ਅੰਬਾਨੀ ਪਰਿਵਾਰ ਨੇ ਗਾਂਧੀ ਪਰਿਵਾਰ ਨੂੰ ਦਿੱਤਾ ਅਨੰਤ ਅੰਬਾਨੀ ਦੇ ਵਿਆਹ ਵਿਚ ਸ਼ਾਮਲ ਹੋਣ ਦਾ ਸੱਦਾ
ਦੁਆਰਾ: Punjab Bani ਪ੍ਰਕਾਸ਼ਿਤ :Friday, 05 July, 2024, 01:18 PM

ਅੰਬਾਨੀ ਪਰਿਵਾਰ ਨੇ ਗਾਂਧੀ ਪਰਿਵਾਰ ਨੂੰ ਦਿੱਤਾ ਅਨੰਤ ਅੰਬਾਨੀ ਦੇ ਵਿਆਹ ਵਿਚ ਸ਼ਾਮਲ ਹੋਣ ਦਾ ਸੱਦਾ
ਮੁੰਬਈ : ਭਾਰਤ ਦੇ ਉਘੇ ਸਨਅਤਕਾਰ ਮੁਕੇਸ਼ ਅੰਬਾਨੀ ਦੇ ਸਪੁੱਤਰ ਅਨੰਦ ਅੰਬਾਨੀ ਦੇ ਵਿਆਹ ਦਾ ਸੱਦਾ ਸਾਬਕਾ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਵੀ ਦਿੱਤਾ ਗਿਆ ਹੈ। ਮੁਕੇਸ਼ ਅੰਬਾਨੀ ਅਤੇ ਰਿਲਾਇੰਸ ਫਾਊਂਡੇਸ਼ਨ ਦੀ ਚੇਅਰਪਰਸਨ ਨੀਤਾ ਅੰਬਾਨੀ ਦੇ ਸਭ ਤੋਂ ਛੋਟੇ ਬੇਟੇ ਅਨੰਤ ਅਤੇ ਉਦਯੋਗਪਤੀ ਵੀਰੇਨ ਮਰਚੈਂਟ ਅਤੇ ਸ਼ੈਲਾ ਮਰਚੈਂਟ ਦੀ ਬੇਟੀ ਰਾਧਿਕਾ ਮੁੰਬਈ ਦੇ ਜੀਓ ਵਰਲਡ ਕਨਵੈਨਸ਼ਨ ਸੈਂਟਰ ਵਿੱਚ ਵਿਆਹ ਦੇ ਬੰਧਨ ਵਿੱਚ ਬੱਝਣਗੇ।
