ਸੀ. ਬੀ. ਆਈ. ਦੀ ਗ੍ਰਿਫ਼ਤਾਰੀ ਨੂੰ ਦਿੱਤੀ ਅਰਵਿੰਦ ਕੇਜਰੀਵਾਲ ਨੇ ਹਾਈਕੋਰਟ ਵਿਚ ਚੁਣੌਤੀ
ਦੁਆਰਾ: Punjab Bani ਪ੍ਰਕਾਸ਼ਿਤ :Monday, 01 July, 2024, 12:31 PM

ਸੀ. ਬੀ. ਆਈ. ਦੀ ਗ੍ਰਿਫ਼ਤਾਰੀ ਨੂੰ ਦਿੱਤੀ ਅਰਵਿੰਦ ਕੇਜਰੀਵਾਲ ਨੇ ਹਾਈਕੋਰਟ ਵਿਚ ਚੁਣੌਤੀ
ਨਵੀਂ ਦਿੱਲੀ : ਆਬਕਾਰੀ ਨੀਤੀ ਮਾਮਲੇ ਵਿਚ ਜੇਲ ਵਿਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੇਂਦਰੀ ਜਾਂਚ ਏਜੰਸੀ ਸੀ. ਬੀ. ਆਈ. ਵਲੋਂ ਕੀਤੀ ਗ੍ਰਿਫ਼ਤਾਰੀ ਨੂੰ ਦਿੱਲੀ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ । ਦੱਸਣਯੋਗ ਹੈ ਕਿ ਸੀ. ਬੀ. ਆਈ. ਨੇ 26 ਜੂਨ ਨੂੰ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਅਦਾਲਤ ਨੇ ਉਨ੍ਹਾਂ ਨੂੰ ਤਿੰਨ ਦਿਨ ਦੇ ਸੀ. ਬੀ. ਆਈ. ਰਿਮਾਂਡ `ਤੇ ਭੇਜ ਦਿੱਤਾ ਸੀ। ਇਸ ਤੋਂ ਬਾਅਦ ਜਦੋਂ 29 ਜੂਨ ਨੂੰ ਰਿਮਾਂਡ ਦੀ ਮਿਆਦ ਖਤਮ ਹੋਈ ਤਾਂ ਅਦਾਲਤ ਨੇ ਕੇਜਰੀਵਾਲ ਨੂੰ 12 ਜੁਲਾਈ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ।
