Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 1:43 am

+91 90915 01313 , +91 90916 01313

punjabbanni@gmail.com
punjabbani@yahoo.com

ਵਿਜੀਲੈਂਸ ਬਿਊਰੋ ਪੰਜਾਬ ਨੇ 4,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਵਿਜੀਲੈਂਸ ਬਿਊਰੋ ਪੰਜਾਬ ਨੇ 4,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਵਿਜੀਲੈਂਸ ਬਿਊਰੋ ਪੰਜਾਬ ਨੇ 4,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ, 03 ਜੁਲਾਈ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲ ਹਲਕਾ ਦੌਲਤਪੁਰ, ਜ਼ਿਲ੍ਹਾ ਪਠਾਨਕੋਟ ਵਿਖੇ ਤਾਇਨਾਤ ਪਟਵਾਰੀ ਅਕਸ਼ਦੀਪ ਸਿੰਘ ਨੂੰ 4,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਜਗਜੀਤ ਸਿੰਘ ਵਾਸੀ ਪਿੰਡ ਢੱਕੀ, ਜ਼ਿਲ੍ਹਾ ਪਠਾਨਕੋਟ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ । ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਸਦੀ ਜੱਦੀ ਜ਼ਮੀਨ ਦਾ ਇੰਤਕਾਲ ਕਰਨ ਬਦਲੇ ਉਕਤ ਮੁਲਜ਼ਮ ਨੇ ਉਸ ਕੋਲੋਂ 4,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਇਸ ਸ਼ਿਕਾਇਤ ਦੀ ਮੁੱਢਲੀ ਤਫ਼ਤੀਸ਼ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 4,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ । ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਉਕਤ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

Advertisement
Advertisement
Advertisement
Advertisement
Scroll to Top