Breaking News ਮੁੱਖ ਮੰਤਰੀ ਨੇ ਵਿਸਾਖੀ ਦੇ ਪਵਿੱਤਰ ਤਿਉਹਾਰ 'ਤੇ ਪੰਜਾਬੀਆਂ ਨੂੰ ਦਿੱਤੀ ਵਧਾਈਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਨਸ਼ਾ ਮੁਕਤ ਸਿਹਤਮੰਦ ਪੰਜਾਬ ਤਹਿਤ ਜਨਹਿੱਤ ਸੰਮਤੀ ਵੱਲੋਂ ਕਰਵਾਈ ਵਿਸਾਖੀ ਦੌੜ ਦੇ ਜੇਤੂਆਂ ਨੂੰ ਸਨਮਾਨਿਤ ਕੀਤਾਸਪੀਕਰ ਸੰਧਵਾਂ ਵੱਲੋਂ ਨਾਭਾ ਵਿਖੇ 6 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਵਿਸ਼ਵਕਰਮਾ ਭਵਨ ਦਾ ਉਦਘਾਟਨਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਬਰਿੰਦਰ ਗੋਇਲ ਦੀ ਮੌਜੂਦਗੀ ਵਿੱਚ ਪ੍ਰੋ. ਜਸਵੀਰ ਕੌਰ ਸ਼ੇਰਗਿੱਲ ਨੇ ਮਾਰਕੀਟ ਕਮੇਟੀ ਦਿੜ੍ਹਬਾ ਦੇ ਚੇਅਰਪਰਸਨ ਵਜੋ ਅਹੁਦਾ ਸੰਭਾਲਿਆਡਾ. ਬਲਬੀਰ ਸਿੰਘ ਵੱਲੋਂ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਮੌਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਹੋਣ ਦਾ ਸੱਦਾਪਟਿਆਲਾ ਪੁਲਿਸ ਨੇ ਰਾਤ ਸਮੇਂ ਗਸ਼ਤ ਕਰਕੇ ਨੱਪੀ ਅਪਰਾਧੀਆਂ ਦੀ ਪੈੜਪੰਜਾਬੀ ਯੂਨੀਵਰਸਿਟੀ ਦਾ ਨਾਮ ਅਤੇ ਲੋਗੋ ਵਰਤ ਕੇ ਕੁੱਝ ਵੈਬਸਾਈਟਾਂ ਦਾਖ਼ਲਿਆਂ ਲਈ ਕਰ ਰਹੀਆਂ ਹਨ ਗੁਮਰਾਹ

ਪੀਐਸਪੀਸੀਐਲ ਨੇ ਨਵੇਂ 50 ਮੈਗਾਵਾਟ ਸੋਲਰ ਪਾਵਰ ਪ੍ਰੋਜੈਕਟ ਦੀ ਕਮਿਸ਼ਨਿੰਗ ਨਾਲ ਨਵਿਆਉਣਯੋਗ ਊਰਜਾ ਸਮਰੱਥਾ ਵਧਾਈ

ਦੁਆਰਾ: Punjab Bani ਪ੍ਰਕਾਸ਼ਿਤ :Tuesday, 25 June, 2024, 05:20 PM

ਪੀਐਸਪੀਸੀਐਲ ਨੇ ਨਵੇਂ 50 ਮੈਗਾਵਾਟ ਸੋਲਰ ਪਾਵਰ ਪ੍ਰੋਜੈਕਟ ਦੀ ਕਮਿਸ਼ਨਿੰਗ ਨਾਲ ਨਵਿਆਉਣਯੋਗ ਊਰਜਾ ਸਮਰੱਥਾ ਵਧਾਈ
ਪਟਿਆਲਾ, 25 ਜੂਨ : ਪੀ ਐਸ ਪੀ ਸੀ ਐਲ ਨੇ ਨਵੇਂ 50 ਮੈਗਾਵਾਟ ਸੋਲਰ ਪਾਵਰ ਪ੍ਰੋਜੈਕਟ ਦੀ ਕਮਿਸ਼ਨਿੰਗ ਨਾਲ ਨਵਿਆਉਣਯੋਗ ਊਰਜਾ ਸਮਰੱਥਾ ਵਧਾਈ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟੇਡ (ਪੀਐਸਪੀਸੀਐਲ) ਨੇ ਟਿਕਾਊ ਊਰਜਾ ਸਰੋਤਾਂ ਨੂੰ ਉਤਸ਼ਾਹਿਤ ਕਰਦੇ ਹੋਏ ਰਾਜ ਦੀ ਵਧਦੀ ਬਿਜਲੀ ਮੰਗ ਨੂੰ ਪੂਰਾ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਿਆ ਹੈ। ਕਾਰਪੋਰੇਸ਼ਨ ਨੇ ਜੂਨ-2022 ਵਿੱਚ 2.65 ਰੁਪਏ/ਕਿਲੋਵਾਟ ਘੰਟਾ ਦੀ ਪ੍ਰਤੀਯੋਗੀ ਦਰ ‘ਤੇ 250 ਮੈਗਾਵਾਟ ਸੋਲਰ ਪਾਵਰ ਦੀ ਖਰੀਦ ਲਈ ਸੋਲਰ ਪਾਵਰ ਡਿਵੈਲਪਰਾਂ ਨਾਲ ਸਮਝੌਤੇ ਅੰਤਿਮ ਕੀਤੇ ਸਨ।ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਮੈਸਰਜ਼ ਐਸਏਈਐਲ ਲਿਮਿਟੇਡ ਦੁਆਰਾ ਪਿੰਡ ਕਰਮਗੜ੍ਹ, ਮਲੋਟ ਵਿਖੇ ਲਗਾਏ ਗਏ 50 ਮੈਗਾਵਾਟ ਸਮਰੱਥਾ ਦੇ ਸੋਲਰ ਪਾਵਰ ਪ੍ਰੋਜੈਕਟ ਨੂੰ ਸਿੰਕਰੋਨਾਈਜ਼ ਕਰ ਦਿੱਤਾ ਗਿਆ ਹੈ ਅਤੇ ਸੋਲਰ ਪਾਵਰ 220 ਕੇਵੀ ਗ੍ਰਿਡ ਸਬ-ਸਟੇਸ਼ਨ ਕਟੋਰੇਵਾਲਾ ਵਿੱਚ ਸਪਲਾਈ ਸ਼ੁਰੂ ਹੋ ਗਈ ਹੈ। ਪੰਜਾਬ ਵਿੱਚ ਸਥਾਪਿਤ ਕੀਤੇ ਜਾਣ ਵਾਲੇ 4 ਮੈਗਾਵਾਟ ਦੇ ਚਾਰ ਸੋਲਰ ਪਾਵਰ ਪ੍ਰੋਜੈਕਟ 2.748 ਰੁਪਏ/ਕਿਲੋਵਾਟ ਘੰਟਾ ਦੀ ਦਰ ‘ਤੇ ਪੇਡਾ ਨੂੰ ਅਲਾਟ ਕੀਤੇ ਗਏ ਸਨ। ਇਨ੍ਹਾਂ ਵਿੱਚੋਂ, ਪਿੰਡ ਤਰਖਾਣਵਾਲਾ, ਬਠਿੰਡਾ ਵਿਖੇ 4 ਮੈਗਾਵਾਟ ਦੇ ਇੱਕ ਸੋਲਰ ਪਾਵਰ ਪ੍ਰੋਜੈਕਟ ਨੂੰ ਵੀ ਪੀਐਸਪੀਸੀਐਲ ਦੇ 66 ਕੇਵੀ ਗ੍ਰਿਡ ਸਬ-ਸਟੇਸ਼ਨ ਸੇਖੋਂ ਨਾਲ ਸਿੰਕਰੋਨਾਈਜ਼ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਦੇ ਸਿੰਕਰੋਨਾਈਜੇਸ਼ਨ ਨਾਲ, ਪੰਜਾਬ ਰਾਜ ਲਈ ਸੋਲਰ ਪਾਵਰ ਪ੍ਰੋਜੈਕਟਾਂ ਦੀ ਸੰਚਿਤ ਸਥਾਪਿਤ ਸਮਰੱਥਾ ਹੁਣ 2081 ਮੈਗਾਵਾਟ ਤੱਕ ਪਹੁੰਚ ਗਈ ਹੈ। ਉਨ੍ਹਾਂ ਇਹ ਵੀ ਕਿਹਾ ਕਿ 2850 ਮੈਗਾਵਾਟ ਦੇ ਸੋਲਰ ਪਾਵਰ ਪ੍ਰੋਜੈਕਟ ਕਮਿਸ਼ਨਿੰਗ ਅਧੀਨ ਹਨ।
ਉਲੇਖਯੋਗ ਹੈ ਕਿ ਇਹ 54 ਮੈਗਾਵਾਟ ਦੇ ਸੋਲਰ ਪਾਵਰ ਪ੍ਰੋਜੈਕਟ ਰੋਜ਼ਾਨਾ ਲਗਭਗ 3 ਲੱਖ ਯੂਨਿਟ ਹਰੀ ਊਰਜਾ ਪੈਦਾ ਕਰਨਗੇ ਅਤੇ ਇਨ੍ਹਾਂ ਪ੍ਰੋਜੈਕਟਾਂ ਦੁਆਰਾ ਪੈਦਾ ਕੀਤੀ ਗਈ ਸੋਲਰ ਪਾਵਰ ਦਿਨ ਦੇ ਸਮੇਂ ਉਪਲਬਧ ਹੋਵੇਗੀ ਅਤੇ ਇਸ ਨੂੰ ਪੰਜਾਬ ਰਾਜ ਦੇ ਕਿਸਾਨਾਂ ਨੂੰ ਖੇਤੀਬਾੜੀ ਪਾਵਰ ਵਜੋਂ ਸਪਲਾਈ ਕੀਤਾ ਜਾਵੇਗਾ। ਬਿਜਲੀ ਮੰਤਰੀ ਨੇ ਸਾਫ਼, ਹਰੀ ਅਤੇ ਘੱਟ ਟੈਰਿਫ ਵਾਲੀ ਨਵਿਆਉਣਯੋਗ ਬਿਜਲੀ ਦੇ ਹਿੱਸੇ ਨੂੰ ਵਧਾਉਣ ਅਤੇ ਆਪਣੇ ਗਾਹਕਾਂ ਨੂੰ ਭਰੋਸੇਯੋਗ ਅਤੇ ਸਸਤੀ ਬਿਜਲੀ ਦੀ ਸਭ ਤੋਂ ਵਧੀਆ ਗੁਣਵੱਤਾ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਇਹ ਨਵੇਂ ਸੋਲਰ ਪਾਵਰ ਪ੍ਰੋਜੈਕਟ ਇੱਕ ਹਰੇ-ਭਰੇ ਪੰਜਾਬ ਦੇ ਸਾਡੇ ਟੀਚੇ ਵੱਲ ਇੱਕ ਮਹੱਤਵਪੂਰਨ ਕਦਮ ਦਰਸਾਉਂਦੇ ਹਨ,” ਬਿਜਲੀ ਮੰਤਰੀ ਨੇ ਅੱਗੇ ਕਿਹਾ। “ਅਸੀਂ ਨਾ ਸਿਰਫ਼ ਆਪਣੀਆਂ ਬਿਜਲੀ ਦੀਆਂ ਲੋੜਾਂ ਨੂੰ ਪੂਰਾ ਕਰ ਰਹੇ ਹਾਂ, ਸਗੋਂ ਕਾਰਬਨ ਨਿਕਾਸ ਨੂੰ ਘਟਾਉਣ ਦੇ ਰਾਸ਼ਟਰੀ ਉਦੇਸ਼ ਵਿੱਚ ਵੀ ਯੋਗਦਾਨ ਪਾ ਰਹੇ ਹਾਂ।