ਹਾਥਰਸ ਹਾਦਸੇ ਦੇ ਪੀੜ੍ਹਤਾਂ ਨਾਲ ਰਾਹੁਲ ਗਾਂਧੀ ਨੇ ਮੁਲਾਕਾਤ ਕਰਕੇ ਦਿੱਤਾ ਹੌਂਸਲਾ

ਹਾਥਰਸ ਹਾਦਸੇ ਦੇ ਪੀੜ੍ਹਤਾਂ ਨਾਲ ਰਾਹੁਲ ਗਾਂਧੀ ਨੇ ਮੁਲਾਕਾਤ ਕਰਕੇ ਦਿੱਤਾ ਹੌਂਸਲਾ
ਅਲੀਗੜ੍ਹ : ਉਤਰ ਪ੍ਰਦੇਸ਼ ਦੇ ਹਾਥਰਸ ਵਿਖੇ ਵਾਪਰੇ ਭਾਜੜ ਕਾਂਡ ਦੇ ਵਿਚ ਮੌਤ ਦੇ ਘਾਟ ਉਤਰ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਨੰੁ ਅਤੇ ਪੀੜ੍ਹਤਾਂ ਨੰੁ ਮਿਲਣ ਪਹੁੰਚੇ ਭਾਰਤ ਦੀ ਇਤਿਹਾਸਕ ਪਾਰਟੀ ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਹਾਥਰਸ ਭਾਜੜ `ਚ ਜਾਨ ਗੁਆਉਣ ਵਾਲੇ ਪੀੜਤਾਂ ਦੇ ਘਰ ਪਹੁੰਚੇ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਹੌਂਸਲਾ ਦਿੱਤਾ।ਦਿੱਲੀ ਤੋਂ ਸੜਕ ਜ਼ਰੀਏ ਰਾਹੁਲ ਕਰੀਬ 7 ਵਜੇ ਅਲੀਗੜ੍ਹ ਦੇ ਪਿਲਖਨਾ ਪਹੁੰਚੇ। ਇੱਥੇ ਉਨ੍ਹਾਂ ਨੇ ਹਾਦਸੇ ਵਿਚ ਜਾਨ ਗੁਆਉਣ ਵਾਲੇ ਲੋਕਾਂ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਰਾਹੁਲ ਹਾਥਰਸ ਦੇ ਨਵੀਪੁਰ ਖੁਰਦ ਕੋਲ ਵਿਭਵ ਨਗਰ ਸਥਿਤ ਗ੍ਰੀਨ ਪਾਰਕ ਪਹੁੰਚੇ, ਜਿੱਥੇ ਉਨ੍ਹਾਂ ਨੇ ਹਾਥਰਸ ਪੀੜਤਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨਾਲ ਕਾਂਗਰਸ ਦੀ ਸੂਬਾਈ ਇਕਾਈ ਦੇ ਪ੍ਰਧਾਨ ਅਜੇ ਰਾਏ, ਪਾਰਟੀ ਦੀ ਪ੍ਰਦੇਸ਼ ਇਕਾਈ ਦੇ ਮੁਖੀ ਅਵਿਨਾਸ਼ ਪਾਂਡੇ, ਪਾਰਟੀ ਬੁਲਾਰੇ ਸੁਪ੍ਰਿਆ ਸ਼੍ਰੀਨੇਤ ਅਤੇ ਹੋਰ ਅਹੁਦਾ ਅਧਿਕਾਰੀ ਵੀ ਸ਼ਾਮਲ ਹਨ।
