ਅੰਮ੍ਰਿਤਧਾਰੀ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਖੰਡਤ ਕਰਨ ਵਾਲਿਆਂ ਖ਼ਿਲਾਫ਼ ਸਰਕਾਰ ਵੱਲੋਂ ਅਜੇ ਤੱਕ ਕੋਈ ਕਾਰਵਾਈ ਨਾ ਕਰਨ ਨੂੰ ਬੇਹੱਦ ਦੁੱਖਦਾਈ ਤੇ ਅਨਿਆਂਪੂਰਨ : ਹਰਜਿੰਦਰ ਧਾਮੀ

ਦੁਆਰਾ: Punjab Bani ਪ੍ਰਕਾਸ਼ਿਤ :Monday, 01 July, 2024, 09:27 AM

ਅੰਮ੍ਰਿਤਧਾਰੀ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਖੰਡਤ ਕਰਨ ਵਾਲਿਆਂ ਖ਼ਿਲਾਫ਼ ਸਰਕਾਰ ਵੱਲੋਂ ਅਜੇ ਤੱਕ ਕੋਈ ਕਾਰਵਾਈ ਨਾ ਕਰਨ ਨੂੰ ਬੇਹੱਦ ਦੁੱਖਦਾਈ ਤੇ ਅਨਿਆਂਪੂਰਨ : ਹਰਜਿੰਦਰ ਧਾਮੀ
ਅੰਮ੍ਰਿਤਸਰ : ਭਾਰਤ ਦੇਸ਼ ਦੀ ਸੂਬੇ ਰਾਜਸਥਾਨ ਦੇ ਜੋਧਪੁਰ ਵਿਖੇ ਹੋਈਆਂ ਜੁਡੀਸ਼ੀਅਲ ਪ੍ਰੀਖਿਆਵਾਂ ਵਿਚ ਵੱਡੀ ਗਿਣਤੀ ਵਿਚ ਅੰਮ੍ਰਿਤਧਾਰੀ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਖੰਡਤ ਕਰਨ ਵਾਲਿਆਂ ਖਿ਼ਲਾਫ਼ ਸਰਕਾਰ ਵੱਲੋਂ ਹਾਲੇ ਤੱਕ ਕੋਈ ਕਾਰਵਾਈ ਨਾ ਕਰਨ ਨੂੰ ਬੇਹੱਦ ਦੁੱਖਦਾਈ ਤੇ ਅਨਿਆਂਪੂਰਨ ਕਰਾਰ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ
ਕਿਹਾ ਕਿ ਪਹਿਲਾਂ ਜਲੰਧਰ ਨਿਵਾਸੀ ਗੁਰਸਿੱਖ ਲੜਕੀ ਅਰਮਨਜੋਤ ਕੌਰ ਦੇ ਮਾਮਲੇ ਤੋਂ ਬਾਅਦ ਹੁਣ ਅੰਬਾਲਾ ਛਾਉਣੀ ਦੀ ਇਕ ਗੁਰਸਿੱਖ ਲੜਕੀ ਲਖਵਿੰਦਰ ਕੌਰ ਵੱਲੋਂ ਜੋਧਪੁਰ ਜੁਡੀਸ਼ੀਅਲ ਪ੍ਰੀਖਿਆ ਦੇ ਇਕ ਕੇਂਦਰ ’ਤੇ ਉਸ ਦੇ ਕਕਾਰ ਲੁਹਾਉਣ ਦੇ ਸਾਹਮਣੇ ਆਏ ਮਾਮਲੇ ਨੇ ਰਾਜਸਥਾਨ ਅੰਦਰ ਸਿੱਖਾਂ ਨਾਲ ਕੀਤੇ ਜਾ ਰਹੇ ਵਿਤਕਰੇ ਵਖਰੇਵੇਂ ਨੂੰ ਇਕ ਵਾਰ ਫਿਰ ਉਜਾਗਰ ਕੀਤਾ ਹੈ।