ਥਾਣਾ ਸਿਟੀ ਰਾਜਪੁਰਾ ਨੇ ਕੀਤਾ ਇੱਕ ਵਿਅਕਤੀ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ
ਦੁਆਰਾ: Punjab Bani ਪ੍ਰਕਾਸ਼ਿਤ :Monday, 01 July, 2024, 02:56 PM

ਥਾਣਾ ਸਿਟੀ ਰਾਜਪੁਰਾ ਨੇ ਕੀਤਾ ਇੱਕ ਵਿਅਕਤੀ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ
ਰਾਜਪੁਰਾ, 1 ਜੁਲਾਈ : ਥਾਣਾ ਸਿਟੀ ਰਾਜਪੂਰਾ ਦੀ ਪੁਲਿਸ ਨੇ ਇੱਕ ਵਿਅਕਤੀ ਵਿਰੁੱਧ 100 ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ‘ਤੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿੱਚ ਅਨਿਲ ਕੁਮਾਰ ਪੁੱਤਰ ਸੁੁਰੇਸ਼ ਕੁਮਾਰ ਵਾਸੀ ਮਕਾਨ ਨੰਬਰ ਬੀ-2/1188 ਬਨਵਾੜੀ ਰਾਜਪੁਰਾ ਥਾਣਾ ਸਿਟੀ ਰਾਜਪੁਰਾ ਸ਼ਾਮਿਲ ਹੈ। ਪੁਲਿਸ ਮੁਤਾਬਕ ਏ. ਐਸ. ਆਈ. ਬਲਬੀਰ ਸਿੰਘ ਜੋ ਕਿ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿੱਚ ਮੱਛੀ ਮਾਰਕੀਟ ਰਾਜਪੁਰਾ ਕੋਲ ਮੌਜੂਦ ਸੀ ਨੇ ਅਨਿਲ ਕੁਮਾਰ ਨੂੰ ਜਦੋਂ ਸ਼ੱਕ ਦੇ ਆਧਾਰ ‘ਤੇ ਰੋਕ ਕੇ ਚੈੱਕ ਕੀਤਾ ਤਾਂ ਉਸ ਕੋਲੋਂ 100 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ, ਜਿਸ ‘ਤੇ ਪੁਲਿਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
