ਥਾਣਾ ਭਾਦਸੋਂ ਨੇ ਕੀਤਾ ਇੱਕ ਵਿਅਕਤੀ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ

ਦੁਆਰਾ: Punjab Bani ਪ੍ਰਕਾਸ਼ਿਤ :Monday, 01 July, 2024, 02:22 PM

ਥਾਣਾ ਭਾਦਸੋਂ ਨੇ ਕੀਤਾ ਇੱਕ ਵਿਅਕਤੀ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ
ਪਟਿਆਲਾ, ਭਾਦਸੋਂ, 1 ਜੁਲਾਈ : ਥਾਣਾ ਭਾਦਸੋਂਸੋ ਦੀ ਪੁਲਿਸ ਨੇ ਇੱਕ ਵਿਅਕਤੀ ਵਿਰੁੱਧ 150 ਖੁੱਲੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ‘ਤੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿੱਚ ਅਮਰਜੀਤ ਸਿੰਘ ਪੁੱਤਰ ਸੇਵਾ ਸਿੰਘ ਵਾਸੀ ਮਕਾਨ ਨੰਬਰ 471 ਵਾਰਡ ਨੰਬਰ ਇੱਕ ਹਮਰੀ ਪੱਤੀ ਪਿੰਡ ਘਰਾਚੋ ਥਾਣਾ ਭਵਾਨੀਗੜ੍ਹ ਜਿਲਾ ਸੰਗਰੂਰ ਸ਼ਾਮਿਲ ਹੈ। ਪੁਲਿਸ ਮੁਤਾਬਕ ਐਸ. ਆਈ. ਕਰਮਜੀਤ ਸਿੰਘ ਜੋ ਕਿ ਗੈਰ ਸਮਾਜਿਕ ਨਸਰਾਂ ਦੀ ਭਾਲ ਵਿੱਚ ਪਿੰਡ ਸੁਧੇਵਾਲ ਦੇ ਕੋਲ ਮੌਜੂਦ ਸਨ ਨੇ ਜਦੋਂ ਅਮਰਜੀਤ ਸਿੰਘ ਨੂੰ ਸ਼ੱਕ ਦੇ ਅਧਾਰ ‘ਤੇ ਰੋਕ ਕੇ ਚੈੱਕ ਕੀਤਾ ਤਾਂ ਉਸ ਕੋਲੋਂ ,150 ਖੁੱਲੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ, ਜਿਸ ‘ਤੇ ਪੁਲਿਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।