ਪੰਜਾਬ ਸਰਕਾਰ ਵਿਰੁੱਧ ਰੋਸ ਜਲੰਧਰ ਵਿਖੇ 7 ਨੂੰ
ਦੁਆਰਾ: Punjab Bani ਪ੍ਰਕਾਸ਼ਿਤ :Monday, 01 July, 2024, 08:41 AM

ਪੰਜਾਬ ਸਰਕਾਰ ਵਿਰੁੱਧ ਰੋਸ ਜਲੰਧਰ ਵਿਖੇ 7 ਨੂੰ
ਚੰਡੀਗੜ੍ਹ: ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਪੰਜਾਬ ਸਰਕਾਰ ਵਿਰੁੱਧ 7 ਜੁਲਾਈ ਨੂੰ ਜਲੰਧਰ ਵਿਖੇ ਰੋਸ ਮਾਰਚ ਕੀਤਾ ਜਾਵੇਗਾ। ਇਹ ਜਾਣਕਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਦਿੰਦਿਆਂ ਦੱਸਿਆ ਕਿ ਇਸ ਦੌਰਾਨ ਹਜ਼ਾਰਾਂ ਦੀ ਗਿਣਤੀ ਵਿੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਪੁੱਜਣਗੀਆਂ ।ਉਹਨਾਂ ਦੱਸਿਆ ਕਿ ਜਥੇਬੰਦੀ ਵੱਲੋਂ ਜਲੰਧਰ ਵਿਖੇ ਹੋਣ ਵਾਲੀ ਜਿਮਨੀ ਚੋਣ ਵਿਚ ਪੰਜਾਬ ਸਰਕਾਰ ਦੀਆਂ ਨਾਕਾਮੀਆਂ ਅਤੇ ਝੂਠਾਂ ਦੀ ਪੰਡ, ਡੋਰ ਟੂ ਡੋਰ ਕੈਂਪੇਨ ਕਰਕੇ, ਲੋਕਾਂ ਦੀ ਕਚਹਿਰੀ ਵਿੱਚ ਖੋਲ੍ਹੀ ਜਾਵੇਗੀ। ਇਸ ਰੋਸ ਪ੍ਰਦਰਸ਼ਨ ਸਬੰਧੀ ਵੱਖ ਵੱਖ ਜ਼ਿਲਿਆਂ ਵਿੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ ਤੇ ਹਰ ਥਾਂ ਤੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਪੁੱਜਣਗੀਆਂ ।
