ਥਾਣਾ ਅਰਬਨ ਅਸਟੇਟ ਨੇ ਕੀਤਾ ਇੱਕ ਵਿਅਕਤੀ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ

ਦੁਆਰਾ: Punjab Bani ਪ੍ਰਕਾਸ਼ਿਤ :Monday, 01 July, 2024, 02:06 PM

ਥਾਣਾ ਅਰਬਨ ਅਸਟੇਟ ਨੇ ਕੀਤਾ ਇੱਕ ਵਿਅਕਤੀ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ
ਪਟਿਆਲਾ, 1 ਜੁਲਾਈ : ਥਾਣਾ ਅਰਬਨ ਅਸਟੇਟ ਪਟਿਆਲਾ ਦੀ ਪੁਲਿਸ ਨੇ ਇੱਕ ਵਿਅਕਤੀ ਵਿਰੁੱਧ 505 ਨਸ਼ੀਲੇ ਕੈਪਸੂਲ ਬਰਾਮਦ ਹੋਣ ‘ਤੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿੱਚ ਗੁਰਤੇਜ ਸਿੰਘ ਪੁੱਤਰ ਮਨਦੀਪ ਸਿੰਘ ਵਾਸੀ ਬਾਬਾ ਦੀਪ ਸਿੰਘ ਨਗਰ ਪਟਿਆਲਾ ਸ਼ਾਮਿਲ ਹੈ। ਪੁਲਿਸ ਮੁਤਾਬਕ ਏ. ਐਸ. ਆਈ. ਕੁਲਦੀਪ ਸਿੰਘ ਜੋ ਕਿ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿੱਚ ਪੁਲਿਸ ਪਾਰਟੀ ਸਮੇਤ ਐਚ. ਡੀ. ਹੋਟਲ ਕੋਲ ਮੌਜੂਦ ਸਨ ਨੇ ਜਦੋਂ ਗੁੁਰਤੇਜ ਸਿੰਘ ਨੂੰ ਸ਼ੱਕ ਦੇ ਅਧਾਰ ‘ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 505 ਨਸ਼ੀਲੇ ਕੈਪਸੂਲ ਬਰਾਮਦ ਹੋਏ, ਜਿਸ ‘ਤੇ ਪੁਲਿਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।