Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 3:19 am

+91 90915 01313 , +91 90916 01313

punjabbanni@gmail.com
punjabbani@yahoo.com

ਜਖੇਪਲ ਚੋਵਾਸ ਵਿਖੇ ਆਯੋਜਿਤ ਲੋਕ ਸੁਵਿਧਾ ਕੈਂਪ ਦੌਰਾਨ 5 ਪਿੰਡਾਂ ਦੇ ਲੋਕਾਂ ਨੇ ਘਰਾਂ ਨੇੜੇ ਸਰਕਾਰੀ ਸੇਵਾਵਾਂ ਦਾ ਲਾਭ ਲਿਆ

ਜਖੇਪਲ ਚੋਵਾਸ ਵਿਖੇ ਆਯੋਜਿਤ ਲੋਕ ਸੁਵਿਧਾ ਕੈਂਪ ਦੌਰਾਨ 5 ਪਿੰਡਾਂ ਦੇ ਲੋਕਾਂ ਨੇ ਘਰਾਂ ਨੇੜੇ ਸਰਕਾਰੀ ਸੇਵਾਵਾਂ ਦਾ ਲਾਭ ਲਿਆ

ਜਖੇਪਲ ਚੋਵਾਸ ਵਿਖੇ ਆਯੋਜਿਤ ਲੋਕ ਸੁਵਿਧਾ ਕੈਂਪ ਦੌਰਾਨ 5 ਪਿੰਡਾਂ ਦੇ ਲੋਕਾਂ ਨੇ ਘਰਾਂ ਨੇੜੇ ਸਰਕਾਰੀ ਸੇਵਾਵਾਂ ਦਾ ਲਾਭ ਲਿਆ
ਐਸਡੀਐਮ ਸੁਨਾਮ ਪ੍ਰਮੋਦ ਸਿੰਗਲਾ ਨੇ ਖੁਦ ਲਿਆ ਜਾਇਜ਼ਾ, ਪ੍ਰਸ਼ਾਸਨ ਸੀਮਾਬੱਧ ਸੇਵਾਵਾਂ ਉਪਲਬਧ ਕਰਾਉਣ ਲਈ ਵਚਨਬੱਧਤਾ ਦੁਹਰਾਈ
ਐਸਡੀਐਮ ਅਤੇ ਡੀਐਸਪੀ ਨੇ ਲੋਕਾਂ ਦੀਆਂ ਸ਼ਿਕਾਇਤਾਂ ਵੀ ਸੁਣੀਆਂ
ਸੁਨਾਮ ਉਧਮ ਸਿੰਘ ਵਾਲਾ, 4 ਜੁਲਾਈ : ਪੰਜਾਬ ਸਰਕਾਰ ਵੱਲੋਂ ਰਾਜ ਦੇ ਲੋਕਾਂ ਨੂੰ ਸਰਵੋਤਮ ਪ੍ਰਸ਼ਾਸਨਿਕ ਸੇਵਾਵਾਂ ਉਹਨਾਂ ਦੇ ਘਰਾਂ ਦੇ ਨਜ਼ਦੀਕ ਮੁਹਈਆ ਕਰਵਾਉਣ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਦਿੱਤੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਤਹਿਤ ਅੱਜ ਐਸ.ਡੀ.ਐਮ ਸੁਨਾਮ ਪ੍ਰਮੋਦ ਸਿੰਗਲਾ ਨੇ ਡੀ.ਐਸ.ਪੀ ਮਨਦੀਪ ਸਿੰਘ ਸੰਧੂ ਸਮੇਤ ਪਿੰਡ ਜਖੇਪਲ ਚੋਵਾਸ ਵਿਖੇ ਆਯੋਜਿਤ ਕਲਸਟਰ ਪੱਧਰੀ ਲੋਕ ਸੁਵਿਧਾ ਕੈਂਪ ਦਾ ਜਾਇਜ਼ਾ ਲੈਂਦਿਆਂ ਲੋਕਾਂ ਨੂੰ ਇਹ ਵਿਸ਼ਵਾਸ ਦਿਵਾਇਆ ਕਿ ਪੰਜਾਬ ਸਰਕਾਰ ਨਾਗਰਿਕਾਂ ਨੂੰ ਮਿਆਰੀ, ਪਾਰਦਰਸ਼ੀ ਅਤੇ ਸਮਾਂਬੱਧ ਸਰਕਾਰੀ ਸੇਵਾਵਾਂ ਉਪਲਬਧ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਪ ਮੰਡਲ ਮੈਜਿਸਟਰੇਟ ਨੇ ਕਿਹਾ ਕਿ ਲੋਕਾਂ ਨੂੰ ਹੁਣ ਭਵਿੱਖ ਵਿੱਚ ਆਪਣੇ ਕੰਮਕਾਰ ਕਰਵਾਉਣ ਲਈ ਸਰਕਾਰੀ ਦਫਤਰਾਂ ਵਿੱਚ ਬੇਵਜਾ ਜਾਣ ਦੀ ਲੋੜ ਨਹੀਂ ਪਵੇਗੀ ਕਿਉਂਕਿ ਸਬ ਡਵੀਜ਼ਨ ਦੇ ਦਿਹਾਤੀ ਅਤੇ ਸ਼ਹਿਰੀ ਖੇਤਰਾਂ ਵਿੱਚ ਅਜਿਹੇ ਲੋਕ ਸੁਵਿਧਾ ਕੈਂਪਾਂ ਦਾ ਆਯੋਜਨ ਪੜਾਅਵਾਰ ਆਰੰਭਿਆ ਗਿਆ ਹੈ ਤਾਂ ਜੋ ਲੋਕਾਂ ਨਾਲ ਸਿੱਧੇ ਤੌਰ ਤੇ ਰਾਬਤਾ ਰੱਖਣ ਵਾਲੇ ਵਿਭਾਗਾਂ ਨਾਲ ਸੰਬੰਧਿਤ ਜਰੂਰਤਾਂ ਨੂੰ ਉਹਨਾਂ ਦੇ ਘਰਾਂ ਦੇ ਨਜ਼ਦੀਕ ਹੀ ਪੂਰਾ ਕੀਤਾ ਜਾ ਸਕੇ।
ਇਸ ਦੌਰਾਨ ਐਸਡੀਐਮ ਅਤੇ ਡੀਐਸਪੀ ਨੇ ਕੈਂਪ ਦੌਰਾਨ ਸੇਵਾਵਾਂ ਲੈਣ ਪੁੱਜੇ ਲੋਕਾਂ ਨਾਲ ਵਿਸਥਾਰ ਵਿੱਚ ਗੱਲਬਾਤ ਕੀਤੀ ਅਤੇ ਸਮਾਜ ਵਿੱਚੋਂ ਬੁਰਾਈਆਂ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਮੰਗਿਆ। ਉਹਨਾਂ ਨੇ ਲੋਕਾਂ ਦੀਆਂ ਸ਼ਿਕਾਇਤਾਂ ਵੀ ਸੁਣੀਆਂ ਅਤੇ ਨਸ਼ਿਆਂ ਤੇ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਸਹਿਯੋਗ ਦੀ ਮੰਗ ਕੀਤੀ।
ਕੈਂਪ ਦੌਰਾਨ ਐਸ.ਡੀ.ਐਮ ਨੇ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਭਲਾਈ ਯੋਜਨਾਵਾਂ ਬਾਰੇ ਜਾਣਕਾਰੀ ਦਿੰਦਿਆਂ ਲੋਕਾਂ ਨੂੰ ਇਹਨਾਂ ਯੋਜਨਾਵਾਂ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਵੱਖ ਵੱਖ ਵਿਭਾਗਾਂ ਨਾਲ ਸੰਬੰਧਿਤ ਕੰਮਾਂ ਕਾਰਾਂ ਦਾ ਨਿਪਟਾਰਾ ਕੀਤਾ ਗਿਆ।
ਇਸ ਕੈਂਪ ਦਾ ਪਿੰਡ ਜਖੇਪਲ ਚੋਵਾਸ, ਘਾਸੀਵਾਲਾ, ਕੋਟੜਾ ਅਮਰੂ, ਤੋਲਾਵਾਲ ਅਤੇ ਬਖਸ਼ੀਵਾਲਾ ਦੇ ਨਿਵਾਸੀਆਂ ਨੇ ਲਾਭ ਉਠਾਇਆ।

Advertisement
Advertisement
Advertisement
Advertisement
Scroll to Top