Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 8:55 pm

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਹਰ ਹਫਤੇ ਸਬ ਡਵੀਜ਼ਨਾਂ ਵਿੱਚ 2-2 ਲੋਕ ਸੁਵਿਧਾ ਕੈਂਪ ਲਗਾਉਣ ਦੇ ਆਦੇਸ਼

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਹਰ ਹਫਤੇ ਸਬ ਡਵੀਜ਼ਨਾਂ ਵਿੱਚ 2-2 ਲੋਕ ਸੁਵਿਧਾ ਕੈਂਪ ਲਗਾਉਣ ਦੇ ਆਦੇਸ਼

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਹਰ ਹਫਤੇ ਸਬ ਡਵੀਜ਼ਨਾਂ ਵਿੱਚ 2-2 ਲੋਕ ਸੁਵਿਧਾ ਕੈਂਪ ਲਗਾਉਣ ਦੇ ਆਦੇਸ਼
ਨਾਗਰਿਕਾਂ ਦੇ ਕੀਮਤੀ ਸਮੇਂ ਤੇ ਧਨ ਨੂੰ ਬਚਾਉਣ ਲਈ ਪਿੰਡਾਂ ਅਤੇ ਵਾਰਡਾਂ ਵਿੱਚ ਲੱਗਣਗੇ ਕੈਂਪ
ਧੂਰੀ ਦੇ ਪਿੰਡ ਭਲਵਾਨ ਵਿਖੇ ਅੱਜ ਲੱਗੇਗਾ ਲੋਕ ਸੁਵਿਧਾ ਕੈਂਪ
ਸੰਗਰੂਰ, 1 ਜੁਲਾਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਲੋਕਾਂ ਨੂੰ ਸਰਵੋਤਮ ਪ੍ਰਸ਼ਾਸਨਿਕ ਸੇਵਾਵਾਂ ਉਹਨਾਂ ਦੇ ਘਰਾਂ ਦੇ ਨਜ਼ਦੀਕ ਹੀ ਮੁਹਈਆ ਕਰਵਾਉਣ ਦੀਆਂ ਦਿੱਤੀਆਂ ਹਦਾਇਤਾਂ ਉੱਤੇ ਅਮਲ ਕਰਦਿਆਂ ਜਿਲਾ ਸੰਗਰੂਰ ਵਿੱਚ ਲੋਕ ਸੁਵਿਧਾ ਕੈਂਪਾਂ ਦੇ ਆਯੋਜਨ ਦਾ ਸਿਲਸਿਲਾ ਪੜਾਅਵਾਰ ਸ਼ੁਰੂ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਅਧੀਨ ਆਉਂਦੀਆਂ ਸਮੂਹ ਸਬ ਡਵੀਜ਼ਨ ਦੇ ਉਪ ਮੰਡਲ ਮੈਜਿਸਟਰੇਟ ਨੂੰ ਹਰ ਹਫਤੇ ਸਬ ਡਵੀਜ਼ਨ ਵਿੱਚ 2-2 ਲੋਕ ਸੁਵਿਧਾ ਕੈਂਪ ਲਗਾਉਣ ਦੀ ਹਦਾਇਤ ਕੀਤੀ ਗਈ ਹੈ ਤਾਂ ਜੋ ਲੋਕਾਂ ਨੂੰ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਦਫਤਰਾਂ ਵਿੱਚ ਆਪਣੇ ਕੰਮਕਾਰ ਕਰਵਾਉਣ ਲਈ ਗੇੜੇ ਨਾ ਲਗਾਉਣੇ ਪੈਣ ਅਤੇ ਉਹਨਾਂ ਨੂੰ ਵਿਭਾਗਾਂ ਨਾਲ ਸਬੰਧਤ ਜਰੂਰਤਾਂ ਉਹਨਾਂ ਦੇ ਘਰਾਂ ਦੇ ਨਜ਼ਦੀਕ ਹੀ ਹਾਸਲ ਹੋ ਸਕਣ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹਨਾਂ ਕੈਂਪਾਂ ਦੇ ਵਿੱਚ ਆਮ ਲੋਕਾਂ ਦੀ ਸੁਵਿਧਾ ਲਈ ਮਾਲ ਵਿਭਾਗ, ਕਿਰਤ ਵਿਭਾਗ, ਸਮਾਜਿਕ ਸੁਰੱਖਿਆ ਵਿਭਾਗ, ਖੁਰਾਕ ਤੇ ਸਿਵਲ ਸਪਲਾਈ ਵਿਭਾਗ, ਖੇਤੀਬਾੜੀ ਵਿਭਾਗ, ਸਹਿਕਾਰਤਾ ਵਿਭਾਗ, ਪੁਲਿਸ ਵਿਭਾਗ ਆਦਿ ਨਾਲ ਸਬੰਧਤ ਕੰਮਾਂਕਾਰਾਂ ਦਾ ਨਿਪਟਾਰਾ ਕਰਨ ਲਈ ਵਿਭਾਗੀ ਟੀਮਾਂ ਤਾਇਨਾਤ ਹੋਣਗੀਆਂ ਜਿੱਥੇ ਕਿ ਕੈਂਪਾਂ ਦੇ ਦੌਰਾਨ ਲੋਕਾਂ ਕੋਲੋਂ ਬਿਨੇ ਪੱਤਰ ਲੈ ਕੇ ਨਿਰਧਾਰਤ ਸਮੇਂ ਅੰਦਰ ਉਹਨਾਂ ਦਾ ਨਿਪਟਾਰਾ ਕਰਨ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾ ਇਹ ਵੀ ਦੱਸਿਆ ਕਿ ਸੰਬੰਧਿਤ ਸਬ ਡਵੀਜ਼ਨਾਂ ਵਿੱਚ ਪਟਵਾਰ ਸਰਕਲਾਂ ਦੇ ਆਧਾਰ ਤੇ ਲਗਾਏ ਜਾਣ ਵਾਲੇ ਲੋਕ ਸੁਵਿਧਾ ਕੈਂਪਾਂ ਬਾਰੇ ਅੱਗੇ ਇਥੇ ਪ੍ਰਚਾਰ ਹਿਤ ਪੰਚਾਇਤ ਵਿਭਾਗ ਦੀਆਂ ਟੀਮਾਂ ਨੂੰ ਹਦਾਇਤ ਕੀਤੀ ਗਈ ਹੈ ਤਾਂ ਜੋ ਵੱਧ ਤੋਂ ਵੱਧ ਸੰਬੰਧਿਤ ਪਿੰਡਾਂ ਦੇ ਲੋਕ ਇਹਨਾਂ ਕੈਂਪਾਂ ਦਾ ਲਾਭ ਉਠਾ ਸਕਣ । ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ ਹੇਠ ਐਸ.ਡੀ.ਐਮ ਧੂਰੀ ਅਮਿਤ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 2 ਜੁਲਾਈ ਨੂੰ ਧੂਰੀ ਦੇ ਪਿੰਡ ਭਲਵਾਨ ਵਿਖੇ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਅਜਿਹਾ ਹੀ ਲੋਕ ਸੁਵਿਧਾ ਕੈਂਪ ਲਗਾਇਆ ਜਾ ਰਿਹਾ ਹੈ ਜਿਸ ਵਿੱਚ ਭਲਵਾਨ, ਭੁੱਲਰਹੇੜੀ ਭੋਜੋਵਾਲੀ ਅਤੇ ਪਲਸੌਰ ਪਟਵਾਰ ਸਰਕਲਾਂ ਦੇ ਕੰਮ ਕੀਤੇ ਜਾਣਗੇ। ਉਹਨਾਂ ਨੇ ਸੰਬੰਧਿਤ ਪਿੰਡਾਂ ਦੇ ਲੋੜਵੰਦ ਲੋਕਾਂ ਨੂੰ ਇਸ ਕੈਂਪ ਦਾ ਲਾਭ ਉਠਾਉਣ ਦੀ ਅਪੀਲ ਕੀਤੀ।

Advertisement
Advertisement
Advertisement
Advertisement
Scroll to Top