ਰੇਸਰ ਬਾਈਕਰ ਦੀ ਐਕਟਿਵਾ ਨੂੰ ਟੱਕਰ ਮਾਰਨ ਕਾਰਨ ਮੋਟਰਸਾਈਕਲ ਨੂੰ ਹੀ ਲੱਗੀ ਅੱਗ ਤੇ ਬਾਈਕਰ ਸਮੇਤ ਮਹਿਲਾ ਦੀ ਹੋਈ ਮੌਤ

ਤੇਜ਼ ਰਫ਼ਤਾਰੀ ਮੌਤ ਦੀ ਤਿਆਰੀ
ਰੇਸਰ ਬਾਈਕਰ ਦੀ ਐਕਟਿਵਾ ਨੂੰ ਟੱਕਰ ਮਾਰਨ ਕਾਰਨ ਮੋਟਰਸਾਈਕਲ ਨੂੰ ਹੀ ਲੱਗੀ ਅੱਗ ਤੇ ਬਾਈਕਰ ਸਮੇਤ ਮਹਿਲਾ ਦੀ ਹੋਈ ਮੌਤ
ਸਮਰਾਲਾ : ਲੁਧਿਆਣਾ ਚੰਡੀਗੜ੍ਹ ਨੈਸ਼ਨਲ ਹਾਈਵੇ ’ਤੇ ਵਾਪਰੇ ਇਕ ਭਿਆਨਕ ਸੜਕੀ ਹਾਦਸੇ ’ਚ 2 ਜਣਿਆਂ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਪਿੰਡ ਹੇਡੋਂ ਤੋਂ ਇਕ ਮਾਂ ਤੇ ਉਸਦਾ ਪੁੱਤਰ ਸਮਰਾਲਾ ਵੱਲ ਨੂੰ ਆਪਣੀ ਐਕਟਿਵਾ ’ਤੇ ਸਵਾਰ ਹੋ ਕੇ ਜਦੋਂ ਆ ਰਹੇ ਸਨ ਤਾ ਅਚਾਨਕ ਕੁੱਝ ਕਾਰਨਾਂ ਕਰਕੇ ਜਦੋਂ ਪਿੰਡ ਕੋਟਲਾ ਸਮਸ਼ਪੁਰ ਤੋਂ ਵਾਪਸ ਘਰ ਆਉਣ ਲਈ ਮੁੜਨ ਲੱਗੇ ਤਾਂ ਲੁਧਿਆਣਾ ਤੋਂ ਚੰਡੀਗੜ੍ਹ ਵੱਲ ਨੂੰ ਜਾ ਰਹੇ ਇਕ ਤੇਜ਼ ਰਫ਼ਤਾਰ ਰੇਸਰ ਬਾਈਕਰ ਨੇ ਐਕਟਿਵਾ ਨੂੰ ਜ਼ਬਰਦਸਤ ਟੱਕਰ ਮਾਰੀ ਕਿ ਜਿਥੇ ਇਕ ਪਾਸੇ ਟੱਕਰ ਮਾਰਨ ਵਾਲੇ ਮੋਟਰਸਾਈਕਲ ਸਵਾਰ ਦੇ ਮੋਟਰਸਾਈਕਲ ਨੂੰ ਅੱਗ ਲੱਗ ਗਈ, ਉਥੇ ਇਸ ਭਿਆਨਕ ਟੱਕਰ ਨਾਲ ਰੇਸਰ ਮੋਟਰਸਾਈਕਲ ਸਵਾਰ ਤੇ ਐਕਟਿਵਾ ਸਵਾਰ ਔਰਤ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਐਕਟਿਵਾ ਚਲਾ ਰਿਹਾ ਨੌਜਵਾਨ ਜੋ ਕਿ ਐਕਟੀਵਾ ਤੇ ਸਵਾਰ ਮਾਂ ਦਾ ਪੁੱਤਰ ਸੀ ਮਨਪ੍ਰੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਨੂੰ ਸਿਵਲ ਹਸਪਤਾਲ ਸਮਰਾਲਾ ਵਿਖੇ ਦਾਖ਼ਲ ਕਰਵਾਇਆ ਗਿਆ।
