ਪਤੀ ਦੇ ਵਿਦੇਸ਼ ਜਾਣ ਮਗਰੋਂ ਹੀ ਪਤਨੀ ਨੇ ਕਰਵਾਇਆ ਵਿਆਹ

ਦੁਆਰਾ: Punjab Bani ਪ੍ਰਕਾਸ਼ਿਤ :Tuesday, 02 July, 2024, 10:42 AM

ਪਤੀ ਦੇ ਵਿਦੇਸ਼ ਜਾਣ ਮਗਰੋਂ ਹੀ ਪਤਨੀ ਨੇ ਕਰਵਾਇਆ ਵਿਆਹ
ਜ਼ੀਰਾ, 2 ਜੁਲਾਈ : ਪੰਜਾਬ ਦੇ ਇਕ ਸ਼ਹਿਰ ਜੀਰਾ ਦੇ ਵਿਚ ਇਕ ਪਤਨੀ ਨੇ ਆਪਣੇ ਪਤੀ ਦੇ ਵਿਦੇਸ਼ ਜਾਣ ਤੋਂ ਬਾਅਦ ਹੀ ਬਿਨਾਂ ਤਲਾਕ ਦਿੱਤਿਆਂ ਦੂਜਾ ਵਿਆਹ ਕਰਵਾ ਲਿਆ ਹੈ। ਜਿਸ ਤੇ ਥਾਣਾ ਮੱਖੂ ਦੀ ਪੁਲਸ ਨੇ ਔਰਤ ਸਮੇਤ 2 ਖਿ਼ਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਦੀ ਜਾਣਕਾਰੀ ਦਿੰਦੇ ਏ. ਐੱਸ. ਆਈ. ਬਲਰਾਜ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾਂ ’ਚ ਕੁਲਦੀਪ ਸਿੰਘ ਪੁੱਤਰ ਅਨੋਖ ਸਿੰਘ ਵਾਸੀ ਘੁੱਦੂ ਵਾਲਾ ਦੱਸਿਆ ਕਿ ਉਹ ਵਿਦੇਸ਼ ਗਿਆ ਹੋਇਆ ਸੀ। $;ਉਸ ਦੀ ਪਤਨੀ ਮਨਜੀਤ ਕੌਰ ਨੇ ਬਿਨਾਂ ਤਲਾਕ ਦਿੱਤੇ ਗੁਰਮੀਤ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਵਲੂਰ ਨਾਲ ਦੂਜਾ ਵਿਆਹ ਕਰਵਾ ਲਿਆ ਤੇ ਜਾਅਲੀ ਦਸਤਾਵੇਜ਼ ਤਿਆਰ ਕਰ ਕੇ ਵਿਦੇਸ਼ ਚਲੇ ਗਏ। ਪੁਲਸ ਵੱਲੋਂ ਮਨਜੀਤ ਕੌਰ ਤੇ ਗੁਰਮੀਤ ਸਿੰਘ ਖ਼ਿਲਾਫ਼ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।