ਥਾਣਾ ਕੋਤਵਾਲੀ ਪਟਿਆਲਾ ਨੇ ਕੀਤਾ ਇੱਕ ਵਿਅਕਤੀ ਵਿਰੁੱਧ ਕੇਸ ਦਰਜ

ਦੁਆਰਾ: Punjab Bani ਪ੍ਰਕਾਸ਼ਿਤ :Monday, 01 July, 2024, 01:38 PM

ਥਾਣਾ ਕੋਤਵਾਲੀ ਪਟਿਆਲਾ ਨੇ ਕੀਤਾ ਇੱਕ ਵਿਅਕਤੀ ਵਿਰੁੱਧ ਕੇਸ ਦਰਜ
ਪਟਿਆਲਾ, 1 ਜੁਲਾਈ : ਥਾਣਾ ਕੋਤਵਾਲੀ ਪਟਿਆਲਾ ਦੀ ਪੁਲਿਸ ਨੇ ਇੱਕ ਵਿਅਕਤੀ ਵਿਰੁੱਧ ਧਾਰਾ 379,411 ਆਈ. ਪੀ. ਸੀ. ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਖਿਲਾਫ ਕੇਸ ਦਰਜ ਕੀਤਾ ਗਿਆ ਹੈ ਵਿੱਚ ਸੰਤੋਸ਼ ਕੁਮਾਰ ਪੁੱਤਰ ਰਘੂਨੰਦਨ ਵਾਸੀ ਨੇੜੇ ਰੇਲਵੇ ਸਟੇਸ਼ਨ ਐਫ. ਸੀ. ਆਈ. ਗੋਦਾਮ ਭਾਰਤ ਨਗਰ ਪਟਿਆਲਾ ਸ਼ਾਮਿਲ ਹੈ।
ਪੁਲਿਸ ਮੁਤਾਬਕ ਹੌਲਦਾਰ ਕੁਲਦੀਪ ਸਿੰਘ ਜੋ ਕਿ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿੱਚ ਅਨਾਰਦਾਨਾ ਚੌਂਕ ਪਟਿਆਲਾ ਕੋਲ ਮੌਜੂਦ ਸੀ ਨੂੰ ਸੂਚਨਾ ਮਿਲੀ ਕਿ ਉਕਤ ਵਿਅਕਤੀ ਜੋ ਕਿ ਚੋਰੀਆਂ ਕਰਨ ਦਾ ਆਦੀ ਹੈ ਇਸ ਵਕਤ ਚੋਰੀਸ਼ੁਦਾ ਮੋਟਰਸਾਈਕਲ ਸਮੇਤ ਕਾਲੀ ਮਾਤਾ ਮੰਦਿਰ ਪਟਿਆਲਾ ਕੋਲ ਘੁੰਮ ਰਿਹਾ ਹੈ, ਜਿਸ ‘ਤੇ ਜਦੋਂ ਸੰਤੋਸ਼ ਕੁਮਾਰ ਨੂੰ ਕਾਬੂ ਕੀਤਾ ਗਿਆ ਤਾਂ ਉਸ ਕੋਲੋਂ ਚੋਰੀ ਦਾ ਇੱਕ ਮੋਟਰਸਾਈਕਲ ਬਰਾਮਦ ਹੋਇਆ। ਜਿਸ ‘ਤੇ ਪੁਲਿਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।