Breaking News ਮੁੱਖ ਮੰਤਰੀ ਨੇ ਵਿਸਾਖੀ ਦੇ ਪਵਿੱਤਰ ਤਿਉਹਾਰ 'ਤੇ ਪੰਜਾਬੀਆਂ ਨੂੰ ਦਿੱਤੀ ਵਧਾਈਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਨਸ਼ਾ ਮੁਕਤ ਸਿਹਤਮੰਦ ਪੰਜਾਬ ਤਹਿਤ ਜਨਹਿੱਤ ਸੰਮਤੀ ਵੱਲੋਂ ਕਰਵਾਈ ਵਿਸਾਖੀ ਦੌੜ ਦੇ ਜੇਤੂਆਂ ਨੂੰ ਸਨਮਾਨਿਤ ਕੀਤਾਸਪੀਕਰ ਸੰਧਵਾਂ ਵੱਲੋਂ ਨਾਭਾ ਵਿਖੇ 6 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਵਿਸ਼ਵਕਰਮਾ ਭਵਨ ਦਾ ਉਦਘਾਟਨਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਬਰਿੰਦਰ ਗੋਇਲ ਦੀ ਮੌਜੂਦਗੀ ਵਿੱਚ ਪ੍ਰੋ. ਜਸਵੀਰ ਕੌਰ ਸ਼ੇਰਗਿੱਲ ਨੇ ਮਾਰਕੀਟ ਕਮੇਟੀ ਦਿੜ੍ਹਬਾ ਦੇ ਚੇਅਰਪਰਸਨ ਵਜੋ ਅਹੁਦਾ ਸੰਭਾਲਿਆਡਾ. ਬਲਬੀਰ ਸਿੰਘ ਵੱਲੋਂ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਮੌਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਹੋਣ ਦਾ ਸੱਦਾਪਟਿਆਲਾ ਪੁਲਿਸ ਨੇ ਰਾਤ ਸਮੇਂ ਗਸ਼ਤ ਕਰਕੇ ਨੱਪੀ ਅਪਰਾਧੀਆਂ ਦੀ ਪੈੜਪੰਜਾਬੀ ਯੂਨੀਵਰਸਿਟੀ ਦਾ ਨਾਮ ਅਤੇ ਲੋਗੋ ਵਰਤ ਕੇ ਕੁੱਝ ਵੈਬਸਾਈਟਾਂ ਦਾਖ਼ਲਿਆਂ ਲਈ ਕਰ ਰਹੀਆਂ ਹਨ ਗੁਮਰਾਹ

ਖਨਾਲ ਖੁਰਦ ਵਿਖੇ ਆਯੋਜਿਤ ਲੋਕ ਸੁਵਿਧਾ ਕੈਂਪ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ

ਦੁਆਰਾ: Punjab Bani ਪ੍ਰਕਾਸ਼ਿਤ :Thursday, 04 July, 2024, 03:41 PM

ਖਨਾਲ ਖੁਰਦ ਵਿਖੇ ਆਯੋਜਿਤ ਲੋਕ ਸੁਵਿਧਾ ਕੈਂਪ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ
ਐਸ.ਡੀ.ਐਮ ਰਾਜੇਸ਼ ਸ਼ਰਮਾ ਨੇ ਲਿਆ ਜਾਇਜ਼ਾ
ਲੋਕਾਂ ਦੀ ਸਹੂਲਤ ਲਈ ਹਰ ਹਫਤੇ ਦੋ ਕੈਂਪਾਂ ਦਾ ਹੋਵੇਗਾ ਆਯੋਜਨ
ਦਿੜਬਾ, 4 ਜੁਲਾਈ : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਉਪ ਮੰਡਲ ਮੈਜਿਸਟਰੇਟ ਦਿੜਬਾ ਰਾਜੇਸ਼ ਸ਼ਰਮਾ ਦੀ ਅਗਵਾਈ ਹੇਠ ਪਿੰਡ ਖਨਾਲ ਖੁਰਦ ਵਿਖੇ ਆਯੋਜਿਤ ਲੋਕ ਸੁਵਿਧਾ ਕੈਂਪ ਦਾ ਵੱਡੀ ਗਿਣਤੀ ਲੋਕਾਂ ਨੇ ਲਾਭ ਉਠਾਇਆ। ਇਸ ਮੌਕੇ ਵਿੱਤ ਮੰਤਰੀ ਦੇ ਓ.ਐਸ.ਡੀ ਤਪਿੰਦਰ ਸਿੰਘ ਸੋਹੀ ਸਮੇਤ ਕੈਂਪ ਦਾ ਜਾਇਜ਼ਾ ਲੈਣ ਪੁੱਜੇ ਐਸ.ਡੀ.ਐਮ ਰਾਜੇਸ਼ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਿੜ੍ਹਬਾ ਵਾਸੀਆਂ ਦੀ ਸੁਵਿਧਾ ਦੇ ਲਈ ਹਰ ਹਫਤੇ ਪਿੰਡ ਪੱਧਰ ਉੱਤੇ ਇੱਕ ਅਤੇ ਸ਼ਹਿਰ ਦੇ ਵਾਰਡਾਂ ਦੇ ਪੱਧਰ ਉੱਤੇ ਇੱਕ ਅਜਿਹਾ ਲੋਕ ਸੁਵਿਧਾ ਕੈਂਪ ਲਗਾਇਆ ਜਾਵੇਗਾ ਜਿਸ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਉਹਨਾਂ ਦੱਸਿਆ ਕਿ ਸਬ ਡਵੀਜ਼ਨ ਵਿੱਚ ਤਾਇਨਾਤ ਸਮੂਹ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸਰਕਾਰੀ ਸੇਵਾਵਾਂ ਹਾਸਲ ਕਰਨ ਲਈ ਆਉਣ ਵਾਲੇ ਲੋਕਾਂ ਨੂੰ ਸਰਵੋਤਮ ਅਤੇ ਸਮਾਂਬੱਧ ਪ੍ਰਸ਼ਾਸਨਿਕ ਸੇਵਾਵਾਂ ਮੁਹਈਆ ਕਰਵਾਉਣ ਵਿੱਚ ਕਿਸੇ ਕਿਸਮ ਦੀ ਲਾਪਰਵਾਹੀ ਨਾ ਵਰਤਣ।
ਉਪ ਮੰਡਲ ਮੈਜਿਸਟਰੇਟ ਰਾਜੇਸ਼ ਸ਼ਰਮਾ ਨੇ ਦੱਸਿਆ ਕਿ 5 ਜੁਲਾਈ ਨੂੰ ਦਿੜਬਾ ਸ਼ਹਿਰ ਦੇ ਵਾਰਡ ਨੰਬਰ ਇੱਕ ਵਿੱਚ ਸਥਿਤ ਪਾਰਕ ਵਿਖੇ ਵੀ ਅਜਿਹਾ ਹੀ ਲੋਕ ਸੁਵਿਧਾ ਕੈਂਪ ਲਗਾਇਆ ਜਾ ਰਿਹਾ ਹੈ ਜਿਸ ਦਾ ਵਾਰਡ ਨਿਵਾਸੀਆਂ ਨੂੰ ਵੱਧ ਚੜ ਕੇ ਲਾਭ ਲੈਣਾ ਚਾਹੀਦਾ ਹੈ।
ਖਨਾਲ ਖੁਰਦ ਵਿਖੇ ਲੱਗੇ ਕੈਂਪ ਦੌਰਾਨ ਮਾਲ ਵਿਭਾਗ, ਕਿਰਤ ਵਿਭਾਗ, ਸਮਾਜਿਕ ਸੁਰੱਖਿਆ ਵਿਭਾਗ, ਖੇਤੀਬਾੜੀ ਵਿਭਾਗ, ਸਹਿਕਾਰਤਾ ਵਿਭਾਗ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀਆਂ ਨੇ ਮੌਕੇ ਤੇ ਹੀ ਮੌਜੂਦ ਰਹਿ ਕੇ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਤੇ ਅਧਾਰਤ ਬਿਨੇ ਪੱਤਰ ਹਾਸਿਲ ਕੀਤੇ ਅਤੇ ਸਰਕਾਰ ਦੇ ਹੁਕਮਾਂ ਅਨੁਸਾਰ ਉਚਿਤ ਸਮੇਂ ਵਿੱਚ ਯੋਗ ਨਿਪਟਾਰਾ ਕਰਨ ਦਾ ਵਿਸ਼ਵਾਸ ਦਿਵਾਇਆ। ਇਸ ਦੌਰਾਨ ਕਈ ਲੋਕਾਂ ਦੇ ਮਸਲਿਆਂ ਨੂੰ ਮੌਕੇ ਤੇ ਹੀ ਹੱਲ ਕੀਤਾ ਗਿਆ।
ਐਸ.ਡੀ.ਐਮ ਰਾਜੇਸ਼ ਸ਼ਰਮਾ ਨੇ ਪਿੰਡ ਦੇ ਲੋਕਾਂ ਨਾਲ ਗੱਲਬਾਤ ਵੀ ਕੀਤੀ ਅਤੇ ਉਹਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਭਵਿੱਖ ਵਿੱਚ ਵੀ ਲੋਕ ਭਲਾਈ ਹਿੱਤ ਅਜਿਹੇ ਉੱਦਮ ਜਾਰੀ ਰੱਖੇ ਜਾਣਗੇ।