Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 4:07 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਥਾਪਤ ਪ੍ਰੀਖਿਆ ਕੇਂਦਰ ਦੇ ਆਲ਼ੇ ਦੁਆਲੇ ਦਫ਼ਾ 144 ਲਾਗੂ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਥਾਪਤ ਪ੍ਰੀਖਿਆ ਕੇਂਦਰ ਦੇ ਆਲ਼ੇ ਦੁਆਲੇ ਦਫ਼ਾ 144 ਲਾਗੂ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਥਾਪਤ ਪ੍ਰੀਖਿਆ ਕੇਂਦਰ ਦੇ ਆਲ਼ੇ ਦੁਆਲੇ ਦਫ਼ਾ 144 ਲਾਗੂ
ਪਟਿਆਲਾ, 4 ਜੁਲਾਈ : ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜੁਲਾਈ 2024 (ਸਮੇਤ ਓਪਨ ਸਕੂਲ) ਸਵੇਰ ਦੇ ਸੈਸ਼ਨ ਸਮਾਂ 11 ਵਜੇ ਤੋਂ 2:15 ਵਜੇ ਤੱਕ 4 ਜੁਲਾਈ ਤੋਂ 20 ਜੁਲਾਈ ਤੱਕ ਬੋਰਡ ਵੱਲੋਂ ਸਥਾਪਤ ਕੀਤੇ ਪ੍ਰੀਖਿਆ ਕੇਂਦਰਾਂ ਦੇ ਆਲ਼ੇ ਦੁਆਲੇ ਦਫ਼ਾ 144 ਸੀ.ਆਰ.ਪੀ.ਸੀ. ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਅਨੁਪੂਰਕ ਪ੍ਰੀਖਿਆਵਾਂ ਜੁਲਾਈ 2024 (ਸਮੇਤ ਓਪਨ ਸਕੂਲ) ਮਿਤੀ 4 ਜੁਲਾਈ ਤੋਂ 20 ਜੁਲਾਈ ਤੱਕ ਸਵੇਰੇ 11 ਵਜੇ ਤੋਂ ਦੁਪਹਿਰ 2:15 ਵਜੇ ਤੱਕ ਬੋਰਡ ਵੱਲੋਂ ਤਹਿਸੀਲ ਪੱਧਰ ’ਤੇ ਸਥਾਪਤ ਕੀਤੇ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈਆਂ ਜਾ ਰਹੀਆਂ ਹਨ। ‌ਜ਼ਿਲ੍ਹੇ ਦੇ ਸਮੁੱਚੇ ਪ੍ਰੀਖਿਆ ਕੇਂਦਰਾਂ ਦੇ ਆਲ਼ੇ ਦੁਆਲੇ ਮਿਤੀ 4 ਜੁਲਾਈ 2024 ਤੋਂ 20 ਜੁਲਾਈ 2024 ਤੱਕ ਦਫ਼ਾ 144 ਸੀ.ਆਰ.ਪੀ.ਸੀ. ਲਗਾਈ ਜਾਂਦੀ ਹੈ, ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Advertisement
Advertisement
Advertisement
Advertisement
Scroll to Top