Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 8:14 am

+91 90915 01313 , +91 90916 01313

punjabbanni@gmail.com
punjabbani@yahoo.com

ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਿਵ ਸੈਨਾ ਆਗੂ 'ਤੇ ਹੋਏ ਖ਼ਤਰਨਾਕ ਹਮਲੇ ਦੀ ਕੀਤੀ ਨਿਖੇਧੀ

ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਿਵ ਸੈਨਾ ਆਗੂ 'ਤੇ ਹੋਏ ਖ਼ਤਰਨਾਕ ਹਮਲੇ ਦੀ ਕੀਤੀ ਨਿਖੇਧੀ

ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਿਵ ਸੈਨਾ ਆਗੂ ‘ਤੇ ਹੋਏ ਖ਼ਤਰਨਾਕ ਹਮਲੇ ਦੀ ਕੀਤੀ ਨਿਖੇਧੀ
ਸਰਕਾਰ ਦੀ ਲਾਪਰਵਾਹੀ ਕਾਰਨ ਸ਼ਹਿਰ ‘ਚ ਫੈਲਿਆ ਡਰ ਦਾ ਮਾਹੌਲ
ਲੁਧਿਆਣਾ, 5 ਜੁਲਾਈ: ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਇੱਥੇ ਸਿਵਲ ਹਸਪਤਾਲ ਨੇੜੇ ਸ਼ਿਵ ਸੈਨਾ ਪੰਜਾਬ ਦੇ ਆਗੂ ਸੰਦੀਪ ਥਾਪਰ ‘ਗੋਰਾ’ ‘ਤੇ ਦਿਨ-ਦਿਹਾੜੇ ਹੋਏ ਵਹਿਸ਼ੀਆਨਾ ਕਾਤਲਾਨਾ ਹਮਲੇ ਦੀ ਨਿਖੇਧੀ ਕੀਤੀ ਹੈ। ਥਾਪਰ ਦੀ ਜਲਦੀ ਸਿਹਤਯਾਬੀ ਦੀ ਅਰਦਾਸ ਕਰਦੇ ਹੋਏ ਵੜਿੰਗ ਨੇ ਸ਼ਰੇਆਮ ਤਲਵਾਰਾਂ ਨਾਲ ਹਮਲਾ ਕਰਨ ਵਾਲੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਨ ਦੀ ਮੰਗ ਕੀਤੀ । ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਕਿਹਾ ਸਰਕਾਰ ਦੀ ਲਾਪਰਵਾਹੀ ਕਾਰਨ ਸ਼ਹਿਰ ‘ਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਉਸ ਨੇ ਕਿਹਾ, ਅਪਰਾਧੀਆਂ ਨੂੰ ਕਾਨੂੰਨ ਦਾ ਕੋਈ ਡਰ ਨਹੀਂ ਹੈ, ਇੱਥੋੰ ਤੱਕ ਕੇ ਉਸ ਦਾ ਨਿੱਜੀ ਸੁਰੱਖਿਆ ਗਾਰਡ ਵੀ ਉਸ ‘ਤੇ ਬੇਰਹਿਮੀ ਨਾਲ ਹਮਲਾ ਦੌਰਾਨ ਇਕ ਪਾਸੇ ਹੋ ਗਿਆ । ਉਨ੍ਹਾਂ ਮੰਗ ਕੀਤੀ ਕਿ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਖ਼ਤੀ ਨਾਲ ਨਜਿੱਠਿਆ ਜਾਵੇ ਅਤੇ ਆਸ ਪ੍ਰਗਟਾਈ ਕਿ ਪੁਲਿਸ ਇਨ੍ਹਾਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕਰੇਗੀ। “ਅਸੀਂ ਆਪਣੇ ਸ਼ਹਿਰ ਨੂੰ ਕਾਨੂੰਨ ਰਹਿਤ ਜੰਗਲਰਾਜ ਵਿੱਚ ਬਦਲਦੇ ਨਹੀਂ ਦੇਖ ਸਕਦੇ। ਵੜਿੰਗ ਨੇ ਲੋਕਾਂ ਨੂੰ ਸ਼ਾਂਤੀ ਅਤੇ ਸਦਭਾਵਨਾ ਦਾ ਪਾਲਣ ਕਰਨ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਵਹਿਸ਼ੀ ਅਤੇ ਅਣਮਨੁੱਖੀ ਕਾਰਿਆਂ ਨੂੰ ਮੁਆਫ਼ ਨਹੀਂ ਕੀਤਾ ਜਾ ਸਕਦਾ ਅਤੇ ਨਾ ਹੀ ਇਸ ਨੂੰ ਮੁਆਫ਼ ਕੀਤਾ ਜਾਣਾ ਚਾਹੀਦਾ ਹੈ ਅਤੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ।

Advertisement
Advertisement
Advertisement
Advertisement
Scroll to Top