Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 2:50 pm

+91 90915 01313 , +91 90916 01313

punjabbanni@gmail.com
punjabbani@yahoo.com

ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਦੀ ਨਿਵੇਕਲੀ ਪਹਿਲ-'ਅਨੀਮੀਆ ਨੂੰ ਜਾਣੋ-ਅਨੀਮੀਆ ਭਜਾਓ' ਪ੍ਰਾਜੈਕਟ ਸ਼ਕਤੀ ਦੀ ਸ਼ੁਰੂਆਤ

ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਦੀ ਨਿਵੇਕਲੀ ਪਹਿਲ-'ਅਨੀਮੀਆ ਨੂੰ ਜਾਣੋ-ਅਨੀਮੀਆ ਭਜਾਓ' ਪ੍ਰਾਜੈਕਟ ਸ਼ਕਤੀ ਦੀ ਸ਼ੁਰੂਆਤ

ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਦੀ ਨਿਵੇਕਲੀ ਪਹਿਲ-‘ਅਨੀਮੀਆ ਨੂੰ ਜਾਣੋ-ਅਨੀਮੀਆ ਭਜਾਓ’ ਪ੍ਰਾਜੈਕਟ ਸ਼ਕਤੀ ਦੀ ਸ਼ੁਰੂਆਤ
-ਰਾਜਪੁਰਾ ਦੀਆਂ ਸਕੂਲੀ ਵਿਦਿਆਰਥਣਾਂ ਨੂੰ ਅਨੀਮੀਆ ਮੁਕਤ ਕਰਕੇ ਪੂਰੇ ਜ਼ਿਲ੍ਹੇ ‘ਚ ਲਾਗੂ ਕੀਤਾ ਜਾਵੇਗਾ ਪ੍ਰਾਜੈਕਟ ਸ਼ਕਤੀ-ਡਿਪਟੀ ਕਮਿਸ਼ਨਰ
-ਕਿਹਾ, ਸਿਹਤ ਤੇ ਸਿੱਖਿਆ ਵਿਭਾਗਾਂ ਵੱਲੋਂ ਨਾਭਾ ਪਾਵਰ ਲਿਮਟਿਡ ਦੇ ਸਹਿਯੋਗ ਨਾਲ ਹਰ ਬੱਚੇ ਨੂੰ ਅਨੀਮੀਆ ਮੁਕਤ ਕਰਨਾ ਟੀਚਾ
ਪਟਿਆਲਾ, 3 ਜੁਲਾਈ : ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਇੱਕ ਨਿਵੇਕਲੀ ਪਹਿਲਕਦਮੀ ਕਰਦਿਆਂ ਸਰਕਾਰੀ ਸਕੂਲਾਂ ਦੀਆਂ ਵਿਦਿਆਰਥਣਾਂ ਨੂੰ ਅਨੀਮੀਆ ਮੁਕਤ ਕਰਨ ਲਈ ‘ਪ੍ਰਾਜੈਕਟ ਸ਼ਕਤੀ’ ਦੀ ਸ਼ੁਰੂਆਤ ਕੀਤੀ ਹੈ। ਇੱਥੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਡਲ ਟਾਊਨ ਵਿਖੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਪ੍ਰਾਜੈਕਟ ਸ਼ਕਤੀ ਦੀ ਸ਼ੁਰੂਆਤ ਕਰਵਾਉਂਦਿਆਂ ਦੱਸਿਆ ਕਿ ਪਾਇਲਟ ਪ੍ਰਾਜੈਕਟ ਵਜੋਂ ਰਾਜਪੁਰਾ ਦੇ 42 ਸਕੂਲਾਂ ਨੂੰ ਇਸ ਪ੍ਰਾਜੈਕਟ ਵਿੱਚ ਸ਼ਾਮਲ ਕੀਤਾ ਗਿਆ ਹੈ। ਇਸ ਦੀ ਸਫ਼ਲਤਾ ਬਾਅਦ ਪੂਰੇ ਜ਼ਿਲ੍ਹੇ ਦੇ ਸਾਰੇ ਸਕੂਲਾਂ ਨੂੰ ਇਸ ਪ੍ਰਾਜੈਕਟ ਵਿੱਚ ਸ਼ਾਮਲ ਕੀਤਾ ਜਾਵੇਗਾ ਤਾਂ ਕਿ ਸਾਡੀਆਂ ਬੱਚੀਆਂ ਨੂੰ ਖ਼ੂਨ ਦੀ ਘਾਟ ਤੋਂ ਮੁਕਤ ਕਰਕੇ ਗੰਭੀਰ ਬਿਮਾਰੀਆਂ ਤੋਂ ਬਚਾਇਆ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਸਕੂਲੀ ਵਿਦਿਆਰਥੀਆਂ, ਖਾਸ ਕਰਕੇ ਲੜਕੀਆਂ ਦੀ ਸਿਹਤ ਵੱਲ ਪੰਜਾਬ ਸਰਕਾਰ ਵੱਲੋਂ ਉਚੇਚਾ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਨਾਭਾ ਪਾਵਰ ਲਿਮਟਿਡ ਦੇ ਸਹਿਯੋਗ ਨਾਲ ਸਿਹਤ ਅਤੇ ਸਕੂਲ ਸਿੱਖਿਆ ਵਿਭਾਗ ਵੱਲੋਂ 10 ਤੋਂ 19 ਸਾਲ ਦੀਆਂ ਲੜਕੀਆਂ ਦੇ ਖ਼ੂਨ ਦੀ ਜਾਂਚ ਕਰਕੇ ਉਨ੍ਹਾਂ ਨੂੰ ਲੋੜੀਂਦੀਆਂ ਦਵਾਈਆਂ ਤੇ ਖੁਰਾਕ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਖ਼ੂਨ ਦੀ ਘਾਟ ਵਾਲੀਆਂ ਬੱਚੀਆਂ ਦਾ ਤਿੰਨ ਮਹੀਨੇ ਬਾਅਦ ਫਿਰ ਟੈਸਟ ਕੀਤਾ ਜਾਵੇਗਾ ਤੇ ਇਨ੍ਹਾਂ ਪਛਾਣ ਕੀਤੀਆਂ ਬੱਚੀਆਂ ਲਈ ਮਿਡ ਡੇ ਮੀਲ ‘ਚ ਜੇਕਰ ਕੋਈ ਤਬਦੀਲੀ ਕਰਨ ਸਮੇਤ ਕੋਈ ਵਾਧੂ ਦਵਾਈਆਂ ਜਾਂ ਖੁਰਾਕ ਦੇਣ ਦੀ ਲੋੜ ਹੈ, ਇਸ ‘ਤੇ ਵੀ ਕੰਮ ਕੀਤਾ ਜਾਵੇਗਾ।
ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਸਿਹਤ ਵਿਭਾਗ ਵੱਲੋਂ ਕਰਵਾਈ ਗਈ ਜਾਂਚ ਵਿੱਚ ਪਾਇਆ ਗਿਆ ਹੈ ਕਿ 50 ਫੀਸਦੀ ਤੋਂ ਵੱਧ ਵਿਦਿਆਰਥਣਾਂ ਖ਼ੂਨ ਦੀ ਕਮੀ ਦਾ ਸ਼ਿਕਾਰ ਹਨ, ਇਸ ਲਈ ਇਸ ਨੂੰ ਗੰਭੀਰਤਾ ਨਾਲ ਲੈਂਦਿਆਂ ਪ੍ਰਾਜੈਕਟ ਸ਼ਕਤੀ ਲਾਂਚ ਕੀਤਾ ਗਿਆ ਹੈ ਤਾਂ ਕਿ ਸਾਡੀਆਂ ਬੱਚੀਆਂ ਨੂੰ ਸਿਹਤਮੰਦ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਨਾਲ ਜਿੱਥੇ ਵਿਦਿਆਰਥਣਾਂ ਦੀ ਥੈਲਾਸੀਮੀਆ ਦੇ ਨਾਲ-ਨਾਲ ਪੂਰੀ ਸਿਹਤ ਜਾਂਚ ਕੀਤੀ ਜਾਵੇਗੀ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵੀ ਖ਼ੂਨ ਦੀ ਕਮੀ ਹੋਣ ਵਾਲੀਆਂ ਗੰਭੀਰ ਅਲਾਮਤਾਂ ਬਾਰੇ ਸੁਚੇਤ ਕੀਤਾ ਜਾਵੇਗਾ।
ਜਿਕਰਯੋਗ ਹੈ ਕਿ ਡੀ.ਡੀ.ਐਫ਼. ਨਿਧੀ ਮਲਹੋਤਰਾ, ਜਿਸ ਨੇ ਇਸ ਪ੍ਰਾਜੈਕਟ ਦੀ ਰੂਪ ਰੇਖਾ ਉਲੀਕੀ ਤੇ ਇਸ ਨੂੰ ਸਫ਼ਲ ਬਣਾਉਣ ਲਈ ਸਾਰੇ ਸਬੰਧਤਾਂ ਨਾਲ ਤਾਲਮੇਲ ਕੀਤਾ, ਨੇ ਕਿਹਾ ਕਿ ਖ਼ੂਨ ਦੀ ਗੰਭੀਰ ਘਾਟ ਵਾਲੇ ਬੱਚਿਆਂ ਦਾ ਇਲਾਜ ਸਿਵਲ ਹਸਪਤਾਲ ਤੇ ਰਾਜਿੰਦਰਾ ਹਸਪਤਾਲ ਵਿਖੇ ਕਰਵਾਇਆ ਜਾਵੇਗਾ।
ਪ੍ਰਾਜੈਕਟ ਲਾਂਚ ਕਰਨ ਸਮੇਂ ਸਿਵਲ ਸਰਜਨ ਡਾ. ਸੰਜੇ ਗੋਇਲ, ਐਨ.ਪੀ.ਐਲ. ਦੇ ਸੀ.ਐਸ.ਆਰ. ਪ੍ਰਾਜੈਕਟ ਹੈਡ ਜੀ.ਐਸ. ਚੀਮਾ, ਜ਼ਿਲ੍ਹਾ ਸਿੱਖਿਆ ਅਫ਼ਸਰ ਦਰਸ਼ਨਜੀਤ ਸਿੰਘ, ਡੀ.ਡੀ.ਐਫ਼. ਨਿਧੀ ਮਲਹੋਤਰਾ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗੁਰਪ੍ਰੀਤ ਕੌਰ, ਮੈਡੀਕਲ ਕਾਲਜ ਤੋਂ ਡਾ. ਅਮਨਦੇਵ ਅਤੇ ਡਾ. ਤਾਨਿਆ ਸਮੇਤ ਸਿਹਤ ਵਿਭਾਗ ਤੇ ਸਿੱਖਿਆ ਦੇ ਨੁਮਾਇੰਦੇ ਮੌਜੂਦ ਸਨ।

Advertisement
Advertisement
Advertisement
Advertisement
Scroll to Top