ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਟੀਮ ਇੰਡੀਆ ਦੀ ਤਾਰੀਫ : ਦਿੱਤੀ ਵਧਾਈ
ਦੁਆਰਾ: Punjab Bani ਪ੍ਰਕਾਸ਼ਿਤ :Monday, 01 July, 2024, 10:31 AM

ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਟੀਮ ਇੰਡੀਆ ਦੀ ਤਾਰੀਫ : ਦਿੱਤੀ ਵਧਾਈ
ਨਵੀਂ ਦਿੱਲੀ: ਟੀ-20 ਵਿਸ਼ਵ ਕੱਪ ‘ਚ ਜਿੱਤ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਸਵੇਰੇ ਭਾਰਤੀ ਕ੍ਰਿਕਟ ਟੀਮ ਨਾਲ ਫੋਨ ‘ਤੇ ਗੱਲ ਕੀਤੀ ਅਤੇ ਪੂਰੀ ਟੀਮ ਨੂੰ ਵਧਾਈ ਦਿੱਤੀ। ਇਸ ਦੌਰਾਨ ਉਨ੍ਹਾਂ ਨੇ ਰੋਹਿਤ ਸ਼ਰਮਾ ਨੂੰ ਉਨ੍ਹਾਂ ਦੀ ਸ਼ਾਨਦਾਰ ਕਪਤਾਨੀ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਟੀ-20 ਕਰੀਅਰ ਦੀ ਤਾਰੀਫ ਕੀਤੀ। ਉਨ੍ਹਾਂ ਨੇ ਫਾਈਨਲ ‘ਚ ਵਿਰਾਟ ਕੋਹਲੀ ਦੀ ਪਾਰੀ ਅਤੇ ਭਾਰਤੀ ਕ੍ਰਿਕਟ ‘ਚ ਉਨ੍ਹਾਂ ਦੇ ਯੋਗਦਾਨ ਦੀ ਵੀ ਤਾਰੀਫ ਕੀਤੀ।
ਪੀਐਮ ਮੋਦੀ ਨੇ ਹਾਰਦਿਕ ਪਟੇਲ ਦੇ ਆਖਰੀ ਓਵਰ ਅਤੇ ਸੂਰਿਆ ਕੁਮਾਰ ਯਾਦਵ ਦੇ ਕੈਚ ਦੀ ਤਾਰੀਫ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਜਸਪ੍ਰੀਤ ਬੁਮਰਾਹ ਦੇ ਯੋਗਦਾਨ ਦੀ ਵੀ ਤਾਰੀਫ ਕੀਤੀ। ਪ੍ਰਧਾਨ ਮੰਤਰੀ ਨੇ ਰਾਹੁਲ ਦ੍ਰਾਵਿੜ ਦਾ ਭਾਰਤੀ ਕ੍ਰਿਕਟ ਵਿੱਚ ਯੋਗਦਾਨ ਲਈ ਧੰਨਵਾਦ ਵੀ ਕੀਤਾ।
