ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਚੋਣ ਜਿੱਤੇ ਅੰਮ੍ਰਿਤਪਾਲ ਸਿੰਘ ਨੇ ਚੁੱਕੀ ਸਹੂੰ

ਦੁਆਰਾ: Punjab Bani ਪ੍ਰਕਾਸ਼ਿਤ :Friday, 05 July, 2024, 01:02 PM

ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਚੋਣ ਜਿੱਤੇ ਅੰਮ੍ਰਿਤਪਾਲ ਸਿੰਘ ਨੇ ਚੁੱਕੀ ਸਹੂੰ
ਦਿੱਲੀ, 5 ਜੁਲਾਈ : ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਤੇ ਖਡੂਰ ਸਾਹਿਬ ਤੋਂ ਲੋਕ ਸਭਾ ਚੋਣ ਜਿੱਤਣ ਵਾਲੇ ਅੰਮ੍ਰਿਤਪਾਲ ਸਿੰਘ ਨੇ ਮੈਂਬਰ ਪਾਰਲੀਮੈਂਟ ਵਜੋਂ ਸਹੁੰ ਚੁੱਕ ਲਈ ਹੈ ਤੇ ਹੁਣ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਹੋ ਸਕੇਗੀ। ਸਹੂੰ ਚੁੱਕਣ ਲਈ ਡਿਬਰੂਗੜ੍ਹ ਜੇਲ ਤੋਂ ਲਿਆਂਦੇ ਗਏ ਅੰਮ੍ਰਿਤਪਾਲ ਨੂੰ ਸਵੇਰ ਸਮੇਂ ਜੇਲ ਤੋਂ ਬਾਹਰ ਲਿਆਂਦਾ ਗਿਆ ਅਤੇ ਸਖ਼ਤ ਸੁਰੱਖਿਆ ਘੇਰੇ ਹੇਠ ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਕੱਢ ਕੇ ਹਵਾਈ ਅੱਡੇ ਲਿਜਾਇਆ ਗਿਆ ਅਤੇ ਫਿਰ ਸਹੂੰ ਚੁੱਕਣ ਦੇ ਸਮੇਂ ਮੁਤਾਬਕ ਸਿੱਧੇ ਦਿੱਲੀ ਲਿਆ ਕੇ ਸੰਸਦ ਭਵਨ ਪਹੁੰਚਾਇਆ ਗਿਆ।