ਰਾਜਪਾਲ ਸੀਵੀ ਆਨੰਦ ਨੇ ਮਮਤਾ ਬੈਨਰਜੀ ਸਰਕਾਰ ਨੂੰ ਵਾਈਟ ਪੇਪਰ ਲਿਆਉਣ ਲਈ ਕਿਹਾ
ਦੁਆਰਾ: Punjab Bani ਪ੍ਰਕਾਸ਼ਿਤ :Sunday, 30 June, 2024, 04:51 PM
ਰਾਜਪਾਲ ਸੀਵੀ ਆਨੰਦ ਨੇ ਮਮਤਾ ਬੈਨਰਜੀ ਸਰਕਾਰ ਨੂੰ ਵਾਈਟ ਪੇਪਰ ਲਿਆਉਣ ਲਈ ਕਿਹਾ
ਕੋਲਕਾਤਾ, 30 ਜੂਨ
ਪੱਛਮੀ ਬੰਗਾਲ ਦੇ ਰਾਜਪਾਲ ਸੀਵੀ ਆਨੰਦ ਬੋਸ ਨੇ ਸੂਬੇ ਦੇ ਵਿੱਤੀ ਸੰਕਟ ਦਾ ਸਾਹਮਣਾ ਕਰਨ ਦਾ ਦਾਅਵਾ ਕਰਦੇ ਹੋਏ ਕਿਹਾ ਕਿ ਉਨ੍ਰਾਂ ਨੇ ਮਮਤਾ ਬੈਨਰਜੀ ਸਰਕਾਰ ਨੂੰ ਸੂਬੇ ਦੇ ਆਰਥਿਕ ਹਾਲਾਤ ਬਾਰੇ ਵ੍ਹਾਈਟ ਪੇਪਰ ਲਿਆਉਣ ਨੂੰ ਕਿਹਾ ਹੈ। ਰਾਜਪਾਲ ਨੇ ਬੀਤੇ ਦਿਨ ਨਵੀਂ ਦਿੱਲੀ ਵਿੱਚ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨਾਲ ਮੁਲਾਕਾਤ ਕੀਤੀ ਅਤੇ ਉਸ ਤੋਂ ਬਾਅਦ ਬੋਸ ਦਾ ਇਹ ਬਿਆਨ ਆਇਆ। ਰਾਜਭਵਨ ਵੱਲੋਂ ਜਾਰੀ ਇਕ ਬਿਆਨ ਵਿੱਚ ਰਾਜਪਾਲ ਨੇ ਕਿਹਾ, ‘‘ਪੱਛਮੀ ਬੰਗਾਲ ਦੇ ਆਰਥਿਕ ਹਾਲਾਤ ਕਈ ਵਿੱਤੀ ਜੋਖ਼ਮਾਂ ਤੇ ਜਨਤਕ ਵਿੱਤ ਪ੍ਰਬੰਧਨ ਦੇ ਮੁੱਦਿਆਂ ਦਾ ਸਾਹਮਣਾ ਕਰ ਰਹੇ ਹਨ, ਜੋ ਸੂਬਾ ਸਰਕਾਰ ਦੀਆਂ ਗੰਭੀਰ ਕਮੀਆਂ ਨੂੰ ਉਜਾਗਰ ਕਰਦੇ ਹਨ।