ਸੁਖਬੀਰ ਬਾਦਲ ਹੀ ਅਕਾਲੀ ਦਲ ਨੂੰ ਪ੍ਰਭਾਵਸ਼ਾਲੀ ਲੀਡਰਸਿ਼ਪ ਦੇ ਸਕਦੇ ਹਨ : ਯੂਥ ਅਕਾਲੀ ਦਲ

ਦੁਆਰਾ: Punjab Bani ਪ੍ਰਕਾਸ਼ਿਤ :Sunday, 30 June, 2024, 04:58 PM

ਸੁਖਬੀਰ ਬਾਦਲ ਹੀ ਅਕਾਲੀ ਦਲ ਨੂੰ ਪ੍ਰਭਾਵਸ਼ਾਲੀ ਲੀਡਰਸਿ਼ਪ ਦੇ ਸਕਦੇ ਹਨ : ਯੂਥ ਅਕਾਲੀ ਦਲ
ਚੰਡੀਗੜ੍ਹ, 29 ਜੂਨ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਚੰਡੀਗੜ੍ਹ ਦੇ ਸੈਕਟਰ-28 ਵਿੱਚ ਸਥਿਤ ਪਾਰਟੀ ਦੇ ਮੁੱਖ ਦਫ਼ਤਰ ਵਿੱਚ ਯੂਥ ਅਕਾਲੀ ਦਲ ਦੀ ਸੁਮੱਚੀ ਲੀਡਰਸ਼ਿਪ ਨਾਲ ਮੀਟਿੰਗ ਕੀਤੀ। ਯੂਥ ਅਕਾਲੀ ਦਲ ਦੇ ਆਗੂਆਂ ਨੇ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ਵਿੱਚ ਪੂਰਨ ਭਰੋਸਾ ਪ੍ਰਗਟਾਉਂਦਿਆਂ ਕਿਹਾ ਕਿ ਮੌਜੂਦਾ ਹਾਲਾਤ ਵਿੱਚ ਸਿਰਫ਼ ਸੁਖਬੀਰ ਬਾਦਲ ਹੀ ਸ਼੍ਰੋਮਣੀ ਅਕਾਲੀ ਦਲ ਨੂੰ ਪ੍ਰਭਾਵਸ਼ਾਲੀ ਲੀਡਰਸ਼ਿਪ ਦੇ ਸਕਦੇ ਹਨ। ਯੂਥ ਅਕਾਲੀ ਦਲ ਦੇ ਆਗੂਆਂ ਨੇ ਕਿਹਾ ਕਿ ਸਿਧਾਂਤਾਂ ਨਾਲ ਕਦੇ ਵੀ ਸਮਝੌਤਾ ਨਹੀਂ ਹੋ ਸਕਦਾ ਹੈ। ਉਨ੍ਹਾਂ ਨੇ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਖਾਲਸਾ ਪੰਥ, ਪੰਜਾਬ ਤੇ ਅਕਾਲੀ ਦਲ ਦੇ ਵਕਾਰ ਨਾਲ ਸਮਝੌਤਾ ਨਾ ਕਰਨ ਦੀ ਸ਼ਲਾਘਾ ਕੀਤੀ। ਮੀਟਿੰਗ ’ਚ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਤੇ ਪਰਮਬੰਸ ਸਿੰਘ ਰੋਮਾਣਾ ਵੀ ਮੌਜੂਦ ਰਹੇ।