ਬ੍ਰੈਸਟ ਕੈਂਸਰ ਤੋਂ ਕਿਵੇਂ ਕੀਤਾ ਜਾ ਸਕਦਾ ਹੈ ਬਚਾਓ

ਦੁਆਰਾ: Punjab Bani ਪ੍ਰਕਾਸ਼ਿਤ :Thursday, 04 July, 2024, 12:18 PM

ਬ੍ਰੈਸਟ ਕੈਂਸਰ ਤੋਂ ਕਿਵੇਂ ਕੀਤਾ ਜਾ ਸਕਦਾ ਹੈ ਬਚਾਓ
ਔਰਤਾਂ ਨੂੰ ਬ੍ਰੈਸਟ ਕੈਂਸਰ ਬਾਰੇ ਪੂਰੀ ਜਾਣਕਾਰੀ ਹੋਣ ਤੇ ਸਾਵਧਾਨੀ ਵਰਤਣਾ ਬੇਹਦ ਜ਼ਰੂਰੀ ਹੈ। ਉਕਤ ਬਿਮਾਰੀ ਬਾਰੇ ਕਿਸੇ ਵੀ ਔਰਤ ਵਲੋਂ ਥੋੜੀ ਜਿਹੀ ਚੁਸਤੀ ਵਰਤਦਿਆਂ ਸਮੇਂ ਸਿਰ ਪਤਾ ਵੀ ਲਗਾਇਆ ਜਾ ਸਕਦਾ ਹੈ ਅਤੇ ਇਸ ਦਾ ਪੂਰੀ ਤਰ੍ਹਾਂ ਨਾਲ ਇਲਾਜ ਕੀਤਾ ਜਾ ਸਕਦਾ ਹੈ।ਬ੍ਰੈਸਟ ਕੈਂਸਰ ਸਬੰਧੀ ਮਾਹਿਰ ਡਾਕਟਰਾਂ ਦਾ ਆਖਣਾ ਹੈ ਕਿ ਭਾਰਤ ਵਿੱਚ ਛਾਤੀ ਦੇ ਕੈਂਸਰ ਨੂੰ ਲੈ ਕੇ ਇੱਕ ਨਵਾਂ ਰੁਝਾਨ ਦੇਖਿਆ ਜਾ ਰਿਹਾ ਹੈ। 30 ਸਾਲ ਦੀ ਉਮਰ ਤੋਂ ਬਾਅਦ ਵੀ ਦੇਸ਼ ਵਿੱਚ ਇਸ ਬਿਮਾਰੀ ਦੇ ਮਾਮਲੇ ਵਧਣ ਲੱਗੇ ਹਨ। ਇਸ ਦੇ ਨਾਲ ਹੀ 30 ਸਾਲ ਤੋਂ ਘੱਟ ਉਮਰ ਦੀਆਂ ਲਗਭਗ 5 ਫੀਸਦੀ ਔਰਤਾਂ ਵੀ ਇਸ ਕੈਂਸਰ ਦਾ ਸ਼ਿਕਾਰ ਹੋ ਰਹੀਆਂ ਹਨ। ਜਦੋਂ ਕਿ ਕੁਝ ਸਾਲ ਪਹਿਲਾਂ ਤੱਕ ਸਿਰਫ਼ 50 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਹੀ ਛਾਤੀ ਦੇ ਕੈਂਸਰ ਦਾ ਸ਼ਿਕਾਰ ਹੁੰਦੀਆਂ ਸਨ। ਅੰਕੜੇ ਦੱਸਦੇ ਹਨ ਕਿ ਦੇਸ਼ ਵਿੱਚ ਛਾਤੀ ਦੇ ਕੈਂਸਰ ਤੋਂ ਪੀੜਤ ਸ਼ਹਿਰੀ ਔਰਤਾਂ ਦੀ ਗਿਣਤੀ ਪੇਂਡੂ ਔਰਤਾਂ ਨਾਲੋਂ ਕਿਤੇ ਵੱਧ ਹੈ।