ਸੰਸਦ ਭਵਨ ਕੰਪਲੈਕਸ ’ਚ ਵਿਰੋਧੀ ਧਿਰ ਦੇ ਮੈਂਬਰ ਪਾਰਲੀਮੈਂਟਸ ਕੀਤਾ ਪ੍ਰਦਰਸ਼ਨ

ਦੁਆਰਾ: Punjab Bani ਪ੍ਰਕਾਸ਼ਿਤ :Monday, 01 July, 2024, 01:30 PM

ਸੰਸਦ ਭਵਨ ਕੰਪਲੈਕਸ ’ਚ ਵਿਰੋਧੀ ਧਿਰ ਦੇ ਮੈਂਬਰ ਪਾਰਲੀਮੈਂਟਸ ਕੀਤਾ ਪ੍ਰਦਰਸ਼ਨ
ਨਵੀਂ ਦਿੱਲੀ, 1 ਜੁਲਾਈ : ਭਾਰਤ ਦੀ ਰਾਜਧਾਨੀ ਦਿੱਲੀ ਵਿਖੇ ਬਣੇ ਸੰਸਦ ਭਵਨ ਕੰਪਲੈਕਸ ਵਿਚ ਵਿਰੋਧੀ ਧਿਰ ਦੇ ਮੈਂਬਰ ਪਾਰਲੀਮੈਂਟਸ ਵਲੋਂ ਪ੍ਰਦਰਸ਼ਨ ਕਰਕੇ ਕੇਂਦਰ ਸਰਕਾਰ ਵੱਲੋਂ ਜਾਂਚ ਏਜਸੰੀਆਂ ਦਾ ਗ਼ਲਤ ਇਸਤੇਮਾਲ ਕੀਤੇ ਜਾਣ ਦਾ ਵਿਰੋਧ ਪ੍ਰਗਟ ਕਰਨ ਦੇ ਨਾਲ ਨਾਲ ਰੋਸ ਪ੍ਰਗਟ ਕੀਤਾ ਗਿਆ। ਉਕਤ ਪ੍ਰਦਰਸ਼ਨ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਬਣੇ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਵਿਰੋਧੀ ਪਾਰਟੀਆਂ ਦੇ ਸੰਸਦ ਮੈਂਬਰਾਂ ਵਲੋਂ ਕੀਤਾ ਗਿਆ। ਇਸ ਮੌਕੇ ਕਾਂਗਰਸ ਸੰਸਦ ਮੈਂਬਰ ਰਾਜੀਵ ਸ਼ੁਕਲਾ ਨੇ ਕਿਹਾ ਕਿ ਜਾਂਚ ਏਜੰਸੀਆਂ ਦੇ ਗ਼ਲਤ ਇਸਤੇਮਾਲ ਖਿ਼ਲਾਫ਼ ‘ਇੰਡੀਆ’ ਗੱਠਜੋੜ ਦੀਆਂ ਸਾਰੀਆਂ ਭਾਈਵਾਲ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਪ੍ਰਦਰਸ਼ਨ ਕੀਤਾ ਹੈ।