Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 8:57 pm

+91 90915 01313 , +91 90916 01313

punjabbanni@gmail.com
punjabbani@yahoo.com

ਅੰਮ੍ਰਿਤਸਰ ਲੁੱਟ ਕੇਸ: ਪੀੜਤ ਦੇ ਡਰਾਈਵਰ ਦੀ ਧੀ, ਉਸਦੇ ਮੰਗੇਤਰ ਸਮੇਤ 7 ਗ੍ਰਿਫਤਾਰ; 41.40 ਲੱਖ ਰੁਪਏ ਦੀ ਨਕਦੀ, 800 ਗ੍ਰਾਮ ਸੋਨਾ ਕੀਤਾ ਬਰਾਮਦ

ਅੰਮ੍ਰਿਤਸਰ ਲੁੱਟ ਕੇਸ: ਪੀੜਤ ਦੇ ਡਰਾਈਵਰ ਦੀ ਧੀ, ਉਸਦੇ ਮੰਗੇਤਰ ਸਮੇਤ 7 ਗ੍ਰਿਫਤਾਰ; 41.40 ਲੱਖ ਰੁਪਏ ਦੀ ਨਕਦੀ, 800 ਗ੍ਰਾਮ ਸੋਨਾ ਕੀਤਾ ਬਰਾਮਦ

ਅੰਮ੍ਰਿਤਸਰ ਲੁੱਟ ਕੇਸ: ਪੀੜਤ ਦੇ ਡਰਾਈਵਰ ਦੀ ਧੀ, ਉਸਦੇ ਮੰਗੇਤਰ ਸਮੇਤ 7 ਗ੍ਰਿਫਤਾਰ; 41.40 ਲੱਖ ਰੁਪਏ ਦੀ ਨਕਦੀ, 800 ਗ੍ਰਾਮ ਸੋਨਾ ਕੀਤਾ ਬਰਾਮਦ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
ਪੰਜਾਬ ਪੁਲਿਸ ਦੀਆਂ ਟੀਮਾਂ ਨੇ ਮਹਾਰਾਸ਼ਟਰ ਪੁਲਿਸ ਅਤੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ 24 ਘੰਟਿਆਂ ਦੇ ਅੰਦਰ ਮਹਾਰਾਸ਼ਟਰ ਤੋਂ ਤਿੰਨ ਦੋਸ਼ੀਆਂ ਨੂੰ ਕੀਤਾ ਗ੍ਰਿਫਤਾਰ : ਡੀਜੀਪੀ ਗੌਰਵ ਯਾਦਵ
ਦੋ ਹੋਰ ਮੁਲਜ਼ਮਾਂ ਦੀ ਵੀ ਹੋਈ ਸ਼ਨਾਖਤ, ਉਨ੍ਹਾਂ ਨੂੰ ਕਾਬੂ ਕਰਨ ਲਈ ਕੀਤੀ ਜਾ ਰਹੀ ਹੈ ਛਾਪੇਮਾਰੀ : ਸੀ.ਪੀ. ਅੰਮ੍ਰਿਤਸਰ ਰਣਜੀਤ ਸਿੰਘ ਢਿੱਲੋਂ
ਚੰਡੀਗੜ੍ਹ/ਅੰਮ੍ਰਿਤਸਰ, 1 ਜੁਲਾਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਨਸਨੀਖੇਜ਼ ਅੰਮਿਰਤਸਰ ਲੁੱਟ ਕੇਸ ਦਾ ਖੁਰਾ-ਖੋਜਦਿਆਂ ਪੀੜਤ ਦੇ ਡਰਾਈਵਰ ਦੀ ਧੀ ਅਤੇ ਉਸ ਦੇ ਮੰਗੇਤਰ, ਜਿੰਨ੍ਹਾਂ ਨੇ ਡਕੈਤੀ ਦੀ ਪੂਰੀ ਸਾਜ਼ਿਸ਼ ਰਚੀ ਸੀ , ਨੂੰ 7 ਮੁਲਜ਼ਮਾਂ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਦਿੰਦਿਆਂ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸੋਮਵਾਰ ਨੂੰ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਸ਼ਿਵਾਨੀ (28) ਵਾਸੀ ਅਮਰ ਐਵੀਨਿਊ ਖੰਡਵਾਲਾ ਛੇਹਰਟਾ ਅਤੇ ਉਸ ਦੇ ਮੰਗੇਤਰ ਗੁਰਟੇਕ ਸਿੰਘ (23) ਵਾਸੀ ਅਜਨਾਲਾ ਅਤੇ ਇਨ੍ਹਾਂ ਦੇ ਸਾਥੀ ਗੁਰਪ੍ਰੀਤ ਸਿੰਘ (34) ਵਾਸੀ ਮਜੀਠਾ ਰੋਡ ਅੰਮ੍ਰਿਤਸਰ, ਸੰਦੀਪ ਸਿੰਘ (29) ਵਾਸੀ ਜੰਡਿਆਲਾ, ਦੀਪਕ ਕੁਮਾਰ (30) ਪਿੰਡ ਮਾਹਲ, ਹਰਦੇਵ ਸਿੰਘ (53) ਅਜਨਾਲਾ ਅਤੇ ਹਰਪਾਲ ਸਿੰਘ (52) ਰਾਜਾਸਾਂਸੀ ਅੰਮ੍ਰਿਤਸਰ ਵਜੋਂ ਹੋਈ ਹੈ। ਮੁਲਜ਼ਮ ਸ਼ਿਵਾਨੀ ਨਰਿੰਦਰ ਮੋਹਨ ਮਹਿਤਾ, ਜੋ ਕਿ ਪੀੜਤ ਜੀਆ ਲਾਲ ਬਹਿਲ ਦਾ ਡਰਾਈਵਰ ਹੈ, , ਦੀ ਧੀ ਹੈ , ਜੋ ਕਿ ਪੀੜਤ ਦੀ ਦੌਲਤ-ਸ਼ੌਹਰਤ ਤੋਂ ਭਲੀਭਾਂਤ ਜਾਣੂ ਸੀ । ਪ੍ਰਾਪਤ ਜਾਣਕਾਰੀ ਅਨੁਸਾਰ ਬੁੱਧਵਾਰ ਤੜਕੇ ਚਾਰ ਹਥਿਆਰਬੰਦ ਵਿਅਕਤੀ, ਜਿਨਾ ਨੇ ਮੂੰਹ ਢਕੇ ਹੋਏ ਸਨ, ਨੇ ਪੀੜਤ ਜੀਆ ਲਾਲ ਦੇ ਘਰ ’ਚ ਦਾਖਲ ਹੋ ਕੇ 90 ਲੱਖ ਰੁਪਏ ਅਤੇ 3 ਕਿਲੋ ਦੇ ਗਹਿਣਿਆਂ ਦੀ ਲੁੱਟ ਕੀਤੀ।
ਡੀ ਜੀ ਪੀ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਦੀਆਂ ਟੀਮਾਂ ਨੇ ਤਿੰਨ ਮੁਲਜ਼ਮਾਂ- ਗੁਰਪ੍ਰੀਤ, ਸੰਦੀਪ ਅਤੇ ਦੀਪਕ ਨੂੰ ਮਹਾਰਾਸ਼ਟਰ ਪੁਲਿਸ ਅਤੇ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਇੱਕ ਅੰਤਰ-ਰਾਜੀ ਕਾਰਵਾਈ ਤਹਿਤ ਮਹਾਰਾਸ਼ਟਰ ਦੇ ਧੂਲੇ ਜ਼ਿਲ੍ਹੇ ਤੋਂ ਗ੍ਰਿਫ਼ਤਾਰ ਕੀਤਾ , ਜਦ ਕਿ ਬਾਕੀ ਚਾਰ ਵਿਅਕਤੀਆਂ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ 41.40 ਲੱਖ ਰੁਪਏ ਦੀ ਨਕਦੀ ਅਤੇ 800 ਗ੍ਰਾਮ ਸੋਨਾ ਵੀ ਬਰਾਮਦ ਕੀਤਾ ਹੈ । ਡੀਜੀਪੀ ਨੇ ਕਿਹਾ ਕਿ ਪੁਲਿਸ ਟੀਮਾਂ ਵੱਲੋਂ ਇਸ ਸਨਸਨੀਖੇਜ਼ ਲੁੱਟ ਦੇ ਕੇਸ ਨੂੰ ਸੁਲਝਾਉਣ ਲਈ ਪੇਸ਼ੇਵਰ ਅਤੇ ਵਿਗਿਆਨਕ ਪਹੁੰਚ ਅਪਣਾਈ ਗਈ। ਇਸ ਮਾਮਲੇ ਵਿੱਚ ਅਗਲੇਰੀ ਜਾਂਚ ਜਾਰੀ ਹੈ । ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਇਸ ਘਟਨਾ ਤੋਂ ਬਾਅਦ ਏ.ਡੀ.ਸੀ.ਪੀ ਸਿਟੀ-2 ਅਭਿਮਨਿਊ ਰਾਣਾ ਅਤੇ ਏ.ਸੀ.ਪੀ ਉੱਤਰੀ ਵਿਜੇ ਕੁਮਾਰ ਦੀ ਦੇਖ-ਰੇਖ ਹੇਠ ਸਿਵਲ ਲਾਈਨ ਪੁਲਿਸ ਸਟੇਸ਼ਨ, ਸੀ.ਆਈ.ਏ.-1 ਅਤੇ ਸੀ.ਆਈ.ਏ.-2 ਦੀਆਂ ਪੁਲਿਸ ਟੀਮਾਂ ਨੇ ਤੁਰੰਤ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ । ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੇ 12 ਘੰਟਿਆਂ ਤੋਂ ਵੀ ਘੱਟ ਸਮੇਂ ਵਿੱਚ ਕੇਸ ਨੂੰ ਟਰੇਸ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਅਤੇ 24 ਘੰਟਿਆਂ ਵਿੱਚ ਮਹਾਰਾਸ਼ਟਰ ਤੋਂ ਤਿੰਨ ਮੁਲਜ਼ਮਾਂ ਨੂੰ ਜਾ ਦਬੋਚਿਆ। ਜਦਕਿ ਬਾਕੀ ਚਾਰ ਮੁਲਜ਼ਮਾਂ ਨੂੰ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ । ਸੀ.ਪੀ. ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਸ਼ਾਮਲ ਦੋ ਹੋਰ ਵਿਅਕਤੀਆਂ ਦੀ ਪਛਾਣ ਕਰ ਲਈ ਗਈ ਹੈ ਅਤੇ ਉਨ੍ਹਾਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ ਲਈ ਜਾਂਚ ਜਾਰੀ ਹੈ । ਇਸ ਸਬੰਧੀ ਐਫਆਈਆਰ ਨੰ. 107 ਮਿਤੀ 26-06-2024 ਨੂੰ ਆਈ.ਪੀ.ਸੀ. ਦੀ ਧਾਰਾ 394 ਅਤੇ ਅਸਲਾ ਐਕਟ ਦੀ ਧਾਰਾ 25 ਅਧੀਨ ਥਾਣਾ ਸਿਵਲ ਲਾਈਨ ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਸੀ।

Advertisement
Advertisement
Advertisement
Advertisement
Scroll to Top