Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 8:54 pm

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ 'ਤੇ ਐਸ ਡੀ ਐਮ ਸੁਨਾਮ ਪ੍ਰਮੋਦ ਸਿੰਗਲਾ ਵੱਲੋਂ ਤਹਿਸੀਲ ਦੀ ਅਚਨਚੇਤ ਜਾਂਚ

ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ 'ਤੇ ਐਸ ਡੀ ਐਮ ਸੁਨਾਮ ਪ੍ਰਮੋਦ ਸਿੰਗਲਾ ਵੱਲੋਂ ਤਹਿਸੀਲ ਦੀ ਅਚਨਚੇਤ ਜਾਂਚ

ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ‘ਤੇ ਐਸ ਡੀ ਐਮ ਸੁਨਾਮ ਪ੍ਰਮੋਦ ਸਿੰਗਲਾ ਵੱਲੋਂ ਤਹਿਸੀਲ ਦੀ ਅਚਨਚੇਤ ਜਾਂਚ
ਰਜਿਸਟਰੀਆਂ ਦੀ ਚੱਲ ਰਹੀ ਪ੍ਰਕਿਰਿਆ ਦਾ ਲਿਆ ਜਾਇਜ਼ਾ, ਲੋਕਾਂ ਤੋਂ ਲਈ ਫੀਡਬੈਕ
ਸੁਨਾਮ ਉਧਮ ਸਿੰਘ ਵਾਲਾ, 1 ਜੁਲਾਈ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਆਮ ਲੋਕਾਂ ਨੂੰ ਸਾਫ ਸੁਥਰੀਆਂ, ਪਾਰਦਰਸ਼ੀ ਤੇ ਸਮਾਂਬੱਧ ਪ੍ਰਸ਼ਾਸ਼ਨਿਕ ਸੇਵਾਵਾਂ ਮੁਹਈਆ ਕਰਵਾਉਣ ਲਈ ਕੀਤੇ ਵਾਅਦੇ ਨੂੰ ਅਮਲੀ ਜਾਮਾ ਪਹਿਨਾਉਣ ਲਈ ਜਿਲਾ ਸੰਗਰੂਰ ਅਧੀਨ ਆਉਂਦੀਆਂ ਸਾਰੀਆਂ ਤਹਿਸੀਲਾਂ ਅਤੇ ਸਭ ਤਹਿਸੀਲਾਂ ਵਿੱਚ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਸਖਤ ਦਿਸ਼ਾ ਨਿਰਦੇਸ਼ਾਂ ਹੇਠ ਸਬੰਧਤ ਉਪ ਮੰਡਲ ਮੈਜਿਸਟਰੇਟ ਵੱਲੋਂ ਅਚਨਚੇਤ ਜਾਂਚ ਦੀ ਪ੍ਰਕਿਰਿਆ ਆਰੰਭ ਕਰ ਦਿੱਤੀ ਗਈ ਹੈ।
ਅੱਜ ਐਸਡੀਐਮ ਸੁਨਾਮ ਪ੍ਰਮੋਦ ਸਿੰਗਲਾ ਨੇ ਤਹਿਸੀਲ ਵਿੱਚ ਚੱਲ ਰਹੀ ਰਜਿਸਟਰੀਆਂ ਦੀ ਪ੍ਰਕਿਰਿਆ ਦੀ ਅਚਨਚੇਤ ਜਾਂਚ ਪੜਤਾਲ ਕੀਤੀ ਅਤੇ ਰਜਿਸਟਰੀਆਂ ਕਰਵਾਉਣ ਲਈ ਪਹੁੰਚੇ ਆਮ ਲੋਕਾਂ ਤੋਂ ਫੀਡਬੈਕ ਹਾਸਿਲ ਕੀਤੀ। ਐਸਡੀਐਮ ਪ੍ਰਮੋਦ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਅਤੇ ਤਹਿਸੀਲਾਂ ਵਿੱਚ ਤਾਇਨਾਤ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਪੂਰੀ ਜਿੰਮੇਵਾਰੀ ਦੀ ਭਾਵਨਾ ਨਾਲ ਨਿਭਾਉਣ ਦੇ ਆਦੇਸ਼ ਦਿੱਤੇ ਗਏ ਹਨ। ਉਹਨਾਂ ਕਿਹਾ ਕਿ ਅਜਿਹੀ ਅਚਨਚੇਤ ਜਾਂਚ ਪੜਤਾਲ ਦੀ ਪ੍ਰਕਿਰਿਆ ਨਿਯਮਤ ਅਧਾਰ ਤੇ ਲਾਗੂ ਰੱਖੀ ਜਾਵੇਗੀ ਅਤੇ ਇਸ ਦੌਰਾਨ ਜੇਕਰ ਕਿਸੇ ਵੀ ਵਿਅਕਤੀ ਵੱਲੋਂ ਕਿਸੇ ਅਧਿਕਾਰੀ ਜਾਂ ਕਰਮਚਾਰੀ ਉੱਤੇ ਭ੍ਰਿਸ਼ਟਾਚਾਰ ਕਰਨ, ਪੱਖਪਾਤ ਕਰਨ ਜਾਂ ਕੰਮ ਦੇ ਬਦਲੇ ਰਿਸ਼ਵਤ ਦੀ ਮੰਗ ਕਰਨ ਜਾਂ ਲੈਣ ਦੇ ਦੋਸ਼ ਲਗਾਏ ਜਾਂਦੇ ਹਨ ਤਾਂ ਉਸ ਖਿਲਾਫ ਸਖਤ ਵਿਭਾਗੀ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇਗਾ। ਸ਼੍ਰੀ ਸਿੰਗਲਾ ਨੇ ਸੁਨਾਮ ਸ਼ਹਿਰ ਅਤੇ ਨੇੜਲੇ ਪਿੰਡਾਂ ਵਿੱਚੋਂ ਆਏ ਲੋਕਾਂ ਦੀਆਂ ਸਮੱਸਿਆਵਾਂ ਨੂੰ ਵੀ ਸੁਣਿਆ ਅਤੇ ਸਟਾਫ ਨੂੰ ਤਰਜੀਹੀ ਅਧਾਰ ਤੇ ਉਚਿਤ ਹੱਲ ਕਰਨ ਦੀ ਹਦਾਇਤ ਕੀਤੀ। ਉਹਨਾਂ ਕਿਹਾ ਕਿ ਸਬ ਡਿਵੀਜ਼ਨ ਸੁਨਾਮ ਦੇ ਵਿੱਚ ਨਾਗਰਿਕਾਂ ਨੂੰ ਸਰਵੋਤਮ ਪ੍ਰਸ਼ਾਸਨਿਕ ਸੇਵਾਵਾਂ ਮੁਹਈਆ ਕਰਵਾਉਣ ਲਈ ਉਹ ਵਚਨਬੱਧ ਹਨ।

Advertisement
Advertisement
Advertisement
Advertisement
Scroll to Top