ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਵੱਖ-ਵੱਖ ਮੁੱਦਿਆਂ `ਤੇ ਮੋਦੀ ਸਰਕਾਰ ਨੂੰ ਘੇਰਿਆ
ਦੁਆਰਾ: Punjab Bani ਪ੍ਰਕਾਸ਼ਿਤ :Monday, 01 July, 2024, 05:53 PM

ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਵੱਖ-ਵੱਖ ਮੁੱਦਿਆਂ `ਤੇ ਮੋਦੀ ਸਰਕਾਰ ਨੂੰ ਘੇਰਿਆ
ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਚੱਲ ਰਹੇ ਸੰਸਦ ਸੈਸ਼ਨ ਦੌਰਾਨ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਵੱਖ-ਵੱਖ ਮੁੱਦਿਆਂ `ਤੇ ਮੋਦੀ ਸਰਕਾਰ ਨੂੰ ਘੇਰਿਆ।ਇਸ ਮੌਕੇ ਰਾਹੁਲ ਗਾਂਧੀ ਨੇ ਜਿਥੇ ਲੋਕ ਸਭਾ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਨੀਟ ਮੁੱਦੇ `ਤੇ ਚਰਚਾ ਦੀ ਮੰਗ ਕੀਤੀ ਉੱਥੇ ਹੀ ਰਾਹੁਲ ਨੇ ਇਕ ਅਜਿਹਾ ਬਿਆਨ ਦੇ ਦਿੱਤਾ ਕਿ ਸੰਸਦ ਵਿਚ ਹੰਗਾਮਾ ਖੜ੍ਹਾ ਹੋ ਗਿਆ। ਰਾਹੁਲ ਗਾਂਧੀ ਨੇ ਭਾਜਪਾ `ਤੇ ਨਿਸ਼ਾਨਾ ਲਗਾਉਂਦਿਆਂ ਕਿਹਾ ਕਿ ਆਪਣੇ ਆਪ ਨੂੰ ਹਿੰਦੂ ਕਹਾਉਣ ਵਾਲੇ ਹਮੇਸ਼ਾਂ `ਹਿੰਸਾ ਅਤੇ ਨਫ਼ਰਤ ਫੈਲਾਉਣ` ਵਿਚ ਲੱਗੇ ਰਹਿੰਦੇ ਹਨ, ਜਿਸ `ਤੇ ਸੱਤਾਧਾਰੀ ਪਾਰਟੀ ਦੇ ਮੈਂਬਰਾਂ ਨੇ ਸਖ਼ਤ ਵਿਰੋਧ ਕੀਤਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸਮੁੱਚੇ ਹਿੰਦੂ ਸਮਾਜ ਨੂੰ ਹਿੰਸਕ ਕਹਿਣਾ ਬਹੁਤ ਗੰਭੀਰ ਗੱਲ ਹੈ।
