Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 17 Oct 2026 | 10:39 pm

+91 90915 01313 , +91 90916 01313

punjabbanni@gmail.com
punjabbani@yahoo.com

ਸ੍ਰੀ ਹਜੂਰ ਸਾਹਿਬ ਦੇ ਦਰਸ਼ਨਾਂ ਨੂੰ ਗਏ ਪੰਜ ਵਿਅਕਤੀਆਂ ਦੀ ਹੋਈ ਇਕ ਸੜਕ ਹਾਦਸੇ ’ਚ ਮੌਤ

ਸ੍ਰੀ ਹਜੂਰ ਸਾਹਿਬ ਦੇ ਦਰਸ਼ਨਾਂ ਨੂੰ ਗਏ ਪੰਜ ਵਿਅਕਤੀਆਂ ਦੀ ਹੋਈ ਇਕ ਸੜਕ ਹਾਦਸੇ ’ਚ ਮੌਤ

ਸ੍ਰੀ ਹਜੂਰ ਸਾਹਿਬ ਦੇ ਦਰਸ਼ਨਾਂ ਨੂੰ ਗਏ ਪੰਜ ਵਿਅਕਤੀਆਂ ਦੀ ਹੋਈ ਇਕ ਸੜਕ ਹਾਦਸੇ ’ਚ ਮੌਤ
ਜਲੰਧਰ : ਭਾਰਤ ਦੇ ਮਹਾਰਾਸ਼ਟਰ ਸੂਬੇ ਦੇ ਨਾਂਦੇੜ ਸਥਿਤ ਗੁਰਦੁਆਰਾ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਲਈ ਗਏ ਚਾਰ ਜਣਿਆਂ ਤੇ ਪਿੰਡ ਹੇੜੀਆਂ ਦੇ ਕਾਰ ਡਰਾਈਵਰ ਦੀ ਸੜਕ ਹਾਦਸੇ ’ਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਣਯੋਗ ਹੈ ਕਿ ਪੰਜ ਵਿਚੋਂ ਦੋ ਤਾਂ ਹਾਲ ਹੀ ਵਿਚ ਕੈਨੇਡਾ ਤੋਂ ਆਏ ਸਨ। ਸ਼ੂਗਰ ਮਿੱਲ ਨਵਾਂਸ਼ਹਿਰ ਦੇ ਸਾਬਕਾ ਚੇਅਰਮੈਨ ਰਣਜੀਤ ਸਿੰਘ ਝਿੰਗੜ ਨੇ ਦੱਸਿਆ ਕਿ ਪਿੰਡ ਵਾਸੀ ਸਰਦਾਰਾ ਸਿੰਘ ਦੀ ਪਤਨੀ ਭਜਨ ਕੌਰ ਤੇ ਉਨ੍ਹਾਂ ਪੋਤਾ ਤਜਿੰਦਰ ਸਿੰਘ, ਵਿਦੇਸ਼ ਕੈਨੇਡਾ ਤੋਂ ਆਈ ਉਨ੍ਹਾਂ ਦੀ ਰਿਸ਼ਤੇਦਾਰ ਬਲਵੀਰ ਕੌਰ ਤੇ ਉਸ ਦਾ ਪੁੱਤਰ ਜਸਪ੍ਰੀਤ ਸਿੰਘ ਪਿੰਡ ਹੇੜੀਆਂ ਵਾਸੀ ਡਰਾਈਵਰ ਜਸਵਿੰਦਰ ਸਿੰਘ ਨਾਲ ਕਾਰ ’ਚ ਹਜ਼ੂਰ ਸਾਹਿਬ ਗਏ ਸਨ। ਮਹਾਰਾਸ਼ਟਰ ਦੇ ਕਲਮ ਯਵਤਮਾਲ ਨੇੜੇ ਉਨ੍ਹਾਂ ਦੀ ਕਾਰ ਨਾਲ ਸੜਕ ਹਾਦਸਾ ਵਾਪਰ ਗਿਆ ਜਿਸ ’ਚ ਪੰਜਾਂ ਦੀ ਮੌਤ ਹੋ ਗਈ। ਵੀਰਵਾਰ ਨੂੰ ਭਜਨ ਕੌਰ ਤੇ ਤਜਿੰਦਰ ਸਿੰਘ ਦਾ ਪਿੰਡ ਝਿੰਗੜਾ ਤੇ ਡਰਾਈਵਰ ਜਸਵਿੰਦਰ ਸਿੰਘ ਦਾ ਪਿੰਡ ਹੇੜੀਆਂ ’ਚ ਸਸਕਾਰ ਕਰ ਦਿੱਤਾ ਗਿਆ। ਜਦਿਕ ਬਲਵੀਰ ਕੌਰ ਤੇ ਉਸ ਦੇ ਪੁੱਤਰ ਜਸਪ੍ਰੀਤ ਦੀਆਂ ਲਾਸ਼ਾਂ ਕੈਨੇਡਾ ਭੇਜੀਆਂ ਜਾ ਰਹੀਆਂ ਹਨ। ਉਨ੍ਹਾਂ ਦਾ ਅੰਤਿਮ ਸੰਸਕਾਰ ਕੈਨੇਡਾ ’ਚ ਹੀ ਕੀਤਾ ਜਾਵੇਗਾ ।

Advertisement
Advertisement
Advertisement
Advertisement
Scroll to Top