ਭਾਰਤੀ ਕ੍ਰਿਕਟ ਟੀਮ ਦੇ ਖਿਡਾਰੀਆਂ ਕੀਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ

ਦੁਆਰਾ: Punjab Bani ਪ੍ਰਕਾਸ਼ਿਤ :Thursday, 04 July, 2024, 05:21 PM

ਭਾਰਤੀ ਕ੍ਰਿਕਟ ਟੀਮ ਦੇ ਖਿਡਾਰੀਆਂ ਕੀਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ
ਨਵੀਂ ਦਿੱਲੀ, 4 ਜੁਲਾਈ : ਭਾਰਤੀ ਕ੍ਰਿਕਟ ਟੀਮ ਦੇ ਖਿਡਾਰੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ, ਜਿਥੇ ਪ੍ਰਧਾਨ ਮੰਤਰੀ ਨੇ ਖਿਡਾਰੀਆਂ ਤੋਂ ਪੁੱਛਿਆ ਕਿ ਉਨ੍ਹਾਂ ਦਾ ਫਾਈਨਲ ਮੈਚ ਅਤੇ ਆਖਰੀ ਓਵਰ ਦਾ ਅਨੁਭਵ ਕਿਹੋ ਜਿਹਾ ਰਿਹਾ। ਪੀ. ਐਮ. ਮੋਦੀ ਨੇ ਕੋਚ ਰਾਹੁਲ ਦ੍ਰਾਵਿੜ ਸਮੇਤ ਪੂਰੀ ਟੀਮ ਦੇ ਖਿਡਾਰੀਆਂ ਨਾਲ ਕਰੀਬ ਦੋ ਘੰਟੇ ਤੱਕ ਗੱਲਬਾਤ ਕੀਤੀ, ਇਸ ਦੇ ਨਾਲ ਹੀ ਟੀਮ ਇੰਡੀਆ ਨਾਲ ਮੁਲਾਕਾਤ ਤੋਂ ਬਾਅਦ ਪੀ. ਐਮ. ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਦੋ ਤਸਵੀਰਾਂ ਵੀ ਸਾਂਝੀਆਂ ਕੀਤੀਆਂ।