Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 5:03 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਰਕਾਰ ਵੱਲੋਂ 10 ਜੁਲਾਈ ਨੂੰ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੇ ਵੋਟਰਾਂ ਲਈ ਸਥਾਨਕ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ 10 ਜੁਲਾਈ ਨੂੰ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੇ ਵੋਟਰਾਂ ਲਈ ਸਥਾਨਕ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ 10 ਜੁਲਾਈ ਨੂੰ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੇ ਵੋਟਰਾਂ ਲਈ ਸਥਾਨਕ ਛੁੱਟੀ ਦਾ ਐਲਾਨ
ਚੰਡੀਗੜ੍ਹ, 4 ਜੁਲਾਈ : ਪੰਜਾਬ ਸਰਕਾਰ ਨੇ 34-ਜਲੰਧਰ ਪੱਛਮੀ (ਐਸ.ਸੀ.) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ 10 ਜੁਲਾਈ, 2024 (ਬੁੱਧਵਾਰ) ਨੂੰ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ-1881 ਤਹਿਤ 34-ਜਲੰਧਰ ਪੱਛਮੀ (ਐਸ.ਸੀ.) ਹਲਕੇ ਦੇ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ/ਵਿਦਿਅਕ ਸੰਸਥਾਵਾਂ ਲਈ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ । ਜੇਕਰ ਕੋਈ ਸਰਕਾਰੀ ਅਧਿਕਾਰੀ/ਕਰਮਚਾਰੀ 34 – ਜਲੰਧਰ ਪੱਛਮੀ (ਐਸਸੀ) ਵਿਧਾਨ ਸਭਾ ਹਲਕੇ ਦਾ ਵੋਟਰ ਹੈ ਅਤੇ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ/ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਕੰਮ ਕਰ ਰਿਹਾ ਹੈ ਤਾਂ ਉਹ ਸਮਰੱਥ ਅਧਿਕਾਰੀ ਨੂੰ ਆਪਣਾ ਵੋਟਰ ਪਛਾਣ ਪੱਤਰ ਦਿਖਾ ਕੇ 10 ਜੁਲਾਈ, 2024 ਨੂੰ ਇਸ ਵਿਸ਼ੇਸ਼ ਛੁੱਟੀ ਦਾ ਲਾਭ ਲੈਣ ਦੇ ਯੋਗ ਹੋਵੇਗਾ। ਇਹ ਛੁੱਟੀ ਅਧਿਕਾਰੀ/ਕਰਮਚਾਰੀ ਦੇ ਛੁੱਟੀ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ। ਜ਼ਿਕਰਯੋਗ ਹੈ ਕਿ ਲੋਕ ਨੁਮਾਇੰਦਗੀ ਐਕਟ, 1951 ਦੀ ਧਾਰਾ 135 ਬੀ(1) ਦੇ ਉਪਬੰਧ ਅਨੁਸਾਰ, 10 ਜੁਲਾਈ 2024 (ਬੁੱਧਵਾਰ) ਨੂੰ ਜਲੰਧਰ ਪੱਛਮੀ (ਐਸ ਸੀ) ਵਿਧਾਨ ਸਭਾ ਹਲਕੇ ਦੇ ਕਿਸੇ ਵੀ ਕਾਰੋਬਾਰ, ਵਪਾਰ, ਉਦਯੋਗਿਕ ਉੱਦਮ ਜਾਂ ਕਿਸੇ ਵੀ ਕੰਮ ਵਿੱਚ ਨਿਯੁਕਤ ਸਾਰੇ ਵਿਅਕਤੀਆਂ ਨੂੰ ਵੋਟ ਪਾਉਣ ਲਈ ਇੱਕ ਅਦਾਇਗੀ ਛੁੱਟੀ ਘੋਸ਼ਿਤ ਕੀਤੀ ਗਈ ਹੈ।

Advertisement
Advertisement
Advertisement
Advertisement
Scroll to Top