ਪੁਰਾਣੀ ਰੰਜਿਸ਼ ਕਾਰਨ ਇਕ ਪਰਿਵਾਰ ’ਤੇ ਰਾਤ ਸਮੇਂ ਕਰੀਬ ਹਮਲਾਵਰਾਂ ਨੇ ਕੀਤਾ ਹਮਲਾ

ਦੁਆਰਾ: Punjab Bani ਪ੍ਰਕਾਸ਼ਿਤ :Wednesday, 03 July, 2024, 12:08 PM

ਪੁਰਾਣੀ ਰੰਜਿਸ਼ ਕਾਰਨ ਇਕ ਪਰਿਵਾਰ ’ਤੇ ਰਾਤ ਸਮੇਂ ਕਰੀਬ ਹਮਲਾਵਰਾਂ ਨੇ ਕੀਤਾ ਹਮਲਾ
ਤਲਵੰਡੀ ਸਾਬੋ, 3 ਜੁਲਾਈ : ਪਿੰਡ ਤਿਉਣਾ ਪੁਜਾਰੀਆਂ ਜੋ ਸਬ ਡਵੀਜਨ ਤਲਵੰਡੀ ਸਾਬੋ ਅਧੀਨ ਆਉਂਦਾ ਹੈ ਵਿਖੇ ਪੁਰਾਣੀ ਰੰਜਿਸ਼ ਕਾਰਨ ਇਕ ਪਰਿਵਾਰ ’ਤੇ ਰਾਤ ਸਮੇਂ ਕਰੀਬ ਹਮਲਾਵਰਾਂ ਨੇ ਹਮਲਾ ਕਰ ਦਿੱਤਾ, ਜਿਸ ਦੌਰਾਨ ਇਕ ਵਿਅਕਤੀ ਦੀ ਮੌਤ ਦੇ 4 ਦੇ ਗੰਭੀਰ ਜ਼ਖਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਖਮੀਆਂ ਨੂੰ ਬਠਿੰਡਾ ਦੇ ਸਿਵਲ ਹਸਪਤਾਲ `ਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ, ਜਦੋਂਕਿ ਤਲਵੰਡੀ ਸਾਬੋ ਪੁਲਸ ਨੇ ਨਵੇਂ ਕਾਨੂੰਨਾਂ ਤਹਿਤ ਇਕ ਦਰਜਨ ਦੇ ਕਰੀਬ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਜਾਂਚ ਆਰੰਭ ਦਿੱਤੀ ਹੈ।