ਅਮਰੀਕਾ ਕਰਵਾਏਗਾ ਅੰਮ੍ਰਿਤਪਾਲ ਸਿੰਘ ਦੀ ਰਿਹਾਈ!, ਉਪ-ਰਾਸ਼ਟਰਪਤੀ ਕੋਲ ਪਹੁੰਚਿਆ ਮਾਮਲਾ

ਦੁਆਰਾ: Punjab Bani ਪ੍ਰਕਾਸ਼ਿਤ :Monday, 01 July, 2024, 10:45 AM

ਅਮਰੀਕਾ ਕਰਵਾਏਗਾ ਅੰਮ੍ਰਿਤਪਾਲ ਸਿੰਘ ਦੀ ਰਿਹਾਈ!, ਉਪ-ਰਾਸ਼ਟਰਪਤੀ ਕੋਲ ਪਹੁੰਚਿਆ ਮਾਮਲਾ
ਨਵੀਂ ਦਿੱਲੀ : ਅਮਰੀਕਾ ਦੇ ਪ੍ਰਸਿੱਧ ਸਿੱਖ ਅਟਾਰਨੀ ਜਸਪ੍ਰੀਤ ਸਿੰਘ ਜਿਨ੍ਹਾਂ ਲੰਘੇ ਦਿਨੀਂ ਅਮਰੀਕਾ ਦੀ ਉਪ-ਰਾਸ਼ਟਰਪਤੀ ਕਮਲਾ ਹੈਰਿਸ ਨਾਲ ਮੁਲਾਕਾਤ ਕੀਤੀ ਨੇ ਮੁਲਾਕਾਤ ਦੌਰਾਨ ਅੰਮ੍ਰਿਤਪਾਲ ਸਿੰਘ ਸਮੇਤ ਸਿੱਖਾਂ ਨਾਲ ਸੰਬੰਧਤ ਕਈ ਭੱਖਦੇ ਮੁੱਦਿਆਂ ਨੂੰ ਕਮਲਾ ਹੈਰਿਸ ਦੇ ਸਾਹਮਣੇ ਰੱਖਿਆ ਗਿਆ।ਜਿਸ ਵਿਚੋਂ ਪੰਜਾਬ ਦੇ ਖਡੂਰ ਸਾਹਿਬ ਲੋਕ ਸਭਾ ਹਲਕਾ ਤੋਂ ਬਤੌਰ ਮੈਂਬਰ ਪਾਰਲੀਮੈਂਟ ਜਿੱਤੇ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦਾ ਮੁੱਦਾ ਚੁੱਕਿਆ ਅਤੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਉੱਪਰ ਐਨ. ਐੱਸ. ਏ. ਬਿਲਕੁਲ ਗ਼ਲਤ ਅਤੇ ਜਿਥੇ ਗੈਰ-ਕਾਨੂੰਨੀ ਹੈ ਉਥੇ ਸਹੂੰ ਚੁੱਕ ਸਮਾਗਮ ਤੋਂ ਰੱਖਣਾ ਤਾਂ ਬਹੁਤ ਹੀ ਮੰਦਭਾਗਾ ਹੈ।ਅਮਰੀਕਾ ਦੇ ਪ੍ਰਸਿੱਧ ਸਿੱਖ ਅਟਾਰਨੀ ਜਸਪ੍ਰੀਤ ਸਿੰਘ ਨੇ ਐਨ. ਐਸ. ਏ. ਵਰਗੇ ਕਾਨੰਨਾਂ ਨੂੰ ਅੰਗਰੇਜ਼ਾਂ ਵੱਲੋਂ ਆਜ਼ਾਦੀ ਤੋਂ ਪਹਿਲਾਂ ਦੇ ਕਾਨੂੰਨਾਂ ਦੇ ਆਧਾਰ ਉੱਤੇ ਲਗਾਇਆ ਗਿਆ ਕਾਨੂੰ ਨ ਦੱਸਿਆ ਜੋ ਉਹ ਦੂਜੇ ਲੋਕਾਂ ਨੂੰ ਦਬਾਉਣ ਲਈ ਲਗਾਉਂਦੇ ਸਨ।ਇਥੇ ਇਹ ਵੀ ਖਾਸ ਗੱਲ ਧਿਆਨ ਦੇਣਯੋਗ ਹੈ ਕਿ ਭਾਰਤ ਸਰਕਾਰ ਨੇ ਖੁਦ ਹੀ ਅੰਗ੍ਰੇਜ਼ਾਂ ਦੇ ਸਮੇਂ ਬਣੇ ਕਾਨੂੰਨਾਂ ਵਿਚ ਸੋਧ ਕੀਤੀ ਹੈ ਤੇ ਸੋਧ ਵਾਲੇ ਤਿੰਨ ਨਵੇਂ ਕਾਨੂੰਨਾਂ ਨੂੰ 1 ਜੁਲਾਈ ਤੋਂ ਭਾਰਤ ਵਿਚ ਲਾਗੂ ਕੀਤਾ ਗਿਆ ਹੈ।