ਪੰਜਾਬ ਵਿਚ ਖਾਲਿਸਤਾਨੀ ਅੰਮ੍ਰਿਤਪਾਲ ਦੇ ਸਾਥੀਆਂ ਦੇ ਜਿਮਨੀ ਚੋਣ ਨਾ ਲੜਨ ਨੂੰ ਲੈ ਕੇ ਦਿੱਤਾ ਜਾਵੇਗਾ ਚੋਣ ਕਮਿਸ਼ਨਰ ਨੂੰ ਮੰਗ ਪੱਤਰ : ਵੀਰੇਸ਼ ਸ਼ਾਂਡਲਯ

ਦੁਆਰਾ: Punjab Bani ਪ੍ਰਕਾਸ਼ਿਤ :Monday, 01 July, 2024, 12:26 PM

ਪੰਜਾਬ ਵਿਚ ਖਾਲਿਸਤਾਨੀ ਅੰਮ੍ਰਿਤਪਾਲ ਦੇ ਸਾਥੀਆਂ ਦੇ ਜਿਮਨੀ ਚੋਣ ਨਾ ਲੜਨ ਨੂੰ ਲੈ ਕੇ ਦਿੱਤਾ ਜਾਵੇਗਾ ਚੋਣ ਕਮਿਸ਼ਨਰ ਨੂੰ ਮੰਗ ਪੱਤਰ : ਵੀਰੇਸ਼ ਸ਼ਾਂਡਲਯ
ਅੰਬਾਲਾ, 1 ਜੁਲਾਈ : ਐਂਟੀ ਟੈਰਰਿਸਟ ਫਰੰਟ ਇੰਡੀਆ ਦੇ ਕੌਮੀ ਪ੍ਰਧਾਨ ਵੀਰੇਸ਼ ਸ਼ਾਂਡਲਯ ਨੇ ਆਖਿਆ ਹੈ ਕਿ ਪੰਜਾਬ ਵਿਚ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦੇ ਜਿਮਨੀ ਚੋਣਾ ਨਾ ਲੜਨ ਨੂੰ ਲੈ ਕੇ ਚੋਣ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸੇ ਵੀ ਕੀਮਤ ਤੇ ਦੇਸ਼ ਵਿਰੋਧੀ ਕੰਮਾਂ ਵਿਚ ਜੇਲ ਅੰਦਰ ਬੰਦ ਦੇਸ਼ ਧਰੋਹੀਆਂ ਨੂੰ ਚੋਣ ਲੜਨ ਦੀ ਮਨਜ਼ੂਰੀ ਨਹੀਂ ਮਿਲਣੀ ਚਾਹੀਦੀ ਹੈ। ਵੀਰੇਸ਼ ਸ਼ਾਂਡਲਯ ਨੇ ਦੱਸਿਆ ਕਿ ਇਥੇ ਹੀ ਬਸ ਨਹੀਂ ਇਸ ਤੋਂ ਪਹਿਲਾਂ ਵੀ ਉਹ ਅੰਮ੍ਰਿਤਪਾਲ ਦੇ ਵੀ ਸੰਸਦ ਵਿਚ ਸਹੂੰ ਚੁੱਕਣ ਦਾ ਵਿਰੋਧ ਕਰ ਚੁੱਕੇ ਹਨ।