ਜਲੰਧਰ ਦੇ ਵਪਾਰੀ ਤੇ ਸਮਾਜ ਸੇਵੀ ਰਾਜ ਕੁਮਾਰ ਕਲਸੀ ਨੇ ਕੀਤੀ ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ
ਦੁਆਰਾ: Punjab Bani ਪ੍ਰਕਾਸ਼ਿਤ :Monday, 01 July, 2024, 11:20 AM

ਜਲੰਧਰ ਦੇ ਵਪਾਰੀ ਤੇ ਸਮਾਜ ਸੇਵੀ ਰਾਜ ਕੁਮਾਰ ਕਲਸੀ ਨੇ ਕੀਤੀ ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ
ਜਲੰਧਰ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਕਰ ਰਹੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਦੀ ਅਗਵਾਈ ਹੇਠ ਅੱਜ ਜਲੰਧਰ ਪੱਛਮੀ ਵਿਧਾਨ ਸਭਾ ਜਿ਼ਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡੀ ਮਜਬੂਤੀ ਮਿਲੀ ਹੈ ਜਦੋਂ ਜਲੰਧਰ ਸ਼ਹਿਰ ਦੇ ਨਾਮਵਰ ਵਪਾਰੀ ਤੇ ਸਮਾਜ ਸੇਵੀ ਰਾਜ ਕੁਮਾਰ ਕਲਸੀ ਮਾਨ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਐਤਵਾਰ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਰਾਜ ਕੁਮਾਰ ਕਲਸੀ ਨੂੰ ਇਲਾਕੇ ਦਾ ਬਹੁਤ ਹੀ ਸਤਿਕਾਰਤ ਅਤੇ ਨਾਮਵਰ ਵਿਅਕਤੀ ਮੰਨਿਆ ਜਾਂਦਾ ਹੈ।