ਸਿਵਲ ਸਰਜਨ ਡਾ. ਸੰਜੇ ਗੋਇਲ ਵੱਲੋਂ ਸਿਵਲ ਹਸਪਤਾਲ ਸਮਾਣਾ ਦਾ ਕੀਤਾ ਗਿਆ ਦੌਰਾ

ਸਿਵਲ ਸਰਜਨ ਡਾ. ਸੰਜੇ ਗੋਇਲ ਵੱਲੋਂ ਸਿਵਲ ਹਸਪਤਾਲ ਸਮਾਣਾ ਦਾ ਕੀਤਾ ਗਿਆ ਦੌਰਾ
ਪਟਿਆਲਾ, 5 ਜੁਲਾਈ : ਲੋਕਾਂ ਨੂੰ ਮਿਆਰੀ ਸਿਹਤ ਸਹੁਲਤਾਂ ਪ੍ਰਦਾਨ ਕਰਵਾਉਣ ਅਤੇ ਸਰਕਾਰੀ ਹਸਪਤਾਲਾਂ ਵਿੱਚ ਮਰੀਜਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੁਲਤਾਂ ਦਾ ਜਾਇਜਾ ਲੈਣ ਲਈ ਸਿਵਲ ਸਰਜਨ ਡਾ. ਸੰਜੇ ਗੋਇਲ ਵੱਲੋਂ ਸਿਵਲ ਹਸਪਤਾਲ ਸਮਾਣਾ ਦਾ ਦੌਰਾ ਕੀਤਾ ਗਿਆ। ਦੋਰੇ ਦੋਰਾਣ ਸਭ ਤੋਂ ਪਹਿਲਾ ਉਹਨਾਂ ਵੱਲੋਂ ਸਟਾਫ ਦੀ ਹਾਜਰੀ ਚੈਕ ਕੀਤੀ। ਉਹਨਾਂ ਵੱਖ ਵੱਖ ਬਿਮਾਰੀਆਂ ਦੇ ਇਲਾਜ ਲਈ ਆਏ ਮਰੀਜਾਂ ਨਾਲ ਗੱਲਬਾਤ ਕੀਤੀ ਅਤੇ ਮਰੀਜਾਂ ਤੋਂ ਹਸਪਤਾਲ ਵਿੱਚ ਉਹਨਾਂ ਦੇ ਕੀਤੇ ਜਾ ਰਹੇ ਇਲਾਜ ਬਾਰੇ ਜਾਣਕਾਰੀ ਲਈ। ਜਿਸ ਵਿੱਚ ਵਿਸ਼ੇਸ਼ ਤੌਰ ਤੇ ਗਰਭਵਤੀ ਔਰਤਾਂ ਦੇ ਇਲਾਜ ਵਿੱਚ ਕਿਸੇ ਤਰ੍ਹਾਂ ਦਾ ਵੀ ਮਰੀਜ਼ ਦਾ ਨੁਕਸਾਨ ਨਾ ਹੋਵੇ , ਇਸ ਨੂ਼ੰ ਯਕੀਨੀ ਬਣਾਉਣ ਲਈ ਸਟਾਫ ਨੂੰ ਨਿਰਦੇਸ਼ਤ ਕੀਤਾ। ਉਹਨਾਂ ਸਿਵਲ ਹਸਪਤਾਲ ਦੇ ਐਮਰਜੈਂਸੀ, ਡੇਂਗੁ ਵਾਰਡ , ਮੇਲ ਫੀਮੇਲ ਵਾਰਡ, ਲੇਬਰ ਰੂਮ ਆਦਿ ਦਾ ਵੀ ਨਿਰੀਖਣ ਕੀਤਾ। ਵਾਰਡਾਂ ਦੇ ਦੋਰੇ ਦੋਰਾਣ ਉਹਨਾਂ ਦਾਖਲ ਮਰੀਜਾਂ ਦਾ ਹਾਲਚਾਲ ਪੁੱਛਿਆ ਅਤੇ ਹਸਪਤਾਲ ਵਿਚ ਡਾਇਲਸਿਸ ਦੀਆਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਵੀ ਜਾਇਜਾ ਲਿਆ। ਉਹਨਾਂ ਐਮਰਜੈਂਸੀ ਵਿੱਚ ਵਰਤਣ ਲਈ ਰੱਖੀਆਂ ਦਵਾਈਆਂ ਦੀ ਐਕਸਪਾਇਰੀ ਮਿਤੀ ਵੀ ਚੈਕ ਕੀਤੀ। ਉਹਨਾਂ ਸਬੰਧਤ ਇੰਚਾਰਜ ਨੂੰ ਕਿਹਾ ਕਿ ਐਮਰਜੈਂਸੀ ਵਿੱਚ ਦਵਾਈਆਂ ਦੀ ਕਿਸੇ ਕਿਸਮ ਦੀ ਘਾਟ ਨਹੀ ਹੋਣੀ ਚਾਹੀਦੀ । ਇਸ ਮੋਕੇ ਉਹਨਾਂ ਸਮੂਹ ਮੈਡੀਕਲ ਅਫਸਰਾਂ ਅਤੇ ਸਟਾਫ ਨਾਲ ਮੀਟਿੰਗ ਕਰਕੇ ਉਹਨਾਂ ਨੂੰ ਮਰੀਜਾਂ ਦੇ ਇਲਾਜ ਵਿੱਚ ਕਿਸੇ ਕਿਸਮ ਦੀ ਕੁਤਾਹੀ ਨਾ ਵਰਤਣ, ਮਰੀਜਾਂ ਦੇ ਲੈਬ ਟੈਸਟ ਅਤੇ ਦਵਾਈਆਂ ਸਰਕਾਰੀ ਹਸਪਤਾਲ ਵਿੱਚ ਹੀ ਦੇਣੀਆਂ ਯਕੀਨੀ ਬਣਾਉਣ, ਡਿਉਟੀ ਦੋਰਾਣ ਸਮੇਂ ਦੀ ਪਾਬੰਦੀ ਅਤੇ ਹਸਪਤਾਲ ਵਿੱਚ ਸਾਫ ਸਫਾਈ ਦਾ ਖਾਸ ਧਿਆਨ ਰੱਖਣ ਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ । ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਮਨਜੀਤ ਕੌਰ ਵੱਲੋਂ ਉਹਨਾਂ ਵੱਲੋਂ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹਈਆ ਕਰਵਾਉਣ ਦਾ ਯਕੀਨ ਵੀ ਦਵਾਇਆ ਗਿਆ।
