ਐਂਟੀ ਟੈਰਰਿਸਟ ਫਰੰਟ ਆਫ ਇੰਡੀਆ ਅੱਜ ਦੇਵੇਗਾ ਅੰਮ੍ਰਿਤਪਾਲ ਨੂੰ ਪੈਰੋਲ ਮਿਲਣ ਦੇ ਮਾਮਲੇ ਵਿਚ ਰਾਜਪਾਲ ਨੂੰ ਦਿੱਤਾ ਜਾਵੇਗਾ ਪੱਤਰ ਅਤੇ ਕੀਤੀ ਜਾ ਸਕਦੀ ਹੈ ਹਾਈ ਕੋਰਟ ਵਿਚ ਪਟੀਸ਼ਨ ਦਾਇਰ

ਦੁਆਰਾ: Punjab Bani ਪ੍ਰਕਾਸ਼ਿਤ :Thursday, 04 July, 2024, 01:43 PM

ਐਂਟੀ ਟੈਰਰਿਸਟ ਫਰੰਟ ਆਫ ਇੰਡੀਆ ਅੱਜ ਦੇਵੇਗਾ ਅੰਮ੍ਰਿਤਪਾਲ ਨੂੰ ਪੈਰੋਲ ਮਿਲਣ ਦੇ ਮਾਮਲੇ ਵਿਚ ਰਾਜਪਾਲ ਨੂੰ ਦਿੱਤਾ ਜਾਵੇਗਾ ਪੱਤਰ ਅਤੇ ਕੀਤੀ ਜਾ ਸਕਦੀ ਹੈ ਹਾਈ ਕੋਰਟ ਵਿਚ ਪਟੀਸ਼ਨ ਦਾਇਰ
ਅੰਬਾਲਾ, 4 ਜੁਲਾਈ : ਐਂਟੀ ਟੈਰਰਿਸਟ ਫਰੰਟ ਆਫ ਇੰਡੀਆ ਦੇ ਕੌਮੀ ਪ੍ਰਧਾਨ ਵੀਰੇਸ਼ ਸ਼ਾਂਡਲਯ ਨੇ ਇਕ ਬਿਆਨ ਜਾਰੀ ਕਰਦਿਆਂ ਸਪੱਸ਼ਟ ਆਖਿਆ ਹੈ ਕਿ 5 ਜੁਲਾਈ ਨੂੰ ਐਂਟੀ ਟੈਰਰਿਸਟ ਫਰੰਟ ਆਫ ਇੰਡੀਆ ਵਲੋਂ ਹਾਈਕੋਰਟ ਵਿਚ ਅੰਮ੍ਰਿਤਪਾਲ ਸਿੰਘ ਨੂੰ ਜੋ ਪੈਰੋਲ ਦਿੱਤੀ ਗਈ ਹੈ ਦੇ ਖਿਲਾਫ਼ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਇਕ ਪੱਤਰ ਦਿੱਤਾ ਜਾਵੇਗਾ ਤੇ ਨਾਲ ਹੀ ਸਮਾਂ ਰਹਿੰਦੇ ਲੋੜ ਪੈਣ ਤੇ ਪਟੀਸ਼ਨ ਹਾਈਕੋਰਟ ਵਿਚ ਵੀ ਦਾਇਰ ਕੀਤੀ ਜਾ ਸਕਦੀ ਹੈ। ਕਿਉਂਕਿ ਉਸ ਵਲੋਂ ਕੀਤੀਆਂ ਗਈਆਂ ਗਤੀਵਿਧੀਆਂ ਦੇ ਚਲਦਿਆਂ ਉਸ ਤੇ ਨੈਸ਼ਨਲ ਸਕਿਓਰਿਟੀ ਐਕਟ (ਐਨ. ਐਸ. ਏ.) ਲੱਗਿਆ ਹੋਇਆ ਹੈ।