ਅੰਮ੍ਰਿਤਪਾਲ ਦੇ ਮੈਂਬਰ ਪਾਰਲੀਮੈਂਟ ਵਜੋਂ ਸਹੂੰ ਚੁੱਕਣ ਲਈ ਦਿੱਤੀ ਜਾਣ ਵਾਲੀ ਪੈਰੋਲ ਲਈ ਪੰਜਾਬ ਸਰਕਾਰ ਨੇ ਭੇਜੀ ਲੋਕ ਸਭਾ ਸਪੀਕਰ ਨੂੰ ਅਰਜ਼ੀ

ਅੰਮ੍ਰਿਤਪਾਲ ਦੇ ਮੈਂਬਰ ਪਾਰਲੀਮੈਂਟ ਵਜੋਂ ਸਹੂੰ ਚੁੱਕਣ ਲਈ ਦਿੱਤੀ ਜਾਣ ਵਾਲੀ ਪੈਰੋਲ ਲਈ ਪੰਜਾਬ ਸਰਕਾਰ ਨੇ ਭੇਜੀ ਲੋਕ ਸਭਾ ਸਪੀਕਰ ਨੂੰ ਅਰਜ਼ੀ
ਚੰਡੀਗੜ੍ਹ, 2 ਜੁਲਾਈ : ਅੰਮ੍ਰਿਤਪਾਲ ਦੇ ਮੈਂਬਰ ਪਾਰਲੀਮੈਂਟ ਵਜੋਂ ਸਹੂੰ ਚੁੱਕਣ ਲਈ ਦਿੱਤੀ ਜਾਣ ਵਾਲੀ ਪੈਰੋਲ ਲਈ ਪੰਜਾਬ ਸਰਕਾਰ ਨੇ ਲੋਕ ਸਭਾ ਸਪੀਕਰ ਨੂੰ ਅਰਜ਼ੀ ਭੇਜ ਦਿੱਤੀ ਹੈ।ਦੱਸਣਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਇਸ ਵੇਲੇ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਐਨ. ਐਸ. ਏ. ਤਹਿਤ ਨਜ਼ਰਬੰਦ ਹੈ। ਰਾਜਦੇਵ ਸਿੰਘ ਖਾਲਸਾ ਨੇ ਕਿਹਾ ਕਿ ਅੰਮ੍ਰਿਤਸਰ ਦੇ ਜਿਲ੍ਹਾ ਮੈਜਿਸਟਰੇਟ ਨੂੰ ਪੈਰੋਲ ਦੇਣ ਲਈ ਅਰਜ਼ੀ ਭੇਜੀ ਗਈ ਸੀ ਕਿਉਂਕਿ ਅੰਮ੍ਰਿਤਸਰ ਵਿੱਚ ਕੌਮੀ ਸੁਰੱਖਿਆ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ। ਖਾਲਸਾ ਨੇ ਇਹ ਵੀ ਕਿਹਾ ਕਿ ਡੀ. ਐਮ. ਨੇ ਅਰਜ਼ੀ ਪੰਜਾਬ ਦੇ ਗ੍ਰਹਿ ਸਕੱਤਰ ਨੂੰ ਭੇਜ ਦਿੱਤੀ, ਜਿਨ੍ਹਾਂ ਨੇ ਇਸ ਨੂੰ ਲੋਕ ਸਭਾ ਸਪੀਕਰ ਨੂੰ ਭੇਜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਕ ਚੁਣੇ ਹੋਏ ਸੰਸਦ ਮੈਂਬਰ ਕੋਲ ਸਹੁੰ ਚੁੱਕਣ ਲਈ 60 ਦਿਨ ਹੁੰਦੇ ਹਨ। ਇਹ ਵੀ ਪਤਾ ਲੱਗਿਆ ਹੈ ਕਿ ਲੋਕ ਸਭਾ ਸਪੀਕਰ ਨੇ ਅਰਜ਼ੀ ’ਤੇ ਕੋਈ ਕਾਰਵਾਈ ਨਹੀਂ ਕੀਤੀ ਹੈ।
