Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 7:37 pm

+91 90915 01313 , +91 90916 01313

punjabbanni@gmail.com
punjabbani@yahoo.com

ਰਾਜ ਸਭਾ ਵਿਚ ਭਾਸ਼ਣ ਦੌਰਾਨ ਮੋਦੀ ਬੋਲੇਝੂਠ ਫੈਲਾਉਣ ਵਾਲੇ ਸੱਚ ਨਹੀਂ ਸੁਣ ਸਕਦੇ

ਰਾਜ ਸਭਾ ਵਿਚ ਭਾਸ਼ਣ ਦੌਰਾਨ ਮੋਦੀ ਬੋਲੇਝੂਠ ਫੈਲਾਉਣ ਵਾਲੇ ਸੱਚ ਨਹੀਂ ਸੁਣ ਸਕਦੇ

ਰਾਜ ਸਭਾ ਵਿਚ ਭਾਸ਼ਣ ਦੌਰਾਨ ਮੋਦੀ ਬੋਲੇਝੂਠ ਫੈਲਾਉਣ ਵਾਲੇ ਸੱਚ ਨਹੀਂ ਸੁਣ ਸਕਦੇ
ਨਵੀਂ ਦਿੱਲੀ, 3 ਜੁਲਾਈ : ਰਾਜ ਸਭਾ ਵਿਚ ਭਾਰਤੀ ਜਨਤਾ ਪਾਰਟੀ ਦੇ ਮੈਂਬਰ ਪਾਰਲੀਮੈਂਟਸ ਤੇ ਵਿਰੋਧੀ ਧਿਰ ਦੇ ਮੈਂਬਰ ਪਾਰਲੀਮੈਂਟਸ ਨੂੰ ਭਾਸ਼ਣ ਦੇਣ ਮੌਕੇ ਪ੍ਰਧਾਨ ਮੰਤਰੀ ਨਰੇਦਰ ਮੋਦੀ ਨੇ ਕਿਹਾ ਕਿ ਝੂਠ ਫੈਲਾਉਣ ਵਾਲੇ ਸੱਚ ਨਹੀਂ ਸੁਣ ਸਕਦੇ।ਇਹ ਗੱਲ ਉਨ੍ਹਾਂ ਉਸ ਸਮੇਂ ਆਖੀ ਜਦੋਂ ਵਿਰੋਧੀ ਧਿਰ ਦੇ ਆਗੂ ਭਾਸ਼ਣ ਤੇ ਰਾਜ ਸਭਾ ਸੈਸ਼ਨ ਦਾ ਬਾਈਕਾਟ ਕਰ ਰਹੇ ਸਨ। ਉਨ੍ਹਾਂ ਆਖਿਆਕਿ ਪਿਛਲੇ 10 ਸਾਲਾਂ ਵਿੱਚ ਸਮਰਪਣ ਅਤੇ ਨਿਰੰਤਰ ਸੇਵਾ ਦੇ ਨਾਲ ਕੀਤੇ ਗਏ ਲੋਕ-ਮੁਖੀ ਕੰਮਾਂ ਦਾ ਲੋਕਾਂ ਨੇ ਦਿਲੋਂ ਸਮਰਥਨ ਕੀਤਾ ਹੈ। ਦੇਸ਼ ਦੇ ਲੋਕਾਂ ਨੇ ਉਨ੍ਹਾਂ ਨੂੰ ਆਸ਼ੀਰਵਾਦ ਦਿੱਤਾ ਹੈ। ਪੀਐਮ ਦੇ ਭਾਸ਼ਣ ਦੌਰਾਨ ਵਿਰੋਧੀ ਧਿਰ ਦੇ ਮੈਂਬਰ ਵੈੱਲ ਵਿੱਚ ਆ ਗਏ ਅਤੇ ਨਾਅਰੇਬਾਜ਼ੀ ਕਰਦੇ ਰਹੇ। ਪ੍ਰਧਾਨ ਮੰਤਰੀ ਨੇ ਵਿਰੋਧੀ ਧਿਰ ਦੇ ਹੰਗਾਮੇ ਅਤੇ ਨਾਅਰੇਬਾਜ਼ੀ ਦੇ ਵਿਚਕਾਰ ਧੰਨਵਾਦ ਦੇ ਮਤੇ ‘ਤੇ ਚਰਚਾ ਦਾ ਜਵਾਬ ਦਿੱਤਾ। ਉਨ੍ਹਾਂ ਕਿਹਾ ,ਵਿਰੋਧੀ ਧਿਰ ਦੇ ਨੇਤਾ, ਸਾਨੂੰ ਵੀ ਬੋਲਣ ਦਿਓ। ਮੋਦੀ ਦੇ ਭਾਸ਼ਣ ਦੌਰਾਨ ਵਿਰੋਧੀ ਧਿਰ ਨੇ ਹੰਗਾਮਾ ਕੀਤਾ। ਲਗਾਤਾਰ ਨਾਅਰੇਬਾਜ਼ੀ ਕਰ ਰਹੇ ਵਿਰੋਧੀ ਧਿਰ ਦੇ ਮੈਂਬਰ ਵਾਕਆਊਟ ਕਰ ਗਏ। ਿਿਵਰੋਧੀ ਧਿਰ ਦੇ ਆਗੂ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਕਈ ਬਾਬੇ ਜੇਲ੍ਹ ਵਿੱਚ ਹਨ। ਅਜਿਹਾ ਕਾਨੂੰਨ ਬਣਾਇਆ ਜਾਣਾ ਚਾਹੀਦਾ ਹੈ ਜੋ ਅੰਧ-ਵਿਸ਼ਵਾਸ ‘ਤੇ ਰੋਕ ਲੱਗੇ । ਇਸ ਤੋਂ ਪਹਿਲਾਂ ਜਦੋਂ ਰਾਜ ਸਭਾ ਦੀ ਕਾਰਵਾਈ ਸ਼ੁਰੂ ਹੋਈ ਤਾਂ ਹਾਥਰਸ ਤ੍ਰਾਸਦੀ ਵਿੱਚ ਮਾਰੇ ਗਏ ਲੋਕਾਂ ਲਈ ਸੋਗ ਪ੍ਰਗਟ ਕੀਤਾ ਗਿਆ। ਰਾਜ ਸਭਾ ਦੇ ਚੇਅਰਮੈਨ ਜੈਦੀਪ ਧਨਖੜੇ ਨੇ ਸਦਨ ਵਿੱਚ ਦੋ ਮਿੰਟ ਦਾ ਮੌਨ ਰੱਖਿਆ।

Advertisement
Advertisement
Advertisement
Advertisement
Scroll to Top