Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 7:12 am

+91 90915 01313 , +91 90916 01313

punjabbanni@gmail.com
punjabbani@yahoo.com

ਦਿੜ੍ਹਬਾ ਦੇ ਸ਼ਹਿਰੀ ਵਾਰਡਾਂ ਵਿੱਚ ਪੜਾਅਵਾਰ ਲੋਕ ਸੁਵਿਧਾ ਕੈਂਪਾਂ ਦੀ ਸ਼ੁਰੂਆਤ

ਦਿੜ੍ਹਬਾ ਦੇ ਸ਼ਹਿਰੀ ਵਾਰਡਾਂ ਵਿੱਚ ਪੜਾਅਵਾਰ ਲੋਕ ਸੁਵਿਧਾ ਕੈਂਪਾਂ ਦੀ ਸ਼ੁਰੂਆਤ

ਦਿੜ੍ਹਬਾ ਦੇ ਸ਼ਹਿਰੀ ਵਾਰਡਾਂ ਵਿੱਚ ਪੜਾਅਵਾਰ ਲੋਕ ਸੁਵਿਧਾ ਕੈਂਪਾਂ ਦੀ ਸ਼ੁਰੂਆਤ
ਵਧੀਕ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਨੇ ਲਿਆ ਜਾਇਜ਼ਾ
ਦਿੜ੍ਹਬਾ/ਸੰਗਰੂਰ, 5 ਜੁਲਾਈ : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਵਧੀਕ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਨੇ ਅੱਜ ਦਿੜ੍ਹਬਾ ਦੇ ਸ਼ਹਿਰੀ ਵਾਰਡਾਂ ਵਿਖੇ ਵੱਖ-ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਆਯੋਜਿਤ ‘ਲੋਕ ਸੁਵਿਧਾ ਕੈਂਪ’ ਦਾ ਜਾਇਜ਼ਾ ਲਿਆ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਉਥੇ ਮੌਜੂਦ ਸ਼ਹਿਰ ਨਿਵਾਸੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਸਰਵੋਤਮ ਪ੍ਰਸ਼ਾਸਨਿਕ ਸੇਵਾਵਾਂ ਦੇਣ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਦੱਸਿਆ। ਏ.ਡੀ.ਸੀ ਆਕਾਸ਼ ਬਾਂਸਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ਹਿਰਾਂ ਤੇ ਪੇਂਡੂ ਖੇਤਰਾਂ ਵਿੱਚ ਲੋਕਾਂ ਦੇ ਘਰਾਂ ਨਜ਼ਦੀਕ 43 ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਇਹ ਕੈਂਪ ਲਗਾਏ ਜਾ ਰਹੇ ਹਨ ਅਤੇ ਹਰ ਹਫ਼ਤੇ ਸਬ ਡਵੀਜ਼ਨਾਂ ਵਿੱਚ 2-2 ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਵੱਧ ਤੋਂ ਵੱਧ ਲੋੜਵੰਦ ਲੋਕ ਇਨ੍ਹਾਂ ਕੈਂਪਾਂ ਦੇ ਰਾਹੀਂ ਹੀ ਸੇਵਾਵਾਂ ਹਾਸਲ ਕਰ ਸਕਣ। ਕੈਂਪ ਦੌਰਾਨ ਪ੍ਰਾਪਤ ਹੋਏ 25 ਬਿਨੈ ਪੱਤਰਾਂ ਤਹਿਤ ਮੌਕੇ ’ਤੇ ਹੀ ਸਬੰਧਤ ਵਿਭਾਗਾਂ ਦੇ ਅਮਲੇ ਵੱਲੋਂ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ ਅਤੇ ਇਸ ਵਿੱਚੋਂ ਵਧੇਰੇ ਬਿਨੈ ਪੱਤਰ ਕਿਰਤ ਵਿਭਾਗ, ਫੂਡ ਤੇ ਸਿਵਲ ਸਪਲਾਈ ਵਿਭਾਗ ਤੇ ਸਮਾਜਿਕ ਸੁਰੱਖਿਆ ਵਿਭਾਗ ਨਾਲ ਸਬੰਧਤ ਸਨ। ਇਸ ਕੈਂਪ ਦਾ ਵਾਰਡ ਨੰਬਰ 1 ਤੇ ਵਾਰਡ ਨੰਬਰ 4 ਦੇ ਲੋਕਾਂ ਨੇ ਲਾਭ ਉਠਾਇਆ। ਇਸ ਮੌਕੇ ਕਾਰਜਸਾਧਕ ਅਫ਼ਸਰ ਚੰਦਰ ਵਧਵਾ ਨੇ ਦੱਸਿਆ ਕਿ ਦਿੜ੍ਹਬਾ ਦੇ ਸ਼ਹਿਰੀ ਵਾਰਡਾਂ ਵਿੱਚ ਹਰ ਸ਼ੁੱਕਰਵਾਰ ਇਹ ਕੈਂਪ ਲਗਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ ਜਦਕਿ ਪਿੰਡਾਂ ਵਿੱਚ ਲੜੀਵਾਰ ਹਰ ਬੁੱਧਵਾਰ ਕੈਂਪ ਆਯੋਜਿਤ ਕਰਕੇ ਲੋਕਾਂ ਦੇ ਕੰਮਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਕੈਂਪ ਦੌਰਾਨ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਗਈਆਂ ਤੇ ਨਿਪਟਾਰਾ ਕੀਤਾ ਗਿਆ।

Advertisement
Advertisement
Advertisement
Advertisement
Scroll to Top