Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 5:28 pm

+91 90915 01313 , +91 90916 01313

punjabbanni@gmail.com
punjabbani@yahoo.com

ਨਵੇ ਤਿੰਨ ਅਖੌਤੀ ਅਪਰਾਧਕ ਕਾਨੂੰਨਾਂ ਦੇ ਖਿਲਾਫ ਪ੍ਰਦਰਸ਼ਨ ਕਰ ਸਾੜੀਆਂ ਕਾਪੀਆਂ

ਨਵੇ ਤਿੰਨ ਅਖੌਤੀ ਅਪਰਾਧਕ ਕਾਨੂੰਨਾਂ ਦੇ ਖਿਲਾਫ ਪ੍ਰਦਰਸ਼ਨ ਕਰ ਸਾੜੀਆਂ ਕਾਪੀਆਂ

ਨਵੇ ਤਿੰਨ ਅਖੌਤੀ ਅਪਰਾਧਕ ਕਾਨੂੰਨਾਂ ਦੇ ਖਿਲਾਫ ਪ੍ਰਦਰਸ਼ਨ ਕਰ ਸਾੜੀਆਂ ਕਾਪੀਆਂ
ਜਮਹੂਰੀ ਅਧਿਕਾਰ ਸਭਾ ਤੇ ਤਰਕਸ਼ੀਲ ਸੁਸਾਇਟੀ ਤੇ ਦਰਜਨਾਂ ਜਨਤਕ ਜੱਥੇਬੰਦੀਆਂ ਨੇ ਜਤਾਇਆ ਰੋਸ਼
ਡੀH ਸੀH ਸ਼ੌਕਤ ਅਹਿਮਦ ਪਰੇ ਨੂੰ ਸੌਪਿਆ ਮੰਗ ਪੱਤਰ
ਪਟਿਆਲਾ, ਸਨੌਰ, 1 ਜੁਲਾਈ L ਸਿਵਲ ਸਕੱਤਰੇਤ ਦੇ ਸਾਹਮਣੇ ਜਮਹੂਰੀ ਅਧਿਕਾਰ ਸਭਾ ਤੇ ਤਰਕਸ਼ੀਲ ਅਤੇ ਦਰਜਨਾਂ ਜਨਤਕ ਜੱਥੇਬੰਦੀਆਂ ਵੱਲੋਂ ਰੋਹ ਭਰਪੂਰ ਮੁਜ਼ਾਹਰਾ ਕਰਦਿਆਂ ਨਵੇਂ ਅਖੌਤੀ ਅਪਰਾਧਕ ਕਾਨੂੰਨਾਂ ਦੀਆਂ ਕਾਪੀਆਂ ਸਾੜ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਅਹੁਦੇਦਾਰਾਂ ਨੇ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਪਟਿਆਲਾ ਨੂੰ ਸੌਪਿਆ। ਇਸ ਮੌਕੇ ਸਮੂਹ ਬੁਲਾਰਿਆਂ ਵੱਲੋਂ ਕੇਂਦਰ ਸਰਕਾਰ ਦੀ ਸਖਤ ਆਲੋਚਨਾ ਕਰਦਿਆਂ ਕਿਹਾ ਇਹ ਲੋਕ ਵਿਰੋਧੀ ਕਾਨੂੰਨ ਫਾਸ਼ੀਵਾਦ ਵੱਲ ਵਧਦੇ ਕਦਮਾਂ ਦਾ ਘਿਨਾਉਣਾ ਵਰਤਾਰਾ ਹੈ, ਜਿਸ ਤਹਿਤ ਜਮਹੂਰੀ ਹੱਕਾਂ ਤੇ ਕਦਰਾ ਕੀਮਤਾਂ ਦੀ ਤਬਾਹੀ ਕਰਨਾ ਕੇਂਦਰ ਸਰਕਾਰ ਦੀ ਮੰਦ ਭਾਵਨਾ ਹੈ, ਜਿਸ ਤਹਿਤ ਕਿਸੇ ਵੀ ਜਮਹੁਰੀ ਤੇ ਅਮਨ ਪਸੰਦ ਧਿਰਾਂ ਜਾਂ ਉਨਾਂ ਦੇ ਆਗੂਆਂ ਨੂੰ ਉਮਰ ਕੈਦ ਜਾਂ ਦਸ ਸਾਲ ਦੀ ਜੇਲ ਕੀਤੇ ਜਾਣ ਦਾ ਅਧਿਕਾਰ ਰਾਜ ਤੇ ਪੁਲਿਸ ਕੋਲ ਬਿਨਾਂ ਕਿਸੇ ਸਬੂਤਾਂ ਤਹਿਤ ਹੋਵੇਗਾ। ਇਸ ਮੌਕੇ ਸਮਾਜ ਸੇਵੀ ਅਰੁੰਧਤੀ ਰਾਏ ਤੇ ਪੋ÷ ਸ਼ੇਖ ਸੌਕਤ ਹੁਸੈਨ ਦੇ ਵਿਰੁੱਧ ਮੰਦ ਭਾਵਨਾ ਤਹਿਤ ਦਰਜ ਕੀਤੇ ਕੇਸ ਤੁਰੰਤ ਰੱਦ ਕਰਨ ਦਾ ਅਲਟੀਮੇਟਮ ਦਿੱਤਾ ਗਿਆ । ਇਸਦੇ ਨਾਲ ਹੀ ਸਾਰੇ ਸਿਆਸੀ ਕੈਦੀਆਂ ਤੇ ਬੁੱਧੀਜੀਵੀਆਂ ਨੂੰ ਜਲਦ ਰਿਹਾ ਕਰਨਾ, ਪੇਪਰ ਲੀਕ ਦੇ ਨੀਟ ਦੇ ਮੁਖੀਆਂ ਤੇ ਸਮੂਹ ਮੁਜ਼ਰਮਾਂ ‘ਤੇ ਕੇਸ ਦਰਜ ਕਰਕੇ ਬਣਦੀ ਸਜ਼ਾ ਦੇਣ ਅਤੇ ਘੱਟ ਗਿਣਤੀਆਂ ਤੇ ਜ਼ੁਲਮ ਕਰਨੇ ਬੰਦ ਕਰਕੇ ਜਮਹੂਰੀ ਤੇ ਸੰਵਿਧਾਨਕ ਜਿੰਮੇਵਾਰੀਆਂ ਨਿਭਾਉਣ ਲਈ ਕੇਂਦਰ ਸਰਕਾਰ ਵਚਨਵੱਧ ਹੋਵੇ।
ਇਸ ਮੌਕੇ ਡਾH ਰਣਜੀਤ ਸਿੰਘ ਘੁੰਮਣ, ਰਾਮਿੰਦਰ ਸਿੰਘ ਪਟਿਆਲਾ, ਰਾਜੀਵ ਲੋਹਟਬੱਦੀ, ਸੁਰਿੰਦਰਪਾਲ ਗੋਇਲ, ਤਰਸੇਮ ਗੋਇਲ, ਹਰਪਰੀਤ ਲਲਕਾਰ, ਅਰਵਿੰਦਰ ਕਾਕੜਾ , ਜਗਮੇਲ ਸਿੰਘ ਸੁਧੇਵਾਲ, ਰਾਮ ਕੁਮਾਰ ਤਰਕਸ਼ੀਲ, ਸਰਬਜੀਤ ਸਿੰਘ, ਪੋ÷ ਬਾਵਾ ਸਿੰਘ, ਹਰਦੀਪ ਡਰੌਲੀ, ਗੁਰਮੀਤ ਦਿੱਤੂਪੁਰ, ਰਣਜੀਤ ਸਵਾਜਪੁਰ, ਦਰਸ਼ਨ ਬੇਲੂਮਾਜਰਾ, ਪਰਗਟ ਕਾਲਾਝਾੜ, ਦਵਿੰਦਰ ਸਿੰਘ ਪੂਨੀਆ, ਹਰਭਗਵਾਨ ਸਿੰਘ ਨੇ ਸੰਬੋਧਨ ਕੀਤਾ।

Advertisement
Advertisement
Advertisement
Advertisement
Scroll to Top