੀ ਮੰਗ ਕੀਤੀ, ਪਰ ਸੌਦਾ 6,000 ਰੁਪਏ ਵਿੱਚ ਤੈਅ ਹੋਇਆ ਅਤੇ ਉਹ ਪਹਿਲਾਂ ਹੀ 1000 ਰੁਪਏ ਲੈ ਚੁੱਕਾ ਹੈ । ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,500 ਰੁਪਏ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ । ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਅਗਲੇਰੀ ਪੁੱਛਗਿੱਛ ਜਾਰੀ ਹੈ ।

Advertisement
Advertisement
Advertisement
Advertisement
Scroll to Top