ਕੌਮੀ ਜਾਂਚ ਏਜੰਸੀ ਐੱਨ. ਆਈ. ਏ. ਐਲਾਨਿਆਂ ਗੋਲਡੀ ਬਰਾੜ ਲਈ 10 ਲੱਖ ਰੁਪਏ ਦਾ ਇਨਾਮ

ਕੌਮੀ ਜਾਂਚ ਏਜੰਸੀ ਐੱਨ. ਆਈ. ਏ. ਐਲਾਨਿਆਂ ਗੋਲਡੀ ਬਰਾੜ ਲਈ 10 ਲੱਖ ਰੁਪਏ ਦਾ ਇਨਾਮ
ਨਵੀਂ ਦਿੱਲੀ 2 ਜੁਲਾਈ : ਕੌਮੀ ਜਾਂਚ ਏਜੰਸੀ ਐੱਨ. ਆਈ. ਏ. ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਦੇ ਮੁੱਖ ਦੋਸ਼ੀ ਅਤੇ ਲਾਰੈਂਸ ਬਿਸ਼ਨੋਈ ਦੇ ਗਿਰੋਹ ਨਾਲ ਸਬੰਧਤ ਗੈਂਗਸਟਰ ਗੋਲਡੀ ਬਰਾੜ ਅਤੇ ਇੱਕ ਹੋਰ ਲਈ 10-10 ਲੱਖ ਰੁਪਏ ਦਾ ਨਗ਼ਦ ਇਨਾਮ ਦੇਣ ਦਾ ਜਨਤਕ ਨੋਟਿਸ ਜਾਰੀ ਕਰਕੇ ਐਲਾਨ ਕਰ ਦਿੱਤਾ ਹੈ। ਪਬਲਿਕ ਨੋਟਿਸ ਵਿੱਚ ਕਿਹਾ ਗਿਆ ਹੈ ਕਿ ਗੋਲਡੀ ਬਰਾੜ ਦੇ ਕੈਨੇਡਾ ਜਾਂ ਅਮਰੀਕਾ ਵਿੱਚ ਰਹਿਣ ਦਾ ਸ਼ੱਕ ਹੈ। ਜ਼ਿਕਰਯੋਗ ਹੈ ਕਿ ਮੂਸੇਵਾਲਾ ਦੀ 29 ਮਈ 2022 ਨੂੰ ਮਾਨਸਾ ਨੇੜਲੇ ਪਿੰਡ ਜਵਾਹਰਕੇ ਵਿੱਚ ਛੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ। ਮੂਸੇਵਾਲਾ ਦੇ ਕਤਲ ਦੀ ਜਾਂਚ ਕਰ ਰਹੀ ਐੱਸਆਈਟੀ ਨੇ ਗੈਂਗਸਟਰਾਂ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਅਤੇ ਜੱਗੂ ਭਗਵਾਨਪੁਰੀਆ ਸਮੇਤ 34 ਮੁਲਜ਼ਮਾਂ ਖ਼ਿਲਾਫ਼ ਚਾਰ ਚਾਰਜਸ਼ੀਟਾਂ ਦਾਇਰ ਕੀਤੀਆਂ ਹਨ, ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਇਹ ਕਤਲ ਬਿਸ਼ਨੋਈ ਅਤੇ ਬੰਬੀਹਾ ਗੈਂਗ ਦਰਮਿਆਨ ਬਦਲੇ ਦੀ ਕਾਰਵਾਈ ਦੀ ਲੜੀ ਦਾ ਹਿੱਸਾ ਸੀ।
