Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 6:08 am

+91 90915 01313 , +91 90916 01313

punjabbanni@gmail.com
punjabbani@yahoo.com

ਆਪ ਦੀ ਸਰਕਾਰ ਆਪ ਦੇ ਦੁਆਰ ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਲੱਗਦੇ ਕੈਂਪਾਂ ਦਾ ਲਾਭ ਲੈਣ ਲੋਕ-ਸ਼ੌਕਤ ਅਹਿਮਦ ਪਰੇ

ਆਪ ਦੀ ਸਰਕਾਰ ਆਪ ਦੇ ਦੁਆਰ ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਲੱਗਦੇ ਕੈਂਪਾਂ ਦਾ ਲਾਭ ਲੈਣ ਲੋਕ-ਸ਼ੌਕਤ ਅਹਿਮਦ ਪਰੇ

ਆਪ ਦੀ ਸਰਕਾਰ ਆਪ ਦੇ ਦੁਆਰ
ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਲੱਗਦੇ ਕੈਂਪਾਂ ਦਾ ਲਾਭ ਲੈਣ ਲੋਕ-ਸ਼ੌਕਤ ਅਹਿਮਦ ਪਰੇ
ਪਿੰਡ ਗਾਜੇਵਾਸ ਵਿਖੇ ਜਨ ਸੁਵਿਧਾ ਕੈਂਪ ‘ਚ ਪੁੱਜੇ ਡਿਪਟੀ ਕਮਿਸ਼ਨਰ, ਲੋਕਾਂ ਨਾਲ ਗੱਲਬਾਤ ਕਰਕੇ ਮੁਸ਼ਕਿਲਾਂ ਦਾ ਕੀਤਾ ਨਿਪਟਾਰਾ
ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ‘ਤੇ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਹਰ ਵੇਲੇ ਲੋਕਾਂ ਦੀ ਸੇਵਾ ‘ਚ ਰਹੇਗਾ ਹਾਜ਼ਰ
ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਮੌਕੇ ‘ਤੇ ਹੱਲ ਕਰਨ ਤੇ ਤੁਰੰਤ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਨੂੰ ਤਰਜੀਹ-ਡੀ.ਸੀ.
ਸਮਾਣਾ, 7 ਜੁਲਾਈ: ਸਮਾਣਾ ਦੇ ਪਿੰਡ ਗਾਜੇਵਾਸ ਵਿਖੇ ਅੱਜ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਲਗਾਏ ਗਏ ਜਨ ਸੁਵਿਧਾ ਕੈਂਪ ਮੌਕੇ ਇਲਾਕੇ ਦੇ ਵਸਨੀਕਾਂ ਨੇ ਉਨ੍ਹਾਂ ਦੇ ਘਰਾਂ ਨੇੜੇ ਹੀ ਪ੍ਰਦਾਨ ਕੀਤੀਆਂ ਪ੍ਰਸ਼ਾਸਨਿਕ ਸੇਵਾਵਾਂ ਦਾ ਲਾਭ ਲਿਆ। ਇਸ ਕੈਂਪ ਦਾ ਜਾਇਜ਼ਾ ਲੈਣ ਪੁੱਜੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ‘ਤੇ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਕੈਂਪਾਂ ਵਿੱਚ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਮੌਕੇ ‘ਤੇ ਹੱਲ ਕਰਨ ਅਤੇ ਤੁਰੰਤ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਨੂੰ ਤਰਜੀਹ ਦਿੱਤੀ ਜਾ ਰਹੀ ਹੈ । ਡਿਪਟੀ ਕਮਿਸ਼ਨਰ ਨੇ ਇਸ ਕੈਂਪ ਦਾ ਜਾਇਜ਼ਾ ਲੈਂਦਿਆਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇੱਥੇ ਆਉਣ ਵਾਲੇ ਨਾਗਰਿਕਾਂ ਦੀ ਪੂਰੀ ਗੰਭੀਰਤਾ ਨਾਲ ਸਮੱਸਿਆ ਸੁਣਕੇ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਦੇ ਨਾਲ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਦੇ ਭਰਾ ਤੇ ਸੀਨੀਅਰ ਆਗੂ ਸ. ਹਰਜਿੰਦਰ ਸਿੰਘ ਮਿੰਟੂ ਜੌੜਾਮਾਜਰਾ ਤੇ ਓ.ਐਸ.ਡੀ. ਸ. ਗੁਰਦੇਵ ਸਿੰਘ ਟਿਵਾਣਾ, ਏ.ਡੀ.ਸੀ. ਸ਼ਹਿਰੀ ਵਿਕਾਸ ਨਵਰੀਤ ਕੌਰ ਸੇਖੋਂ, ਐਸ.ਡੀ.ਐਮ. ਰਿਚਾ ਗੋਇਲ, ਡੀ.ਡੀ.ਪੀ.ਓ. ਅਮਨਦੀਪ ਕੌਰ, ਡੀ.ਐਸ.ਪੀ. ਸੁਖਦੇਵ ਸਿੰਘ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਆਪ ਦੀ ਸਰਕਾਰ ਆਪ ਦੇ ਦੁਆਰ ਦਾ ਇੱਕ ਨਿਵੇਕਲਾ ਉਪਰਾਲਾ ਕੀਤਾ ਹੈ, ਜਿਸ ਨਾਲ ਇੱਕ ਹੀ ਛੱਤ ਹੇਠ ਇਲਾਕੇ ਦੇ ਲੋਕਾਂ ਨੂੰ ਸਾਰੀਆਂ ਪ੍ਰਸ਼ਾਸਨਿਕ ਸੇਵਾਵਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਇੱਕੋ ਸਮੇਂ ਮਿਲ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੇ ਨੇੜੇ ਲੱਗਣ ਵਾਲੇ ਅਜਿਹੇ ਜਨ ਸੁਵਿਧਾ ਕੈਂਪਾਂ ਦਾ ਲਾਭ ਲੈਣਾ ਚਾਹੀਦਾ ਹੈ, ਕਿਉਂਕਿ ਮੁੱਖ ਮੰਤਰੀ ਦੇ ਹੁਕਮਾਂ ਮੁਤਾਬਕ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਜ਼ਿਲ੍ਹਾ ਨਿਵਾਸੀਆਂ ਦੀ ਸੇਵਾ ‘ਚ ਹਰ ਵੇਲੇ ਹਾਜ਼ਰ ਹੈ । ਸ਼ੌਕਤ ਅਮਿਹਦ ਪਰੇ ਨੇ ਦੱਸਿਆ ਕਿ ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਆਪਣੀਆਂ 45 ਸੇਵਾਵਾਂ ਤੋਂ ਇਲਾਵਾ ਸਾਂਝ ਕੇਂਦਰ ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਵੀ ਲੋਕਾਂ ਨੂੰ ਇਕੋ ਛੱਤ ਥੱਲੇ ਮੁਹੱਈਆ ਕਰਵਾਈਆਂ ਗਈਆਂ।ਇਸ ਕੈਂਪ ਵਿੱਚ ਮਾਲ ਵਿਭਾਗ, ਸੇਵਾ ਕੇਂਦਰ, ਸਮਾਜਿਕ ਨਿਆਂ, ਸਸ਼ਕਤੀਕਰਨ ਤੇ ਘੱਟ ਗਿਣਤੀਆਂ, ਸਮਾਜਿਕ ਸੁਰੱਖਿਆ ਤੇ ਔਰਤਾਂ ਤੇ ਬੱਚਿਆਂ ਦਾ ਵਿਕਾਸ, ਖੇਤੀਬਾੜੀ ਤੇ ਕਿਸਾਨ ਭਲਾਈ, ਸਿਹਤ, ਜਲ ਸਪਲਾਈ ਤੇ ਸੈਨੀਟੇਸ਼ਨ, ਪੀ.ਐਸ.ਪੀ.ਸੀ.ਐਲ., ਪੇਂਡੂ ਵਿਕਾਸ ਤੇ ਪੰਚਾਇਤਾਂ, ਪੁਲਿਸ ਸਮੇਤ ਹੋਰਾਂ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਹੋਏ, ਜਿਨ੍ਹਾਂ ਨੇ ਮੌਕੇ ‘ਤੇ ਹੀ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ× । ਇਸ ਮੌਕੇ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਪਿੰਡ ਦੇ ਪਤਵੰਤੇ ਵੀ ਮੌਜੂਦ ਸਨ । ਇਸ ਮੌਕੇ ਹਰਜਿੰਦਰ ਸਿੰਘ ਮਿੰਟੂ ਜੌੜਾਮਾਜਰਾ ਤੇ ਗੁਰਦੇਵ ਸਿੰਘ ਟਿਵਾਣਾ ਨੇ ਦੱਸਿਆ ਕਿ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਜਿੱਥੇ ਖ਼ੁਦ ਆਪਣੇ ਹਲਕੇ ਦੇ ਲੋਕਾਂ ਦੀ ਸੇਵਾ ਵਿੱਚ ਸਦਾ ਹਾਜ਼ਰ ਰਹਿੰਦੇ ਹਨ, ਉਥੇ ਹੀ ਉਨ੍ਹਾਂ ਦੀ ਟੀਮ ਅਤੇ ਸਮੁੱਚੇ ਪ੍ਰਸ਼ਾਸਨਿਕ ਅਧਿਕਾਰੀ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨ ‘ਚ ਕੋਈ ਢਿੱਲ ਨਹੀਂ ਵਰਤਣਗੇ। ਉਨ੍ਹਾਂ ਨੇ ਡਿਪਟੀ ਕਮਿਸ਼ਨਰ ਤੇ ਹੋਰ ਅਧਿਕਾਰੀਆਂ ਦੇ ਨਾਲ ਲੱਗਕੇ ਲੋਕਾਂ ਦੇ ਮਸਲੇ ਹੱਲ ਕਰਵਾਏ, ਜਿਸ ਲਈ ਇਲਾਕਾ ਨਿਵਾਸੀਆਂ ਨੇ ਕੈਬਨਿਟ ਮੰਤਰੀ ਜੌੜਾਮਾਜਰਾ ਦੀ ਟੀਮ ਦਾ ਵੀ ਧੰਨਵਾਦ ਕੀਤਾ। ਇਸ ਮੌਕੇ ਹਰਦੀਪ ਚੀਮਾ, ਸੰਦੀਪ ਸ਼ਰਮਾ, ਰਣਜੀਤ ਸਿੰਘ ਗਾਜੇਵਾਸ, ਜਰਨੈਲ ਸਿੰਘ ਨੰਬਰਦਾਰ, ਸੰਦੀਪ ਝਿੰਜਰ ਬੰਮਣਾ ਸਮੇਤ ਹੋਰ ਪਤਵੰਤੇ ਮੌਜੂਦ ਸਨ।

Advertisement
Advertisement
Advertisement
Advertisement
Scroll to Top