ਛੇੜਛਾੜ ਮਾਮਲੇ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੁਰੱਖਿਆ ਅਧਿਕਾਰੀ ਸਮੇਤ ਤਿੰਨ ਤੇ ਦੋਸ਼
ਦੁਆਰਾ: Punjab Bani ਪ੍ਰਕਾਸ਼ਿਤ :Monday, 01 July, 2024, 09:23 AM

ਛੇੜਛਾੜ ਮਾਮਲੇ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੁਰੱਖਿਆ ਅਧਿਕਾਰੀ ਸਮੇਤ ਤਿੰਨ ਤੇ ਦੋਸ਼
ਅੰਮ੍ਰਿਤਸਰ : ਪੰਜਾਬ ਦੇ ਅੰਮ੍ਰਿਤਸਰ ਸਾਹਿਬ ਵਿਚ ਬਣੀ ਪ੍ਰਸਿੱਧ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਮਹਿਲਾ ਸੁਪਰਵਾਈਜ਼ਰ ਨੇ ਸੁਰੱਖਿਆ ਅਧਿਕਾਰੀ ਅਮਰਬੀਰ ਸਿੰਘ ਤੇ ਉਸ ਦੇ ਦੋ ਸਾਥੀਆਂ ’ਤੇ ਛੇੜਛਾੜ ਦੇ ਦੋਸ਼ ਲਾਏ ਹਨ, ਜਿਸ ਤੇ ਸੀ. ਪੀ. ਨੇ ਡੀ. ਸੀ. ਪੀ. ਤੇ ਏ. ਡੀ. ਸੀ. ਪੀ. ਨੂੰ ਤੁਰੰਤ ਜਾਂਚ ਦੇ ਹੁਕਮ ਵੀ ਦਾਗ ਦਿੱਤੇ ਹਨ।ਪੀੜਤਾ ਨੇ ਦੋਸ਼ ਲਗਾਇਆ ਕਿ ਜਦੋਂ ਉਸ ਨੇ ਵਿਰੋਧ ਕੀਤਾ ਤਾਂ ਉਸ ਨੂੰ ਪਿਛਲੇ ਸਾਲ ਅਕਤੂਬਰ ਵਿਚ ਬਿਨਾਂ ਕਿਸੇ ਨੋਟਿਸ ਦੇ ਨੌਕਰੀ ਤੋਂ ਕੱਢ ਦਿੱਤਾ ਗਿਆ।
