ਏਸ਼ੀਅਨ ਕਾਲਜ ਵਿਖੇ “ਇਕ ਰੁੱਖ ਮਾਂ ਦੇ ਨਾਮ” ਮੁਹਿੰਮ ਅਧੀਨ ਵਿਸ਼ਵ ਵਾਤਾਵਰਨ ਦਿਵਸ ਮਨਾਇਆ

ਦੁਆਰਾ: Punjab Bani ਪ੍ਰਕਾਸ਼ਿਤ :Friday, 05 July, 2024, 03:24 PM

ਏਸ਼ੀਅਨ ਕਾਲਜ ਵਿਖੇ “ਇਕ ਰੁੱਖ ਮਾਂ ਦੇ ਨਾਮ” ਮੁਹਿੰਮ ਅਧੀਨ ਵਿਸ਼ਵ ਵਾਤਾਵਰਨ ਦਿਵਸ ਮਨਾਇਆ
ਮਿੱਤੀ 5 ਜੁਲਾਈ : ਨੂੰ ਏਸ਼ੀਅਨ ਗਰੁੱਪ ਆਫ ਕਾਲਜਿਜ਼ ਪਟਿਆਲਾ ਵਿਖੇ ਪ੍ਰਧਾਨਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦੀ ਵੱਲੋਂ ਚਲਾਈ ਗਈ ਮੁਹਿੰਮ “ਇਕ ਰੁੱਖ ਮਾਂ ਦੇ ਨਾਮ” ਅਧੀਨ ਕਾਲਜ ਵਿੱਚ ਬੂਟੇ ਲਗਾ ਕੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ। ਇਸ ਮੁਹਿੰਮ ਵਿੱਚਕਾਲਜ ਦੇ ਚੇਅਰਮੈਨ ਸ੍ਰੀ ਤਰਸੇਮ ਸੈਣੀ ਜੀ ਅਤੇ ਪ੍ਰਿੰਸੀਪਲ ਡਾ.ਮੀਨੂੰ ਸਚਾਨ ਜੀ ਨੇ ਕਾਲਜ ਵਿੱਚ ਛਾਂ-ਦਾਰ ਬੂਟੇ ਲਗਾ ਕੇ ਆਪਣਾ ਯੋਗਦਾਨ ਪਾਇਆ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਗਲੋਬਲ ਵਾਰਮਿੰਗ ਵੱਧਣ ਦੇ ਕਾਰਨ ਚਾਰ-ਚੁਫੇਰਿਓ ਹਵਾ, ਪਾਣੀ ਤੇ ਧਰਤੀ ਦਾ ਪ੍ਰਦੂਸ਼ਣ ਲਗਾਤਾਰ ਵੱਧ ਰਿਹਾ ਹੈ। ਜਿਸ ਨਾਲ ਕੁਦਰਤ, ਸਾਡੀ ਜੀਵਨ-ਸ਼ੈਲੀ ਤੇ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਤੇ ਮਾੜੇ ਪ੍ਰਭਾਵ ਪੈਣਗੇ। ਸੋ ਕੁਦਰਤ ਮਾਂ ਦੀ ਰੱਖਿਆ ਕਰਨ ਲਈ ਤੇ ਟਿਕਾਊ ਜੀਵਨ ਸ਼ੈਲੀ ਅਪਣਾਉਣ ਲਈ ਅਤੇ ਧਰਤੀ ਮਾਂ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ “ਇਕ ਰੁੱਖ ਮਾਂ ਦੇ ਨਾਮ” ਮੁਹਿੰਮ ਤਹਿਤ ਬੂਟੇ ਲਗਾ ਕੇ ਆਪਣੇ ਗ੍ਰਹਿ ਧਰਤੀ ਮਾਂ ਨੂੰ ਬਿਹਤਰ ਬਣਾਉਣ ਦੇ ਲਈ ਵੱਧ ਤੋਂ ਵੱਧ ਰੁੱਖ ਲਗਾ ਕੇ ਯੋਗਦਾਨ ਪਾਉਣਾ ਚਾਹੀਦਾ ਹੈ, ਕਿਉਂਕਿ ਅਸੀਂ ਵੱਧ ਤੋਂ ਵੱਧ ਰੁੱਖ ਲੱਗਾ ਕੇ ਲੱਖਾਂ ਰੁਪਏ ਦੀ ਆਕਸੀਜਨ ਪੈਂਦਾ ਕਰ ਸਕਦੇ ਹਾਂ ਤੇ ਧਰਤੀ ਤੇ ਵੱਧ ਰਹੀਆਂ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਮੁਕਤੀ ਪਾ ਸਕਦੇ ਹਾਂ। ਅੰਤ ਵਿੱਚ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਕਰਨ ਦੀ ਜ਼ਿੰਮੇਵਾਰੀ ਸੌਪੀ। ਇਸ ਮੌਕੇ ਕਾਲਜ ਦੇ ਸਮੂਹ ਸਟਾਫ ਮੈਂਬਰ ਅਤੇ ਵਿਦਿਆਰਥੀ ਮੌਜੂਦ ਸਨ।