Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 6:05 am

+91 90915 01313 , +91 90916 01313

punjabbanni@gmail.com
punjabbani@yahoo.com

ਭਗਵਾਨ ਮਹਾਵੀਰ ਪੁਰਸਕਾਰ ਲਈ ਅਰਜ਼ੀਆਂ ਮੰਗੀਆਂ

ਭਗਵਾਨ ਮਹਾਵੀਰ ਪੁਰਸਕਾਰ ਲਈ ਅਰਜ਼ੀਆਂ ਮੰਗੀਆਂ

ਭਗਵਾਨ ਮਹਾਵੀਰ ਪੁਰਸਕਾਰ ਲਈ ਅਰਜ਼ੀਆਂ ਮੰਗੀਆਂ
ਪਟਿਆਲਾ, 5 ਜੁਲਾਈ : ਭਗਵਾਨ ਮਹਾਵੀਰ ਫਾਊਂਡੇਸ਼ਨ ਵੱਲੋਂ ਅਹਿੰਸਾ ਤੇ ਸ਼ਾਕਾਹਾਰ, ਸਿੱਖਿਆ, ਮੈਡੀਸਨ, ਭਲਾਈ ਕਾਰਜ ਅਤੇ ਸਮਾਜਿਕ ਸੇਵਾ ਆਦਿ ਵੱਖ-ਵੱਖ ਖੇਤਰਾਂ ਵਿੱਚ ਸਮਾਜ ਲਈ ਸੇਵਾ ਕਰਨ ਵਾਲੇ ਵਿਅਕਤੀਆਂ ਅਤੇ ਸੰਸਥਾਵਾਂ ਲਈ 28ਵੇਂ ਮਹਾਵੀਰ ਪੁਰਸਕਾਰ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ। ਇਸ ਪੁਰਸਕਾਰ ਨਾਲ 10 ਲੱਖ ਰੁਪਏ, ਇੱਕ ਸ਼ਲਾਘਾ ਪੱਤਰ ਅਤੇ ਇੱਕ ਯਾਦਗਾਰੀ ਚਿੰਨ੍ਹ ਦਿੱਤਾ ਜਾਵੇਗਾ। ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਅਰਜ਼ੀਆਂ ਭੇਜਣ ਦੀ ਆਖਰੀ ਮਿਤੀ 30 ਜੁਲਾਈ ਹੈ। ਉਨ੍ਹਾਂ ਨੇ ਦੱਸਿਆ ਕਿ ਭਗਵਾਨ ਮਹਾਵੀਰ ਫਾਊਂਡੇਸ਼ਨ ਦੀ ਸਥਾਪਨਾ ਸੰਨ 1994 ਵਿੱਚ ਚੇਨਈ ਵਿੱਚ ਹੋਈ ਸੀ। ਫਾਊਂਡੇਸ਼ਨ ਦਾ ਮੰਤਵ ਅਜਿਹੇ ਵਿਅਕਤੀਆਂ ਅਤੇ ਸੰਸਥਾਵਾਂ ਦੀ ਪਹਿਚਾਣ ਕਰ ਕੇ ਉਨ੍ਹਾਂ ਨੂੰ ਉਤਸ਼ਾਹਿਤ ਅਤੇ ਸਨਮਾਨਿਤ ਕਰਨਾ ਹੈ, ਜੋ ਬਗੈਰ ਕਿਸੇ ਸਵਾਰਥ ਤੋਂ ਸਮਾਜ ਦੀ ਸੇਵਾ ਕਰ ਰਹੇ ਹਨ।
ਉਨ੍ਹਾਂ ਦੱਸਿਆ ਕਿ ਚਾਹਵਾਨ ਸਿੱਧੇ ਤੌਰ ‘ਤੇ ਈ ਮੇਲ nomination.bmfawards@gmail.com ‘ਤੇ ਭੇਜ ਸਕਦੇ ਹਨ ਅਤੇ ਇਨ੍ਹਾਂ ਅਵਾਰਡਾਂ ਸਬੰਧੀ ਜਾ ਸੰਸਥਾ ਸਬੰਧੀ ਵਧੇਰੇ ਜਾਣਕਾਰੀ ਵੈਬਸਾਈਟ www.bmfawards.org ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ।

Advertisement
Advertisement
Advertisement
Advertisement
Scroll to Top