ਵਿਦੇਸ਼ ਭੇਜਣ ਦਾ ਝਾਂਸਾ ਦੇਣ 'ਤੇ ਥਾਣਾ ਸਦਰ ਨਾਭਾ ਨੇ ਕੀਤਾ ਦੋ ਵਿਅਕਤੀਆਂ ਵਿਰੁੱਧ ਕੇਸ ਦਰਜ
ਦੁਆਰਾ: Punjab Bani ਪ੍ਰਕਾਸ਼ਿਤ :Monday, 01 July, 2024, 12:58 PM

ਵਿਦੇਸ਼ ਭੇਜਣ ਦਾ ਝਾਂਸਾ ਦੇਣ ‘ਤੇ ਥਾਣਾ ਸਦਰ ਨਾਭਾ ਨੇ ਕੀਤਾ ਦੋ ਵਿਅਕਤੀਆਂ ਵਿਰੁੱਧ ਕੇਸ ਦਰਜ
ਨਾਭਾ, 1 ਜੁਲਾਈ – ਥਾਣਾ ਸਦਰ ਨਾਭਾ ਦੀ ਪੁਲਿਸ ਨੇ ਦੋ ਵਿਅਕਤੀਆਂ ਵਿਰੁੱਧ ਧਾਰਾ 406, 420, 120-ਬੀ ਆਈ. ਪੀ. ਸੀ. ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਗਿਆ ਹੈ ਵਿੱਚ ਪਵਿੱਤਰ ਸਿੰਘ ਪੁੱਤਰ ਸੁਰਜੀਤ ਸਿੰਘ, ਹਰਪ੍ਰੀਤ ਕੌਰ ਪਤਨੀ ਪਵਿੱਤਰ ਸਿੰਘ ਵਾਸੀ ਪਿੰਡ ਘਨੋਰੀ ਕਲਾਂ ਜ਼ਿਲਾ ਸੰਗਰੂਰ ਸ਼ਾਮਿਲ ਹਨ। ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ ਵਿੱਚ ਸ਼ਿਕਾਇਤ ਕਰਤਾ ਚਰਨਜੀਤ ਕੌਰ ਪਤਨੀ ਨਾਜਰ ਸਿੰਘ ਵਾਸੀ ਪਿੰਡ ਸਕੋਹਾ ਥਾਣਾ ਸਦਰ ਨਾਭਾ ਨੇ ਦੱਸਿਆ ਕਿ ਉਪਰੋਕਤ ਵਿਅਕਤੀਆਂ ਨੇ ਉਸ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਉਸ ਕੋਲੋਂ 8 ਲੱਖ ਰੁਪਏ ਲੈ ਲਏ ਪਰ ਬਾਅਦ ਵਿੱਚ ਨਾ ਤਾਂ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਿਸ ਕੀਤੇ, ਜਿਸ ‘ਤੇ ਪੁਲਿਸ ਨੇ ਜਾਂਚ ਪੜਤਾਲ ਕਰਨ ਨੂੰ ਉਪਰੰਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
