ਮੀਂਹ ਪੈਣ ਨਾਲ ਹੋਈ ਚਾਰਧਾਮ ਯਾਤਰਾ ਪ੍ਰਭਾਵਿਤ

ਮੀਂਹ ਪੈਣ ਨਾਲ ਹੋਈ ਚਾਰਧਾਮ ਯਾਤਰਾ ਪ੍ਰਭਾਵਿਤ
ਉਤਰਾਖੰਡ : ਮਾਨਸੂਨ ਦੇ ਆਉਣ ਦੇ ਨਾਲ ਹੀ ਪਹਾੜਾਂ ਵਿੱਚ ਭਾਰੀ ਬਾਰਿਸ਼ ਹੋ ਰਹੀ ਹੈ ਅਤੇ ਇਸਦੇ ਨਾਲ ਹੀ ਚਾਰਧਾਮ ਯਾਤਰਾ ਪ੍ਰਭਾਵਿਤ ਹੋਈ ਹੈ। ਇਥੇ ਹੀ ਬਸ ਨਹੀਂ ਜਨਜੀਵਨ ਪ੍ਰਭਾਵਿਤ ਹੋ ਰਿਹਾ ਹੈ ਤੇ ਕਈ ਥਾਵਾਂ ‘ਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ, ਸੜਕਾਂ ਬੰਦ ਹੋ ਗਈਆਂ ਹਨ, ਹੇਠਲਿਆਂ ਇਲਾਕਿਆਂ ਵਿੱਚ ਪਾਣੀ ਭਰ ਗਿਆ ਹੈ ਅਤੇ ਦਰਿਆਵਾਂ ਅਤੇ ਨਾਲਿਆਂ ਵਿੱਚ ਉਛਾਲ ਹੈ।ਜੋਸ਼ੀਮਠ ਦੇ ਪੰਗਨੋ ਪਿੰਡ ‘ਚ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਲਗਾਤਾਰ ਜਾਰੀ ਹਨ, ਜਿਸ ਕਾਰਨ ਲੋਕ ਚਿੰਤਤ ਹਨ। ਜ਼ਮੀਨ ਖਿਸਕਣ ਨਾਲ 6 ਘਰ ਪ੍ਰਭਾਵਿਤ ਹੋਏ ਹਨ। ਉਪਰੋਂ ਜ਼ਮੀਨ ਖਿਸਕਣ ਦਾ ਮਲਬਾ ਪਿੰਡ ਵੱਲ ਆ ਰਿਹਾ ਹੈ। ਪਿਛਲੇ ਸਾਲ ਵੀ ਇਸ ਪਿੰਡ ਵਿੱਚ ਲਗਾਤਾਰ ਢਿੱਗਾਂ ਡਿੱਗਣ ਕਾਰਨ ਲੋਕ ਭਾਰੀ ਪ੍ਰੇਸ਼ਾਨੀ ਵਿੱਚ ਰਹੇ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਵੱਲੋਂ ਪਿੰਡ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ। ਫਿਲਹਾਲ ਪ੍ਰਸ਼ਾਸਨ ਦੀ ਟੀਮ ਮੌਕੇ ‘ਤੇ ਰਵਾਨਾ ਹੋ ਗਈ ਹੈ। ਪ੍ਰਸ਼ਾਸਨ ਇੱਥੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਉਣ ਲਈ ਪ੍ਰਬੰਧ ਕਰਨ ‘ਚ ਜੁਟਿਆ ਹੋਇਆ ਹੈ।
